

ਮਾਨ ਵਾਲੀਆਂ ਦੇ ਨੈਣ ਸਲੋਨੇ,
ਸੂਹਾ ਦੁਪੱਟਾ ਗੋਰੀ ਦਾ,
ਇਕ ਰਾਂਝਾ ਮੈਨੂੰ ਲੋੜੀਦਾ ।
ਅਹਿਦ ਅਹਿਮਦ ਵਿਚ ਫਰਕ ਨਾ ਬੁੱਲ੍ਹਿਆ,
ਇਕ ਰੱਤੀ ਭੇਤ ਮਰੋੜੀ ਦਾ,
ਇਕ ਰਾਂਝਾ ਮੈਨੂੰ ਲੋੜੀਦਾ ।.
ਇਲਮ ਨਾ ਆਵੇ ਵਿਚ ਸ਼ੁਮਾਰ, ਇਕੋ ਅਲਫ਼ ਤੇਰੇ ਦਰਕਾਰ,
ਜਾਂਦੀ ਉਮਰ ਨਹੀਂ ਇਤਬਾਰ, ਇਲਮੋਂ ਬੱਸ ਕਰੀਂ ਓ ਯਾਰ ।
ਇਲਮੋਂ ਬੱਸ ਕਰੀਂ ਓ ਯਾਰ।
ਪੜ੍ਹ ਪੜ੍ਹ ਇਲਮ ਲਗਾਵੇਂ ਢੇਰ, ਕੁਰਾਨ ਕਿਤਾਬਾਂ ਚਾਰ ਚੁਫੇਰ,
ਗਿਰਦੇ ਚਾਨਣ ਵਿਚ ਅਨ੍ਹੇਰ, ਬਾਝੋਂ ਰਾਹਬਰ ਖਬਰ ਨਾ ਸਾਰ ।
ਇਲਮੋਂ ਬੱਸ ਕਰੀਂ ਓ ਯਾਰ ।
ਪੜ੍ਹ ਪੜ੍ਹ ਸ਼ੇਖ ਮਸਾਇਖ ਹੋਇਆ, ਭਰ ਭਰ ਪੇਟ ਨੀਂਦਰ ਭਰ ਸੋਇਆ,
ਜਾਂਦੀ ਵਾਰੀ ਨੈਣ ਭਰ ਰੋਇਆ, ਡੁੱਬਾ ਵਿਚ ਉਰਾਰ ਨਾ ਪਾਰ ।
ਇਲਮੋਂ ਬੱਸ ਕਰੀਂ ਓ ਯਾਰ ।
ਪੜ੍ਹ ਪੜ੍ਹ ਸ਼ੇਖ ਮਸਾਇਮ ਕਹਾਵੇਂ, ਉਲਟੇ ਮਸਲੇ ਘਰੋਂ ਬਣਾਵੇਂ,
ਬੇ-ਅਕਲਾਂ ਨੂੰ ਲੁਟ ਲੁਟ ਖਾਵੇਂ, ਉਲਟੇ ਸਿੱਧੇ ਕਰੇਂ ਕਰਾਰ।
ਇਲਮੋਂ ਬੱਸ ਕਰੀਂ ਓ ਯਾਰ ।
ਪੜ੍ਹ ਪੜ੍ਹ ਮੁੱਲਾਂ ਹੋਇ ਕਾਜ਼ੀ, ਅੱਲਾਹ ਇਲਮਾ ਬਾਹਝੋਂ ਰਾਜ਼ੀ,
ਹੋਏ ਹਿਰਸ ਦਿਨੋ ਦਿਨ ਤਾਜ਼ੀ, ਨਫ਼ਾ ਨੀਅਤ ਵਿਚ ਗੁਜ਼ਾਰ।
ਇਲਮੋਂ ਬੱਸ ਕਰੀਂ ਓ ਯਾਰ ।