Back ArrowLogo
Info
Profile

ਇੱਟ-ਖੜਿੱਕਾ ਨਾਲ ਗਵਾਂਢੀ, ਦੇਖੋ ਆਗੂ ਵੱਲ,

ਉਹਦੇ ਨਾਲ ਯਰਾਨਾ, ਜਿਹੜਾ ਸੱਤ ਸਮੁੰਦਰ ਦੂਰ ।

 

ਪਲ ਪਲ ਚੌੜਾ ਹੁੰਦਾ ਜਾਵੇ, ਲੋੜਾਂ ਦਾ ਦਰਿਆ,

ਹੌਲੀ ਹੌਲੀ ਡੁੱਬਦਾ ਜਾਵੇ, ਸੱਧਰਾਂ ਵਾਲਾ ਪੂਰ ।

 

ਇਸ ਧਰਤੀ ਤੋਂ ਖੌਰੇ ਕਦ ਦਾ ਕਰ ਜਾਂਦਾ ਮੈਂ ਕੂਚ,

ਸੁਣਿਆ ਜੇ ਨਾ ਹੁੰਦਾ ਬਾਬਾ ਤੇਰਾ ਮੈਂ ਮਨਸ਼ੂਰ ।

 

ਵਿੱਚ ਹਨੇਰੇ ਫੁੱਲ ਵੀ ਦੇਵੇਂ, ਉਹਨਾਂ ਉੱਤੇ ਥੂਹ,

ਸਿਖਰ ਦੁਪਹਿਰੇ ਬਲ਼ਦੇ ਪੱਥਰ ਮੈਨੂੰ ਨੇ ਮਨਜ਼ੂਰ ।

 

ਹੱਥੋਂ ਸੁੱਟ ਜਦੋਂ ਦਾ ਆਸਾ, ਆਂਦੀ ਕਲਮ ਦਵਾਤ,

ਮੰਜ਼ਿਲ ਮੈਨੂੰ ਵਾਜਾਂ ਮਾਰੇ, ਰਸਤੇ ਨੂਰੋ-ਨੂਰ ।

 

ਉਹਦੇ ਵਿੱਚੋਂ ਲੱਭੇ 'ਬਾਬਾ' ਕੰਮੀਆਂ ਦੇ ਹੱਕ ਵੇਖ,

ਜਿਹੜਾ ਉਚੇ ਮਹਿਲੀਂ ਬਹਿ ਕੇ, ਬਣਦਾ ਏ ਦਸਤੂਰ ।

 

8. ਤੇਰੇ ਸ਼ਹਿਰ ਦੇ 'ਬਾਬਾ ਨਜਮੀ', ਲੋਕ ਚੰਗੇਰੇ ਹੁੰਦੇ

ਤੇਰੇ ਸ਼ਹਿਰ ਦੇ 'ਬਾਬਾ ਨਜਮੀ', ਲੋਕ ਚੰਗੇਰੇ ਹੁੰਦੇ ।

ਝੁੱਗੀਆਂ ਵਿੱਚ ਨਾ ਚਾਨਣ ਬਦਲੇ, ਘੁੱਪ-ਹਨੇਰੇ ਹੁੰਦੇ ।

 

ਫੁੱਲਾਂ ਦੇ ਗੁਲਦਸਤੇ ਘੱਲਦੇ ਇਕ ਦੂਜੇ ਦੇ ਵੱਲੇ,

ਗਿਰਜੇ ਮੰਦਰ ਵਿੱਚ ਮਸੀਤੇ ਲੋਕ ਜੇ ਮੇਰੇ ਹੁੰਦੇ ।

 

ਮੈਂ ਵੀ ਘਰ ਦੇ ਓਬੜਾਂ ਅੱਗੇ ਰਾਜ਼ ਜੇ ਵੇਚੇ ਹੁੰਦੇ,

'ਸਰ' ਦਾ ਫੁੰਮਣ ਸਿਰ 'ਤੇ ਹੁੰਦਾ, ਲੰਡਨ ਡੇਰੇ ਹੁੰਦੇ ।

 

ਮੈਂ ਵੀ ਆਪਣੇ ਸੱਜਣਾਂ ਉੱਤੇ ਫੁੱਲਾਂ ਦਾ ਮੀਂਹ ਪਾਉਂਦਾ,

ਮੇਰੇ ਵੀ ਜੇ ਲੋਕਾਂ ਵਾਂਗੂੰ, ਕਾਸ਼, ਬਨੇਰੇ ਹੁੰਦੇ ।

 

ਮੇਰੇ ਚੰਮ ਦੀਆਂ ਵੱਟੀਆਂ ਵੱਟੋ, ਲਹੂ ਨਾਲ ਭਰ ਲਓ ਦੀਵੇ,

ਕਰ ਲਓ ਘਰ ਦੇ ਲੋਕੋ ਜੀਕਣ ਦੂਰ ਹਨੇਰੇ ਹੁੰਦੇ ।

6 / 27
Previous
Next