ਸੰਤੋਖ ਸਿੰਘ ਧੀਰ ਦਾ ਜਨਮ ਸ: ਈਸ਼ਰ ਸਿੰਘ ਦੇ ਘਰ ਮਾਤਾ ਜਮਨਾ ਦੇਵੀ ਦੀ ਕੁੱਖੋਂ ਪਿੰਡ ਬੱਸੀ ਪਠਾਣਾਂ, ਜ਼ਿਲ੍ਹਾ ਪਟਿਆਲਾ ਵਿਖੇ ਹੋਇਆ। ਇਥੇ ਉਸ ਦੇ ਨਾਨਕੇ ਸਨ। ਉਸ ਦਾ ਅਸਲ ਪਿੰਡ ਜ਼ਿਲ੍ਹਾ ਲੁਧਿਆਣਾ ਵਿਚ ਖੰਨਾ ਦੇ ਨੇੜੇ ਪਿੰਡ ਡਡਹੇੜੀ ਸੀ।ਘਰੋਗੀ ਤੇ ਆਰਥਿਕ ਹਾਲਤ ਚੰਗੀ ਨਾ ਹੋਣ ਕਰਕੇ ਉਹ ਉੱਚ ਵਿਦਿਆ ਹਾਸਲ ਨਾ ਕਰ ਸਕਿਆ। ਉਹਨੇ ਗਿਆਨੀ (੧੯੪੫) ਅਤੇ ਮੈਟ੍ਰਿਕ (੧੯੫੨, ਸਿਰਫ਼ ਅੰਗਰੇਜ਼ੀ) ਦੀ ਪ੍ਰੀਖਿਆ ਪਾਸ ਕੀਤੀ। ਕੁਝ ਚਿਰ ਸਕੂਲ ਅਧਿਆਪਕ ਵਜੋਂ ਸੇਵਾ ਨਿਭਾਈ, ਪਰ ਛੇਤੀ ਹੀ ਉਹ ਸਾਹਿਤ ਲੇਖਣ ਵੱਲ ਰੁਚਿਤ ਹੋ ਗਿਆ ਅਤੇ ਨਿਰੋਲ ਸਾਹਿਤਕਾਰ ਸਾਰੀ ਉਮਰ ਲੰਘਾ ਦਿੱਤੀ।...
ਹੋਰ ਦੇਖੋ