Back ArrowLogo
Info
Profile

ਬਣ ਹਾਫ਼ਜ ਹਿਫ਼ਜ ਕੁਰਾਨ ਕਰੇਂ, ਪੜ੍ਹ ਪੜ੍ਹ ਕੇ ਸਾਫ਼ ਜ਼ਬਾਨ ਕਰੇਂ,

ਫਿਰ ਨਿਆਮਤ ਵਿਚ ਧਿਆਨ ਕਰੇਂ, ਮਨ ਫਿਰਦਾ ਜਿਉਂ ਹਲਕਾਰਾ ਏ,

ਇਕ ਅਲਫ਼ ਪੜ੍ਹੋ ਛੁੱਟਕਾਰਾ ਏ ।

 

ਬੁੱਲ੍ਹਾ ਬੀ ਬੋਹੜ ਦਾ ਬੋਇਆ ਈ, ਉਹ ਬਿਰਛ ਵੱਡਾ ਜਾ ਹੋਇਆ ਈ,

ਜਦ ਬਿਰਛ ਉਹ ਫਾਨੀ ਹੋਇਆ ਈ, ਫਿਰ ਰਹਿ ਗਿਆ ਬੀ ਅਕਾਰਾ ਏ,

ਇਕ ਅਲਫ਼ ਪੜ੍ਹੋ ਛੁੱਟਕਾਰਾ ਏ ।

 

  1. ਇਕ ਨੁਕਤਾ ਯਾਰ ਪੜ੍ਹਾਇਆ ਏ

ਇਕ ਨੁਕਤਾ ਯਾਰ ਪੜ੍ਹਾਇਆ ਏ ।

ਇਕ ਨੁਕਤਾ ਯਾਰ ਪੜ੍ਹਾਇਆ ਏ ।

 

ਐਨ ਗ਼ੈਨ ਦੀ ਹਿੱਕਾ ਸੂਰਤ, ਇੱਕ ਨੁਕਤੇ ਸ਼ੋਰ ਮਚਾਇਆ ਏ,

ਇਕ ਨੁਕਤਾ ਯਾਰ ਪੜ੍ਹਾਇਆ ਏ ।

 

ਸੱਸੀ ਦਾ ਦਿਲ ਲੁੱਟਣ ਕਾਰਨ, ਹੋਤ ਪੁਨੂੰ ਬਣ ਆਇਆ ਏ,

ਇਕ ਨੁਕਤਾ ਯਾਰ ਪੜ੍ਹਾਇਆ ਏ ।

 

ਬੁੱਲ੍ਹਾ ਸ਼ਹੁ ਦੀ ਜ਼ਾਤ ਨਾ ਕਾਈ, ਮੈਂ ਸ਼ੌਹ ਇਨਾਇਤ ਪਾਇਆ ਏ,

ਇਕ ਨੁਕਤਾ ਯਾਰ ਪੜ੍ਹਾਇਆ ਏ ।

 

  1.  ਇਕ ਨੁੱਕਤੇ ਵਿਚ ਗੱਲ ਮੁੱਕਦੀ ਏ

ਫੜ ਨੁੱਕਤਾ ਛੋੜ ਹਿਸਾਬਾਂ ਨੂੰ, ਕਰ ਦੂਰ ਕੁਫ਼ਰ ਦਿਆਂ ਬਾਬਾਂ ਨੂੰ,

ਲਾਹ ਦੋਜ਼ਖ ਗੋਰ ਅਜ਼ਾਬਾਂ ਨੂੰ, ਕਰ ਸਾਫ ਦਿਲੇ ਦਿਆਂ ਖ਼ਾਬਾਂ ਨੂੰ,

ਗੱਲ ਏਸੇ ਘਰ ਵਿਚ ਢੁੱਕਦੀ ਏ, ਇਕ ਨੁੱਕਤੇ ਵਿਚ ਗੱਲ ਮੁੱਕਦੀ ਏ ।

 

ਐਵੇਂ ਮੱਥਾ ਜ਼ਮੀਂ ਘਸਾਈਦਾ, ਲੰਮਾ ਪਾ ਮਹਿਰਾਬ ਦਿਖਾਈ ਦਾ,

ਪੜ੍ਹ ਕਲਮਾ ਲੋਕ ਹਸਾਈ ਦਾ, ਦਿਲ ਅੰਦਰ ਸਮਝ ਨਾ ਲਿਆਈ ਦਾ,

ਕਦੀ ਬਾਤ ਸੱਚੀ ਵੀ ਲੁੱਕਦੀ ਏ? ਇਕ ਨੁੱਕਤੇ ਵਿਚ ਗੱਲ ਮੁੱਕਦੀ ਏ ।

39 / 148
Previous
Next