

ਵਿੱਚ ਵੀ ਮਾਨ ਵੱਸਦੇ ਹਨ। ਮਾਨਾਂ ਦਾ ਘਰ ਮਾਲਵਾ ਹੈ ਅਤੇ ਇਹ ਭੁੱਲਰ ਗੋਤੀਆਂ ਦੇ ਪੂਰਬ ਵਿੱਚ ਹੀ ਹਨ। ਬਠਿੰਡੇ ਖੇਤਰ ਵਿੱਚ ਵੀ ਮਾਨ ਕਾਫ਼ੀ ਹਨ। ਮੌੜ, ਮਾਨਸ਼ਾਹੀਏ ਤੇ ਯਾਤਰੀ ਕੇ ਮਾਨ ਪ੍ਰਸਿੱਧ ਉਪਗੋਤ ਹਨ। ਲੁਧਿਆਣੇ ਵਿੱਚ ਮਾਨ, ਚੌਕੀ ਮਾਨ, ਸ਼ੇਖ ਦੌਲਤ ਤੇ ਕੁਮਕਲਾਂ, ਦੁਰਾਹ ਆਦਿ ਪਿੰਡਾਂ ਵਿੱਚ ਵੀ ਉਸਮਾਂ ਤੇ ਬਟਾਲਾ ਖੇਤਰ ਵਿੱਚ ਮਾਨ ਭਾਈਚਾਰੇ ਦੇ ਲੋਕ ਕਾਫ਼ੀ ਗਿਣਤੀ ਵਿੱਚ ਰਹਿੰਦੇ ਹਨ। ਸੰਗਰੂਰ ਖੇਤਰ ਵਿੱਚ ਮੌੜਾਂ ਤੇ ਸਤੋਜ਼ ਮਾਨਾ ਉਘੇ ਪਿੰਡ ਹਨ। ਪਟਿਆਲੇ ਦੇ ਨਾਭੇ ਦੇ ਇਲਾਕੇ ਵਿੱਚ ਵੀ ਮਾਨ ਕਾਫ਼ੀ ਹਨ। ਫਤਿਹਗੜ੍ਹ ਸਾਹਿਬ ਦੇ ਖੇਤਰ ਵਿੱਚ ਪਿੰਡ ਕਿਲ੍ਹਾ ਹਰਨਾਮ ਸਿੰਘ ਤਲਾਣੀਆਂ ਵੀ ਮਾਨ ਸਰਦਾਰਾਂ ਦਾ ਬਹੁਤ ਪ੍ਰਸਿੱਧ ਪਿੰਡ ਹੈ। ਰੋਪੜ ਖੇਤਰ ਵਿੱਚ ਵੀ ਮਾਨਾਂ ਦੇ ਕਾਫ਼ੀ ਪਿੰਡ ਹਨ। ਫਿਰੋਜ਼ਪੁਰ ਜਿਲ੍ਹੇ ਵਿੱਚ ਸੁਹੇਲੇਵਾਲਾ, ਮੋੜ ਨੌਅਬਾਦ, ਮੌੜ ਠਾਹੜਾ ਵੀ ਮਾਨਾਂ ਦੇ ਉਘੇ ਪਿੰਡ ਹਨ।
ਪੱਛਮੀ ਪੰਜਾਬ ਵਿੱਚ ਵੀ ਮਾਨ ਲਾਹੌਰ, ਸਿਆਲਕੋਟ, ਝੰਗ, ਗੁਜਰਾਂਵਾਲਾ, ਗੁਜਰਾਤ ਤੱਕ ਕਾਫ਼ੀ ਗਿਣਤੀ ਵਿੱਚ ਵੱਸਦੇ ਹਨ। ਪੱਛਮੀ ਪੰਜਾਬ ਵਿੱਚ ਬਹੁਤੇ ਮਾਨ ਜੱਟ ਮੁਸਲਮਾਨ ਸਨ। ਪੂਰਬੀ ਪੰਜਾਬ ਵਿੱਚ ਸਾਰੇ ਮਾਨ ਸਿੱਖ ਹਨ। ਹਰਿਆਣੇ ਵਿੱਚ ਕੁਝ ਮਾਨ ਹਿੰਦੂ ਜਾਟ ਹਨ।
ਮਾਨ ਬਹੁਤ ਹੀ ਸਿਆਣੇ ਤੇ ਸੰਜਮੀ ਜੱਟ ਹੁੰਦੇ ਹਨ। ਦੁਆਬੇ ਵਿਚੋਂ ਕੁਝ ਮਾਨ ਅਮਰੀਕਾ, ਕੈਨੇਡਾ ਤੇ ਆਸਟਰੇਲੀਆ ਆਦਿ ਬਾਹਰਲੇ ਦੇਸ਼ਾਂ ਵਿੱਚ ਜਾਕੇ ਵੀ ਆਬਾਦ ਹੋ ਗਏ ਹਨ। ਮਾਨ ਇੱਕ ਵੱਡਾ ਤੇ ਪੁਰਾਣਾ ਗੋਤ ਹੈ। ਇਹ ਸਾਰੇ ਪੰਜਾਬ ਵਿੱਚ ਦੂਰ-ਦੂਰ ਤੱਕ ਫੈਲੇ ਹੋਏ ਹਨ। ਸਿੱਧੂ, ਬਰਾੜਾਂ, ਵਿਰਕਾਂ, ਸੰਘੇ ਧਾਲੀਵਾਲਾਂ ਤੇ ਗਰੇਵਾਲਾਂ ਆਦਿ ਦੇ ਇਤਿਹਾਸ ਬਾਰੇ ਖੋਜ ਪੁਸਤਕਾਂ ਛਪੀਆਂ