ਅਰਥ : ਹੇ ਪ੍ਰਭੂ ਜੀ ! ਮੈਂ ਤੈਥੋਂ ਸਦਕੇ ਹਾਂ । ਤੇਰੀ ਮਿਹਰ ਨਾਲ ਵੈਰਾਗਵਾਨਾਂ ਦੇ ਮਨ ਵਿੱਚ ਤੇਰੇ ਮਿਲਾਪ ਦੀ ਤਾਂਘ ਪੈਦਾ ਹੁੰਦੀ ਹੈ, ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਤੀਜੀ ਸੋਹਣੀ ਲਾਂਵ ਹੈ।
ਹੇ ਭਾਈ ! ਜਿੰਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾਂ ਦਾ ਮੇਲ ਪ੍ਰਾਪਤ ਹੁੰਦਾ ਹੈ, ਉਹ ਮਨੁੱਖ ਜੀਵਨ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ ਅਤੇ ਮੂੰਹ ਨਾਲ ਪਰਮਾਤਮਾਂ ਦੀ ਸਿਫਤ ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿੱਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ ।
ਹੇ ਭਾਈ ! ਅੱਕਥ ਪ੍ਰਭੂ ਦੀ ਸਿਫਤ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, ਜਿਹੜਾ ਮੱਨੁਖ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਰਹਿੰਦਾ ਹੈ, ਉਸਦੇ ਹਿਰਦੇ ਵਿੱਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌਂ ਚਲ ਪੈਂਦੀ ਹੈ । ਪਰ, ਹੇ ਭਾਈ ! ਪਰਮਾਤਮਾਂ ਦਾ ਨਾਮ ਤਦੋਂ ਹੀ ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਜਾਏ ।
ਹੇ ਭਾਈ ! ਦਾਸ ਨਾਨਕ ਆਖਦਾ ਹੈ ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਤੀਜੀ ਲਾਂਵ ਸਮੇਂ ਜੀਵ-ਇਸਤ੍ਰੀ ਦੇ ਮਨ ਵਿੱਚ ਪ੍ਰਭੂ-ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ।੩।
ਹਰਿ ਚਉਥੜੀ ਲਾਵ, ਮਨਿ ਸਹਜੁ ਭਇਆ ਹਰਿ ਪਾਇਆ,
ਬਲਿਰਾਮ ਜੀਉ।।
ਗੁਰਮੁਖਿ ਮਿਲਿਆ ਸੁਭਾਇ, ਹਰਿ ਮਨਿ ਤਨਿ ਮੀਠਾ ਲਾਇਆ,
ਬਲਿਰਾਮ ਜੀਉ।।
ਹਰਿ ਮੀਠਾ ਲਾਇਆ, ਮੇਰੇ ਪ੍ਰਭ ਭਾਇਆ,
ਅਨਦਿਨੁ ਹਰਿ ਲਿਵ ਲਾਈ ।।
ਮਨ ਚਿੰਦਿਆ ਫਲੁ ਪਾਇਆ ਸੁਆਮੀ, ਹਰਿ ਨਾਮਿ ਵਜੀ ਵਾਧਾਈ।।
ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ, ਧਨ ਹਿਰਦੈ ਨਾਮਿ ਵਿਗਾਸੀ ।।
ਜਨੁ ਨਾਨਕੁ ਬੋਲੇ ਚਉਥੀ ਲਾਵੈ,
ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
ਪਦ ਅਰਥ :- ਚਉਥੜੀ ਲਾਂਵ-ਚੌਥੀ ਸੋਹਣੀ ਲਾਂਵ । ਹਰਿ ਚਉਥੜੀ ਲਾਵ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਸੋਹਣੀ ਲਾਂਵ । ਮਨਿ-ਜੀਵ ਇਸਤ੍ਰੀ ਦੇ ਮਨ ਵਿਚ । ਸਹਜੁ-ਆਤਮਕ ਅਡੋਲਤਾ । ਗੁਰਮੁਖਿ-ਗੁਰੂ ਵੱਲ ਮੂੰਹ ਕਰਕੇ, ਗੁਰੂ ਸਨਮੁਖ ਰਹਿ ਕੇ । ਸੁਭਾਇ-ਪ੍ਰਭੂ ਦੇ ਪਿਆਰ ਵਿਚ ਟਿਕ ਕੇ। ਮਨਿ-ਮਨ ਵਿਚ । ਤਨਿ-ਤਨ ਵਿਚ । ਪ੍ਰਭ