Surjit Patar

ਸੁਰਜੀਤ ਪਾਤਰ

  • ਜਨਮ14/01/1945 - 11/05/2024
  • ਸਥਾਨਲੁਧਿਆਣਾ, ਪੰਜਾਬ
  • ਸ਼ੈਲੀਕਵਿਤਾ ਅਤੇ ਵਾਰਤਕ
  • ਅਵਾਰਡਸਾਹਿਤ ਅਕਾਦਮੀ ਪੁਰਸਕਾਰ, ਪਦਮ ਭੂਸ਼ਣ
Surjit Patar
Surjit Patar
Surjit Patar

ਸੁਰਜੀਤ ਪਾਤਰ ਇੱਕ ਪੰਜਾਬੀ ਕਵੀ ਅਤੇ ਲੇਖਕ ਸਨ ਜਿਨ੍ਹਾਂ ਦਾ ਜਨਮ 14 ਜਨਵਰੀ 1945 ਨੂੰ ਪਿੰਡ ਪੱਤੜ ਕਲਾਂ ਜ਼ਿਲ੍ਹਾ ਜਲੰਧਰ ਵਿੱਚ ਮਾਤਾ ਗੁਰਬਖਸ਼ ਕੌਰ ਅਤੇ ਪਿਤਾ ਹਰਭਜਨ ਸਿੰਘ ਦੇ ਘਰ ਹੋਇਆ। ਉਨ੍ਹਾਂ ਨੇ ਰਣਧੀਰ ਕਾਲਜ ਕਪੂਰਥਲਾ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਸਟਰਜ਼ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪੀਐਚ.ਡੀ. ਵੀ ਕੀਤੀ ਸੀ। ਉਨ੍ਹਾਂ ਨੇ ਆਪਣਾ ਸਫਰ ਐਸੋਸੀਏਟ ਪ੍ਰੋਫੈਸਰ ਵਜੋਂ ਸ਼ੁਰੂ ਕੀਤਾ। ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ। ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ। ਉਨ੍ਹਾਂ ਨੂੰ 1980 ਵਿੱਚ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੁਆਰਾ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ 1980 ਵਿੱਚ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ 'ਹਵਾ ਵਿਚਲੇ ਹਰਫ਼' ਲਈ 'ਗਿਆਨੀ ਗੁਰਮੁਖ ਸਿੰਘ ਮੁਸਾਫਿਰ ਕਾਵਿ ਪੁਰਸਕਾਰ' ਮਿਲਿਆ ਸੀ। ਉਨ੍ਹਾਂ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੁਆਰਾ 'ਕਰਤਾਰ ਸਿੰਘ ਧਾਲੀਵਾਲ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ 1997 ਵਿੱਚ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵੱਲੋਂ ‘ਸ਼੍ਰੋਮਣੀ ਪੰਜਾਬੀ ਕਵੀ’ ਪੁਰਸਕਾਰ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਅਤੇ ਸਾਹਿਤਕ ਮੰਚਾਂ ਵੱਲੋਂ ਹੋਰ ਵੀ ਕਈ ਪੁਰਸਕਾਰ ਮਿਲੇ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਹ ਉੱਘੇ ਕਵੀ, ਅਨੁਵਾਦਕ ਅਤੇ ਲੇਖਕ ਹਨ । ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ: ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਸੁਰ-ਜ਼ਮੀਨ ਅਤੇ ਚੰਨ ਸੂਰਜ ਦੀ ਵਹਿੰਗੀ।...

ਹੋਰ ਦੇਖੋ
ਕਿਤਾਬਾਂ