ਨਾ ਮੈਂ ਅਰਬੀ ਨਾ ਲਾਹੌਰੀ, ਨਾ ਮੈਂ ਹਿੰਦੀ ਸ਼ਹਿਰ ਨਗੌਰੀ,
ਨਾ ਹਿੰਦੂ ਨਾ ਤੁਰਕ ਪਸ਼ੌਰੀ, ਨਾ ਮੈਂ ਰਹਿੰਦਾ ਵਿਚ ਨਦੌਣ ।
ਬੁੱਲ੍ਹਾ ਕੀ ਜਾਣਾ ਮੈਂ ਕੌਣ ।
ਨਾ ਮੈਂ ਭੇਤ ਮਜ਼ਹਬ ਦਾ ਪਾਇਆ, ਨਾ ਮੈਂ ਆਦਮ ਹਵਾ ਜਾਇਆ,
ਨਾ ਮੈਂ ਆਪਣਾ ਨਾਮ ਧਰਾਇਆ, ਨਾ ਵਿਚ ਬੈਠਣ ਨਾ ਵਿਚ ਭੌਣ ।
ਬੁੱਲ੍ਹਾ ਕੀ ਜਾਣਾ ਮੈਂ ਕੌਣ ।
ਅੱਵਲ ਆਖਰ ਆਪ ਨੂੰ ਜਾਣਾਂ, ਨਾ ਕੋਈ ਦੂਜਾ ਹੋਰ ਪਛਾਣਾਂ,
ਮੈਥੋਂ ਹੋਰ ਨਾ ਕੋਈ ਸਿਆਣਾ, ਬੁਲ੍ਹਾ ਸ਼ਾਹ ਖੜ੍ਹਾ ਹੈ ਕੌਣ ।
ਬੁੱਲ੍ਹਾ ਕੀ ਜਾਣਾ ਮੈਂ ਕੌਣ ।
ਬੁੱਲ੍ਹਾ ਕੀ ਜਾਣੇ ਜ਼ਾਤ ਇਸ਼ਕ ਦੀ ਕੌਣ ।
ਨਾ ਸੂਹਾਂ ਨਾ ਕੰਮ ਬਖੇੜੇ ਵੰਞੇ ਜਾਗਣ ਸੌਣ ।
ਰਾਂਝੇ ਨੂੰ ਮੈਂ ਗਾਲੀਆਂ ਦੇਵਾਂ, ਮਨ ਵਿਚ ਕਰਾਂ ਦੁਆਈਂ ।
ਮੈਂ ਤੇ ਰਾਂਝਾ ਇਕੋ ਕੋਈ, ਲੋਕਾਂ ਨੂੰ ਅਜ਼ਮਾਈਂ ।
ਜਿਸ ਬੇਲੇ ਵਿਚ ਬੇਲੀ ਦਿੱਸੇ, ਉਸ ਦੀਆਂ ਲਵਾਂ ਬਲਾਈਂ ।
ਬੁੱਲ੍ਹਾ ਸ਼ੌਹ ਨੂੰ ਪਾਸੇ ਛੱਡ ਕੇ, ਜੰਗਲ ਵੱਲ ਨਾ ਜਾਈਂ।
ਬੁੱਲ੍ਹਾ ਕੀ ਜਾਣਾ ਜ਼ਾਤ ਇਸ਼ਕ ਦੀ ਕੌਣ ।
ਨਾ ਸੂਹਾਂ ਨਾ ਕੰਮ ਬਖੇੜੇ ਵੰਞੇ ਜਾਗਣ ਸੌਣ ।