ਕੇ ਆਪਣੇ ਸਿਰ ਤੇ ਬੰਨ੍ਹ ਲਿਆ। ਇਸ ਉੱਤੇ ਅਕਬਰ ਬਾਦਸ਼ਾਹ ਬਹੁਤ ਹੱਸਿਆ ਅਤੇ ਦੋਹਾਂ ਦੀ ਚੌਧਰ ਦੇ ਪਿੰਡ ਬਰਾਬਰ ਵੰਡ ਦਿੱਤੇ। ਇਸ ਮੌਕੇ ਦਰਬਾਰੀ ਮਿਰਾਸੀ ਨੇ ਆਖਿਆ, "ਭਲਣ ਚੀਰਾ ਪਾੜਿਆ, ਅਕਬਰ ਦੇ ਦਰਬਾਰ ਪੰਜ ਗਰਾਹੀ ਇਲਾਕੇ ਦੀ ਚੌਧਰ ਭਲਣ ਪਾਸ ਸੀ। ਇਸ ਦੀ ਮੌਤ 1643 ਈਸਵੀ ਵਿੱਚ ਹੋਈ ।
ਬੀਦੋਵਾਲੀ ਸਿੱਧੂਆਂ ਬਰਾੜਾ ਦਾ ਮੋਢੀ ਪਿੰਡ ਸੀ। ਛੇਵੇਂ ਗੁਰੂ ਹਰਗੋਬਿੰਦ ਸਾਹਿਬ ਏਕੇ ਸਮੇਤ ਪਰਿਵਾਰ 1688 ਬਿਕਰਮੀ ਵਿੱਚ ਮੋਹਨ ਪਾਸ ਆਏ ਸਨ। ਬਠਿੰਡਾ ਗੈਜਟ ਦੇ ਅਨੁਸਾਰ ਬੀਦੇਵਾਲੀ ਇਲਾਕੇ ਦੀ ਚੌਧਰ ਪਹਿਲੇ ਪਹਿਲ ਮੁਗਲਾ ਨੇ ਬਰਾਤ ਬੰਸ ਦੇ ਇੱਕ ਬੈਰਮ ਨੂੰ ਦੇ ਦਿੱਤੀ ਸੀ। ਬੈਰਮ ਦੀ ਮੌਤ 1560 ਈਸਵੀ ਵਿੱਚ ਹੋਈ। ਫਿਰ ਇਸ ਇਲਾਕੇ ਦੀ ਚੌਧਰ ਉਸ ਦੇ ਪੁੱਤਰ ਮਹਿਰਾਜ ਨੂੰ ਮਿਲ ਗਈ। ਮਹਿਰਾਜ ਦੇ ਪੋਤੇ ਮੇਹਨ ਨੇ ਭੱਟੀ ਮੁਸਲਮਾਨਾਂ ਤੋਂ ਤੰਗ ਆ ਕੇ ਬੀਦੋਵਾਲੀ ਪਿੰਡ 1618 ਈਸਵੀ ਵਿੱਚ ਕੁਝ ਸਮੇਂ ਲਈ ਛੱਡ ਦਿੱਤਾ ਅਤੇ ਉਹ ਬਠਿੰਡੇ ਦੇ ਇਲਾਕੇ ਵਿੱਚ ਆ ਗਿਆ। ਸਰਕਾਰ ਵੀ ਉਸ ਤੇ ਨਾਰਾਜ਼ ਸੀ। ਮਾਨ, ਭੁੱਲਰ ਤੇ ਹੇਅਰ ਵੀ ਆਪਣੇ ਆਪ ਨੂੰ ਪੰਜਾਬ ਦੀ ਧਰਤੀ ਦੇ ਮਾਲਕ ਸਮਝਦੇ ਸਨ। ਸਿੱਧੂਆਂ ਨੂੰ ਉਜਾੜ ਦਿੰਦੇ ਸਨ। ਨੇਤਾ ਸਿੰਘ ਦੰਦੀਵਾਲ ਚੌਹਾਨ ਦੇ ਅਨੁਸਾਰ ਮੋਹਨ ਅਤੇ ਉਸ ਦਾ ਪੁੱਤਰ ਰੂਪਚੰਦ 1632 ਈਸਵੀ ਵਿੱਚ ਬੀਦੋਵਾਲੀ ਹੀ ਭੱਟੀ ਮੁਸਲਮਾਨਾਂ ਨਾਲ ਲੜਦੇ ਮਾਰੇ ਗਏ ਸਨ। ਮੋਹਨ ਦਾ ਪੁੱਤਰ ਕਾਲਾ ਵੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦਾ ਪੱਕਾ ਸੇਵਕ ਸੀ। ਸ਼ਾਹਜਹਾਨ ਦੀ ਫੌਜ ਨੇ ਗੁਰੂ ਸਾਹਿਬ ਤੇ 1635 ਈਸਵੀ ਵਿੱਚ ਮਰਾਬ ਦੇ ਨੇੜੇ ਲਹਿਰੇ ਹੱਲਾ ਬੋਲ ਦਿੱਤਾ। ਕਾਲੇ ਨੇ ਇਸ ਲੜਾਈ ਵਿੱਚ ਗੁਰੂ ਸਾਹਿਬ ਦੀ ਆਪਣੇ ਸਾਰੇ ਭਾਈਚਾਰੇ ਸਮੇਤ ਡੱਟ ਕੇ ਪੂਰੀ ਸਹਾਇਤਾ ਕੀਤੀ। ਗੁਰੂ ਸਾਹਿਬ ਦੀ ਜਿੱਤ ਹੋਈ। ਗੁਰੂ ਸਾਹਿਬ ਨੇ ਖ਼ੁਸ਼ ਹੋਕੇ ਕਾਲੇ ਬਰਾਤ ਨੂੰ ਕਿਹਾ ਕਿ ਜਿਤਨਾ ਇਲਾਕਾ ਚਾਹੁੰਦਾ ਹੈ, ਹੁਣੇ ਹੀ ਵਲ ਲੈ ਤੇ ਮੋਹੜੀ ਗੱਡ ਲੈ। ਭੁੱਲਰਾਂ ਨੇ ਗੱਡੀ ਮੋਹੜੀ ਪੁੱਟ ਕੇ ਖੂਹ ਵਿੱਚ ਸੁੱਟ ਦਿੱਤੀ। ਕਾਲੇ ਨੇ 22 ਇਲਾਕਾ ਸ਼ਾਮ ਤੱਕ ਵਲ ਲਿਆ। ਉਸ ਨੇ ਸ਼ਾਮ ਨੂੰ ਗੁਰੂ ਸਾਹਿਬ ਪਾਸ ਆਕੇ ਮੋਹੜੀ ਖੂਹ ਵਿੱਚ ਸੁਟਣ ਦੀ ਸਿਕਾਇਤ ਕੀਤੀ ਤਾਂ ਗੁਰੂ ਹਰਗੋਬਿੰਦ ਜੀ ਨੇ ਕਿਹਾ, "ਭਾਈ ਕਾਲੇ, ਤੇਰੀ ਜੜ੍ਹ ਪਤਾਲ ਵਿੱਚ ਲੱਗ ਗਈ ਹੈ। ਇਸ ਤਰ੍ਹਾ 'ਕਾਲੇ ਨੇ ਮਰਾਝ ਪਿੰਡ ਵਸਾਇਆ ਗੁਰੂ ਹਰਰਾਏ ਸਾਹਿਬ ਜਦ ਮਾਲਵੇ ਵਿੱਚ ਆਏ ਤਾਂ ਕਾਲਾ ਆਪਣੇ ਭਤੀਜਿਆਂ ਫੂਲ ਤੇ ਸੰਦਲ ਨੂੰ ਲੈ ਕੇ ਗੁਰੂ ਦੀ ਸੇਵਾ ਵਿੱਚ ਹਾਜ਼ਰ ਹੋਇਆ ਤਾਂ ਗੁਰੂ ਸਾਹਿਬ ਨੇ ਕਿਹਾ ਕਿ ਫੂਲ ਤੇ ਸੰਦਲ ਦੇ ਘੋੜੇ ਗੰਗਾ ਜਮਨਾ ਪਾਣੀ ਪੀਣਗੇ। ਫੂਲ ਦੀ ਸੰਤਾਨ ਜਮਨਾ ਤੋਂ ਸਤਿਲੁਜ ਤੱਕ ਰਾਜ ਕਰੇਗੀ। ਫੂਲ ਨੇ ਵੱਡਾ ਹੋ ਕੇ ਫੂਲ ਨਗਰ ਵਸਾਇਆ ਤੇ ਆਲੇ ਦੁਆਲੇ ਦੇ ਇਲਾਕੇ ਜਿੱਤੇ। ਚੌਧਰੀ ਫੂਲ ਦੇ ਪੁੱਤਰ ਤ੍ਰਿਲੋਕ ਸਿੰਘ ਤੇ ਰਾਮ ਸਿੰਘ ਹੋਏ। ਇਨ੍ਹਾਂ ਨੇ ਨਵਾਬ ਈਸਾ ਖਾਂ ਤੋਂ ਆਪਣੇ ਥਾਪ ਦੀ ਮੌਤ ਦਾ ਬਦਲਾ ਲਿਆ। ਇਨ੍ਹਾਂ ਨੇ ਦਸਵੇਂ ਗੁਰੂ ਸਾਹਿਬ ਤੋਂ ਅੰਮ੍ਰਿਤਪਾਨ ਕੀਤਾ। ਇਨ੍ਹਾਂ ਦੇਵਾ ਸਰਦਾਰਾਂ ਦੀ ਔਲਾਦ ਦੀਆ ਰਿਆਸਤਾਂ ਪਟਿਆਲਾ, ਨਾਭਾ ਤੇ ਜੀਂਦ (ਸੰਗਰੂਰ) ਹੋਈਆਂ। ਇਨ੍ਹਾਂ ਤਿੰਨਾਂ ਨੂੰ ਫੂਲ ਵੰਸ ਰਿਆਸਤਾ ਕਿਹਾ ਜਾਂਦਾ ਸੀ। ਫੂਲਕੀਆਂ ਰਿਆਸਤਾਂ ਵਿਚੋਂ ਬਾਬਾ ਆਲਾ ਸਿੰਘ ਨੇ ਆਪਣੇ ਰਾਜ ਨੂੰ ਬਹੁਤ ਵਧਾਇਆ। ਉਹ ਪੱਕੇ ਸਿੱਖ ਤੇ ਉੱਚ ਕੋਟੀ ਦੇ ਨੀਤੀਵਾਨ ਸਨ। ਮਹਾਰਾਜਾ ਆਲਾ ਸਿੰਘ ਦੀ 1765 ਈਸਵੀ ਵਿੱਚ ਮੌਤ ਹੋਈ। ਉਹ ਮਹਾਨ ਸੂਰਬੀਰ ਸੀ।
ਫਰੀਦਕੋਟ ਰਿਆਸਤ ਦਾ ਵਡੇਰਾ ਭਲਣ ਵੀ ਗੁਰੂ ਹਰਗੋਬਿੰਦ ਸਾਹਿਬ ਦਾ ਪੱਕਾ ਸਿੱਖ ਸੀ। ਉਸ ਨੇ ਵੀ ਮਹਿਰਾਜ ਦੀ ਲੜਾਈ ਵਿੱਚ ਗੁਰੂ ਸਾਹਿਬ ਦੀ ਸਹਾਇਤਾ ਕੀਤੀ ਸੀ। ਉਹ 1643 ਈਸਵੀ ਵਿੱਚ ਬੇਔਲਾਦ ਮਰ ਗਿਆ। ਉਸ ਦੀ ਮੌਤ ਤੋਂ ਮਗਰੋਂ ਕਪੂਰਾ ਚੌਧਰੀ ਬਣਿਆ। ਕਪੂਰਾ ਬਰਾੜ ਚੌਧਰੀ ਭਲਣ ਦੇ ਭਰਾ ਲਾਲੇ ਦਾ ਪੁੱਤਰ ਸੀ। ਕਪੂਰੇ ਨੇ 1661 ਈਸਵੀ ਵਿੱਚ ਕੋਟਕਪੂਰਾ ਨਗਰ ਵਸਾਇਆ। ਕਪੂਰਾ ਵੀ 83 ਪਿੰਡ ਦਾ ਚੌਧਰੀ ਸੀ। ਉਹ ਵੀ ਸਿੱਖੀ ਨੂ ਪਿਆਰ ਕਰਦਾ ਸੀ। ਪਰ ਮੁਗਲਾਂ ਨਾਲ ਵੀ ਵਿਗਾੜਨਾ ਨਹੀਂ ਚਾਹੁੰਦਾ ਸੀ।
1705 ਈਸਵੀ ਵਿੱਚ ਮੁਕਤਸਰ ਦੀ ਜੰਗ ਵਿੱਚ ਕਪੂਰੇ ਨੇ ਗੁਰੂ ਗੋਬਿੰਦ ਸਿੰਘ ਦੀ ਲੁਕਵੀ ਹੀ ਸਹਾਇਤਾ ਕੀਤੀ। ਈਸਾ ਖ਼ਾਨ ਮੰਜ ਨੇ ਧੋਖੇ ਨਾਲ 1708 ਈਸਵੀ ਵਿੱਚ ਕਪੂਰੇ ਨੂੰ ਕਤਲ ਕਰ ਦਿੱਤਾ। ਕਪੂਰੇ ਦੇ ਤਿੰਨ ਪੁੱਤਰ ਸੁਖੀਆ, ਸੇਮਾ ਤੇ ਮੁਖੀਆ ਸਨ। ਇਨ੍ਹਾਂ ਨੇ ਈਸਾ ਖ਼ਾਨ ਨੂੰ ਮਾਰ ਕੇ ਸਾਰਾ ਇਲਾਕਾ ਜਿੱਤ ਲਿਆ। ਇਸ ਲੜਾਈ ਵਿੱਚ ਸੇਮਾ ਵੀ 1710 ਈਸਵੀ 'ਚ ਮਾਰਿਆ ਗਿਆ। ਇਸ ਤਰ੍ਹਾਂ 1720 ਈਸਵੀ ਵਿੱਚ ਕਪੂਰੇ ਦਾ ਵੱਡਾ ਪੁੱਤਰ ਮੁਖੀਆ ਫਿਰ ਗਦੀ ਤੇ ਬੈਠਾ। 1808 ਈਸਵੀ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਫਰੀਦਕੋਟ ਦੀ ਰਿਆਸਤ ਦੇ ਸਾਰੇ ਇਲਾਕੇ ਉੱਤੇ ਮੁਕਤਸਰ ਤੱਕ ਕਬਜ਼ਾ ਕਰ ਲਿਆ ਸੀ। ਅੰਗਰੇਜ਼ਾਂ ਦੇ ਕਹਿਣ ਤੇ ਇਹ ਇਲਾਕਾ ਰਣਜੀਤ ਸਿੰਘ ਨੂੰ ਛੱਡਣਾ ਪਿਆ। ਇਸ ਕਾਰਨ ਹੀ ਅੰਗਰੇਜ਼ਾਂ ਤੇ ਸਿੱਖਾਂ ਦੀ ਲੜਾਈ ਵਿੱਚ ਇਸ ਰਿਆਸਤ ਦੇ ਰਾਜੇ ਪਹਾੜਾ ਸਿੰਘ ਨੇ ਅੰਗਰੇਜ਼ਾਂ ਦੀ ਸਹਾਇਤਾ ਕੀਤੀ। 1705 ਈਸਵੀ ਵਿੱਚ ਮੁਕਤਸਰ ਦੀ ਜੰਗ ਵਿੱਚ ਜਥੇਦਾਰ ਦਾਨ ਸਿੰਘ ਬਰਾੜ ਨੇ 1500 ਬਰਾੜਾਂ ਨੂੰ ਨਾਲ ਲੈ ਕੇ ਮੁਗਲ ਫੌਜਾਂ ਦੇ ਪੈਰ ਉਖੇਤ ਦਿੱਤੇ ਸੀ।
ਦਸਵੇਂ ਗੁਰੂ ਗੋਬਿੰਦ ਸਿੰਘ ਜੀ ਬਰਾੜ ਭਾਈਚਾਰੇ ਤੇ ਬਹੁਤ ਖੁਸ਼ ਸਨ। ਗੁਰੂ ਗੋਬਿੰਦ ਸਿੰਘ ਦੇ ਸਮੇਂ ਮਾਲਵੇ ਵਿੱਚ ਬਰਾੜਾ ਦਾ ਦਬਦਬਾ ਸੀ। ਔਰੰਗਜ਼ੇਬ ਵੀ ਸਿੱਧੂ ਬਰਾੜਾਂ ਤੇ ਡਰਦਾ ਮਾਲਵੇ ਵੱਲ ਮੂੰਹ ਨਹੀ ਕਰਦਾ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਦੀਨੇ ਕਾਗੜ ਤੋਂ ਜੇ ਜਫਰਨਾਮਾ ਲਿਖਿਆ ਸੀ ਉਸ ਵਿੱਚ ਵੀ ਬਰਾੜਾਂ ਦਾ ਵਿਸ਼ੇਸ਼ ਵਰਣਨ ਕੀਤਾ ਗਿਆ ਹੈ। ਗੁਰੂ ਸਾਹਿਬ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ ਬਰਾੜਾਂ ਦੀ ਸਾਰੀ ਕੌਮ ਮੇਰੇ ਹੁਕਮ ਵਿੱਚ ਹੀ ਹੈ। ਅਸਲ ਵਿੱਚ ਜਦ ਗੁਰੂ ਹਰਗੋਬਿੰਦ ਸਿੰਘ ਸੰਨ 1688 ਬਿਕਰਮੀ ਵਿੱਚ ਮਾਲਵੇ ਵਿੱਚ ਆਏ ਤਾਂ ਬਰਾੜਾਂ ਦੇ ਚੌਧਰੀ ਭਲਣ ਨੇ ਸਿੱਖੀ ਧਾਰਨ ਕਰ ਲਈ। ਇਸ ਕਾਰਨ ਬਰਾਤ ਗੁਰੂਆਂ ਦੇ ਸ਼ਰਧਾਲੂ ਤੇ ਸੇਵਕ ਬਣ ਗਏ। ਭਾਈ ਬਹਿਲੇ ਵੀ ਗੁਰੂ ਅਰਜਨ ਦੇਵ ਦਾ ਪੱਕਾ ਸਿੱਖ ਸੀ। ਸਿੱਧੂ ਬਰਾੜ ਬਹੁਤ ਵੱਡਾ ਭਾਈਚਾਰਾ ਸੀ। ਕੈਂਬਲ ਰਿਆਸਤ ਦੇ ਮੋਢੀ ਭਾਈ ਭਗਤੂ ਦੀ ਸੰਤਾਨ ਵਿਚੋਂ ਭਾਈ ਦੇਸੂ ਸਿੰਘ ਸੀ। ਇਹਯ ਸਟੇਟ ਬਹੁਤ ਦੂਰ ਤੱਕ ਫੈਲੀ ਹੋਈ ਸੀ। 1857 ਦੇ ਗ਼ਦਰ ਕਾਰਨ ਅੰਗਰੇਜ਼ਾਂ ਨੇ 1858 ਈਸਵੀ ਵਿੱਚ ਇਸ ਸਟੇਟ ਨੂੰ ਜਬਤ ਕਰ ਲਿਆ ਸੀ। ਮੁਕਤਸਰ ਤਹਿਸੀਲ ਦਾ ਬੀਦੇਵਾਲੀ, ਝੁੰਬੇ, ਕੋਟਾ ਭਾਈ, ਚੰਨੂੰ ਫਕਰਸਰ, ਥੋੜੀ ਆਦਿ ਦਾ ਇਲਾਕਾ ਵੀ ਇਸ ਵਿੱਚ ਸ਼ਾਮਿਲ ਸੀ। ਭਾਈਕੇ ਸਿੱਧੂਆ ਦੇ ਪ੍ਰਸਿੱਧ ਪਿੰਡ