

ਆਬਾਦ ਕੀਤਾ ਅਤੇ ਮਾਨਸਾ ਸ਼ਹਿਰ ਦੀ ਨੀਂਹ ਰੱਖੀ। ਸੰਤ ਵਿਸਾਖਾ ਸਿੰਘ ਇਤਿਹਾਸਕਾਰ ਤਾਂ ਮਾਨ ਸ਼ਾਹੀਆਂ ਨੂੰ ਸ਼ੱਕ ਬੰਸ ਵਿਚੋਂ ਮੰਨਦਾ ਹੈ। ਇਹ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਮਥਰਾ ਆਦਿ ਵਿੱਚ ਹੁੰਦੇ ਹੋਏ ਪੰਜਾਬ ਦੇ ਮਾਲਵਾ ਖੇਤਰ ਵਿੱਚ ਪਹੁੰਚੇ ਸਨ। ਲੈਕਚਰਾਰ ਦੇ ਸਰਾਜ ਛਾਜਲੀ ਵੀ ਲਿਖਦਾ ਹੈ ਕਿ ਮਾਨ, ਖੇੜੇ ਤੇ ਮੱਗੇ ਗੋਤਾਂ ਦੇ ਜੱਟ, ਅੱਜ ਤੋਂ ਕਈ ਸੌ ਸਾਲ ਪਹਿਲਾਂ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀ ਹੱਦ ਅਤੇ ਚੰਬਲ ਨਦੀ ਦੇ ਨੇੜਿਉਂ, ਉਜੜ ਕੇ ਆਪਣੀਆਂ ਗੱਡੀਆਂ ਵਿੱਚ ਸਾਮਾਨ ਲੈ ਕੇ ਖੁਡਾਲਾ ਜਿਲ੍ਹਾ ਮਾਨਸਾ ਵੱਲ ਆ ਗਏ ਅਤੇ ਮਾਨਸਾ ਦੇ ਖੇਤਰ ਵਿੱਚ ਹੀ ਵੱਸ ਗਏ। ਮਾਲਵੇ ਵਿੱਚ ਪਹਿਲਾਂ ਇਹ ਮਾਨਸਾ ਤੇ ਬਠਿੰਡਾ ਖੇਤਰਾਂ ਵਿੱਚ ਹੀ ਆਬਾਦ ਹੋਏ। ਭੁੱਲਰ ਤੇ ਹੇਅਰ ਵੀ ਇਨ੍ਹਾਂ ਨਾਲ ਰਲਮਿਲ ਗਏ। ਸਰ ਇੱਬਟਸਨ ਦੇ ਅਨੁਸਾਰ ਦਲਾਲ ਤੇ ਮਾਨ ਜੱਟ ਰਾਠੌਰ ਰਾਜਪੂਤਾਂ ਵਿਚੋਂ ਹਨ। ਇਨ੍ਹਾਂ ਦੇ ਵਡੇਰੇ ਪਹਿਲਾਂ ਰੋਹਤਕ ਦੇ ਇਲਾਕੇ ਦੇ ਵਿੱਚ ਆਬਾਦ ਹੋਏ। ਇੱਕ ਵਡੇਰੇ ਧੰਨਾ ਰਾਉ ਨੇ ਬੜਗੁਜ਼ਰ ਗੋਤ ਦੀ ਜੱਟੀ ਨਾਲ ਵਿਆਹ ਕਰ ਲਿਆ ਸੀ। ਉਸ ਦੇ ਚਾਰ ਪੁੱਤਰ ਹੋਏ। ਜਿਨ੍ਹਾਂ ਦੇ ਨਾਮ ਤੇ ਉਨ੍ਹਾਂ ਦੇ ਚਾਰ ਗੋਤ ਦਲਾਲ, ਮਾਨ, ਦੇਸਵਾਲ ਤੇ ਸੇਵਲ ਪ੍ਰਚਲਿਤ ਹੋਏ। ਇਹ ਚਾਰੇ ਗੋਤਾਂ ਦੇ ਲੋਕ ਆਪਸ ਵਿੱਚ ਰਿਸ਼ਤੇਦਾਰੀ ਹੀ ਨਹੀਂ ਕਰਦੇ ਕਿਉਂਕਿ ਇਨ੍ਹਾਂ ਦਾ ਵਡੇਰਾ ਇੱਕ ਸੀ। ਕੁਝ ਮਾਨ ਭਾਈਚਾਰੇ ਦੇ ਹਿੰਦੂ ਜਾਟ ਹਰਿਆਣੇ ਦੇ ਰੋਹਤਕ, ਕਰਨਾਲ,1 , ਹਿੱਸਾਰ ਆਦਿ ਖੇਤਰਾਂ ਵਿੱਚ ਵੀ ਵੱਸਦੇ ਹਨ।
ਪਟਿਆਲੇ ਖੇਤਰ ਦੇ ਕੁਝ ਮਾਨ ਕਹਿੰਦੇ ਹਨ ਕਿ ਉਨ੍ਹਾਂ ਦੇ ਵਡੇਰੇ ਬਠਿੰਡੇ ਦੇ ਰਾਜੇ ਬਿਨੇਪਾਲ ਦੇ ਸਮੇਂ ਗੜ੍ਹਗਜ਼ਨੀ ਤੋਂ ਆਏ ਸਨ। ਇੱਕ ਹੋਰ ਰਵਾਇਤ ਹੈ ਕਿ ਮਾਨ ਜੱਟ ਬਿਨੇਪਾਲ ਦੀ ਬੰਸ ਵਿਚੋਂ ਹਨ। ਇਹ ਬਿਨੇਪਾਲ ਵਰੀਆ ਰਾਜਪੂਤ ਸੀ। ਬਿਨੇਪਾਲ ਦੇ ਚਾਰ ਪੁੱਤਰ ਪਰਾਗਾ, ਸੰਧਰ, ਖੇਲਾ ਅਤੇ ਮੋੜ ਸਨ। ਪਰਾਗੇ ਦੀ ਬੰਸ ਨਾਭੇ ਦੇ ਖੇਤਰ ਵਿੱਚ ਆਬਾਦ ਹੋਈ। ਬਿਨੇਪਾਲ ਨੇ ਭੱਟੀਆਂ ਨੂੰ