Dhani Ram Chatrik

ਧਨੀ ਰਾਮ ਚਾਤ੍ਰਿਕ

  • ਜਨਮ04/10/1876 - 18/12/1954
  • ਸਥਾਨਸ਼ੇਖੂਪੁਰਾ, ਪੰਜਾਬ
  • ਸ਼ੈਲੀਕਵਿਤਾ ਅਤੇ ਵਾਰਤਕ
Dhani Ram Chatrik

ਧਨੀ ਰਾਮ ਚਾਤ੍ਰਿਕ (4 ਅਕਤੂਬਰ 1876–18 ਦਸੰਬਰ 1954) ਇੱਕ ਭਾਰਤੀ ਕਵੀ ਸਨ ਅਤੇ ਉਨ੍ਹਾਂ ਨੂੰ ਆਧੁਨਿਕ ਪੰਜਾਬੀ ਕਵਿਤਾ ਦਾ ਸੰਸਥਾਪਕ ਮੰਨਿਆ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗ੍ਰੰਥ ਸਮਰਪਿਤ ਕਰਕੇ ਸਨਮਾਨਿਤ ਕੀਤਾ ਗਿਆ। ਚਾਤ੍ਰਿਕ ਦਾ ਜਨਮ ਕਿੱਸਾਕਾਰ ਇਮਾਮਬਖ਼ਸ਼ ਦੇ ਪਿੰਡ ਪੱਸੀਆਂਵਾਲਾ, ਜ਼ਿਲ੍ਹਾ ਸਿਆਲਕੋਟ (ਪਾਕਿਸਤਾਨ) ਵਿੱਚ 4 ਅਕਤੂਬਰ, 1876 ਨੂੰ ਲਾਲਾ ਪੋਹਲੂ ਮੱਲ ਅਰੋੜਾ ਦੇ ਘਰ ਹੋਇਆ। ਉਹਨਾਂ ਦੀ ਅਜੇ ਬਾਲ ਉਮਰ ਹੀ ਸੀ ਕਿ ਰੋਜੀ ਦੇ ਲਈ ਪਰਿਵਾਰ ਨਾਨਕੇ ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆ ਗਿਆ। ਆਰਥਿਕ ਤੰਗੀਆਂ ਕਾਰਨ ਉਨ੍ਹਾਂ ਦੀ ਰਸਮੀ ਸਿੱਖਿਆ ਪ੍ਰਾਇਮਰੀ ਤੱਕ ਹੀ ਸੀਮਤ ਹੋਕੇ ਰਹਿ ਗਈ। ਉਹਨਾਂ ਨੂੰ 17 ਸਾਲ ਦੀ ਉਮਰ ਵਿੱਚ ਹੀ ਭਾਈ ਵੀਰ ਸਿੰਘ ਦੇ 'ਵਜ਼ੀਰ ਹਿੰਦ ਪ੍ਰੈੱਸ' ਵਿੱਚ ਨੌਕਰੀ ਮਿਲ ਗਈ। ਇੱਥੇ ਕੰਮ ਕਰਦੇ ਸਮੇਂ ਉਹਨਾਂ ਨੂੰ ਕਵਿਤਾ ਲਿਖਣ ਦੀ ਚੇਟਕ ਲੱਗੀ। ਚਾਤ੍ਰਿਕ ਨੇ ਪੰਜਾਬੀ,ਉਰਦੂ ਅਤੇ ਫ਼ਾਰਸੀ ਦੀ ਮੁੱਢਲੀ ਵਿੱਦਿਆ ਪ੍ਰਾਪਤ ਕੀਤੀ ਅਤੇ ਉਸਦੀਆਂ ਕਵਿਤਾਵਾਂ ਖਾਲਸਾ ਸਮਾਚਾਰ ਤੇ ਖਾਲਸਾ ਯੰਗਮੈਨ ਨਾਮਕ ਮੈਗਜ਼ੀਨ ਵਿੱਚ ਛਪਣੀਆਂ ਸ਼ੁਰੂ ਹੋਈਆਂ। 1924 ਵਿੱਚ ਉਨ੍ਹਾਂ ਨੇ ਸੁਦਰਸ਼ਨ ਪ੍ਰੈੱਸ ਦੀ ਸਥਾਪਨਾ ਕੀਤੀ। 1926 ਵਿੱਚ ਅੰਮ੍ਰਿਤਸਰ ਵਿੱਚ ਜਦੋਂ ਪੰਜਾਬੀ ਸਭਾ ਬਣੀ ਤਾਂ ਚਾਤ੍ਰਿਕ ਜੀ ਨੂੰ ਉਸਦਾ ਪ੍ਰਧਾਨ ਚੁਣਿਆ ਗਿਆ।...

ਹੋਰ ਦੇਖੋ
ਕਿਤਾਬਾਂ