Back ArrowLogo
Info
Profile

ਜ਼ਿਲ੍ਹਿਆਂ ਵਿੱਚ ਆਬਾਦ ਸਨ। ਸ਼ਾਹੀ ਗੋਤ ਦੇ ਜੱਟ ਵੀ ਗਿੱਲਾਂ ਦੇ ਭਾਈਚਾਰੇ ਵਿਚੋਂ ਹਨ। ਕੁਝ ਗਿੱਲ ਜੱਟ ਗੁਰੂ ਨਾਨਕ ਦੇ ਸਮੇਂ 1505 ਈਸਵੀ ਤੋਂ ਹੀ ਆਸਾਮ ਵਿੱਚ ਵਸ ਗਏ ਹਨ। ਇਹ ਸਾਰੇ ਸਿੱਖ ਹਨ। ਫਰਾਂਸ ਵਿੱਚ ਕਈ ਜਿਪਸੀ ਗਿੱਲਜ਼ ਗੋਤੀ ਹਨ।

ਮਹਾਰਾਸ਼ਟਰ ਦੇ ਗਾਡਗਿੱਲ ਬ੍ਰਾਹਮਣ ਵੀ ਗਿੱਲ ਜੱਟਾਂ ਵਿਚੋਂ ਹੀ ਹਨ। ਗਿੱਲ ਆਪਣੇ ਵਡੇਰੇ ਰਾਜਾ ਪੀਰ ਦੀ ਚੇਤ ਚੌਦਸ ਨੂੰ ਮੋਗੇ ਦੇ ਇਲਾਕੇ ਵਿੱਚ ਰਾਜੇਆਣਾ ਮੱਠ ਤੇ ਮੰਨਤ ਕਰਦੇ ਹਨ। ਮੇਲਾ ਵੀ ਲੱਗਦਾ ਹੈ। ਮੋਗੇ ਖੇਤਰ ਦੇ ਸਾਰੇ ਗਿੱਲ ਬਠਿੰਡੇ ਦੇ ਬਿਨੇਪਾਲ ਦੀ ਵੰਸ਼ ਹੀ ਹਨ। ਜੋ ਕਨੌਜ ਦੇ ਰਾਜੇ ਰਾਠੌਰ ਦੀ ਗਿਆਰਵੀਂ ਪੀੜ੍ਹੀ ਵਿਚੋਂ ਸੀ ਸੰਗਰੂਰ ਤੇ ਰਿਆਸਤ ਜੀਂਦ ਦੇ ਗਿੱਲ ਆਪਣੇ ਜਠੇਰੇ ਸੂਰਤ ਰਾਮ ਦੀ ਪਟਿਆਲੇ ਦੇ ਖੇਤਰ ਬਾਜੇ ਵਾਲੇ ਪੂਜਾ ਕਰਦੇ ਹਨ। ਬੱਕਰਾ ਤੇ ਗੁੜ ਭੇਂਟ ਕਰਦੇ ਹਨ। ਸਾਰਾ ਚੜ੍ਹਾਵਾ ਮਿਰਾਸੀ ਨੂੰ ਦਿੱਤਾ ਜਾਂਦਾ ਹੈ। ਫਿਰੋਜ਼ਪੁਰ ਦੇ ਖੇਤਰ ਵਿੱਚ ਕਾਫ਼ੀ ਗਿੱਲ ਸੱਖੀ ਸਰਵਰ ਦੇ ਸੇਵਕ ਸਨ। ਉਹ ਹਲਾਲ ਦਾ ਹੀ ਮੀਟ ਖਾਂਦੇ ਸਨ। ਵਿਆਹ ਸ਼ਾਦੀ ਵੇਲੇ ਜੰਡੀ ਵਡਣ ਤੇ ਛਪੜ ਤੋਂ ਮਿੱਟੀ ਕੱਢਣ ਆਦਿ ਦੀਆਂ ਰਸਮਾਂ ਵੀ ਕਰਦੇ ਸਨ। ਇਸ ਇਲਾਕੇ ਵਿੱਚ ਹੁਣ ਸਾਰੇ ਗਿੱਲ ਸਿੱਖ ਹਨ। ਸਿੱਖ ਹੁੰਦੇ ਹੋਏ ਵੀ ਅਜੇ ਵੀ ਕੋਈ ਕੋਈ ਘਰ ਸੱਖੀ ਸਰਵਰ ਮੀਏਂ ਨੂੰ ਮੰਨਦਾ ਹੈ। ਝਟਕੇ ਵਾਲਾ ਮੀਟ ਨਹੀਂ ਖਾਂਦੇ। ਗਿੱਲਜ਼ਈ ਪਠਾਨ ਗਿੱਲ ਜੱਟਾਂ ਵਿਚੋਂ ਹਨ। ਮਜ਼ਹਬੀ ਸਿੱਖਾਂ ਅਤੇ ਤਰਖਾਣਾਂ ਆਦਿ ਜਾਤੀਆਂ ਵਿੱਚ ਵੀ ਗਿੱਲ ਗੋਤ ਦੇ ਲੋਕ ਕਾਫ਼ੀ ਹਨ। ਸਿਆਲਕੋਟ ਵੱਲ ਕੁਝ ਗਿੱਲ ਜੱਟ ਮੁਸਲਮਾਨ ਵੀ ਬਣ ਗਏ ਸਨ। ਹੁਣ ਗਿੱਲ ਸਾਰੇ ਪੰਜਾਬ ਵਿੱਚ ਹੀ ਫੈਲੇ ਹੋਏ ਹਨ। ਬਾਹਰਲੇ ਦੇਸ਼ਾਂ ਵਿੱਚ ਵੀ ਬਹੁਤ ਗਏ ਹਨ। ਸਿੱਧੂਆਂ ਅਤੇ ਸੰਧੂਆਂ ਤੋਂ ਮਗਰੋਂ ਇਹ ਜੱਟਾਂ ਦਾ ਤੀਜਾ ਵੱਡਾ ਗੋਤ ਹੈ। 1881 ਈਸਵੀ ਦੀ ਜੰਨਸਖਿਆ ਅਨੁਸਾਰ ਸਾਂਝੇ ਪੰਜਾਬ ਵਿੱਚ ਗਿੱਲਾਂ ਦੀ ਗਿਣਤੀ 124172

64 / 296
Previous
Next