ਜਾਗਣ ਜੋ ਰਾਤੀਂ ਕਾਲੀਆਂ, ਸੋਈ ਖਾਣ ਸੁਖਾਲੀਆਂ-ਜਿਹੜੇ ਲੋਕ ਦਿਨ ਰਾਤ ਮਿਹਨਤ ਕਰਦੇ ਹਨ ਉਹੀ ਸੁਖੀ ਜੀਵਨ ਜਿਉਂਦੇ ਹਨ
ਪ੍ਰਿੰਸੀਪਲ ਜੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਦੀ ਆਦਤ ਪਾਉਣ ਦੀ ਸਿੱਖਿਆ ਦਿੰਦਿਆ ਕਿਹਾ, "ਜਿਹੜੇ ਬੱਚੇ ਵਿਦਿਆਰਥੀ ਜੀਵਨ ਵਿੱਚ ਹੀ ਸਖ਼ਤ ਮਿਹਨਤ ਕਰਨ ਦੀ ਜਾਚ ਸਿੱਖ ਲੈਂਦੇ ਹਨ ਉਹ ਜ਼ਿੰਦਗੀ ਵਿੱਚ ਹਮੇਸ਼ਾਂ ਕਾਮਯਾਬ ਰਹਿੰਦੇ ਹਨ। ਸਿਆਣਿਆਂ ਦਾ ਕਥਨ ਹੈ— ਜਾਗਣ ਜੋ ਰਾਤੀ ਕਾਲੀਆਂ ਸੋਈ ਖਾਣ ਸੁਖਾਲੀਆਂ।"