ਤੁਸੀਂ ਆਪ ਅਸਾਂ ਨੂੰ ਧਾਏ ਜੀ, ਕਦ ਰਹਿੰਦੇ ਛੁਪੇ ਛੁਪਾਏ ਜੀ,
ਤੁਸੀਂ ਸ਼ਾਹ ਇਨਾਇਤ' ਬਣ ਆਏ ਜੀ, ਹੁਣ ਲਾ ਲਾ ਨੈਣ ਝਮਾਕੀ ਦਾ ।
ਕਿਉਂ ਓਹਲੇ ਬਹਿ ਬਹਿ ਝਾਕੀ ਦਾ ।
ਬੱਲ੍ਹਾ ਸ਼ਾਹ ਤਨ ਭਾ ਦੀ ਭੱਠੀ ਕਰ, ਅੱਗ ਬਾਲ ਹੱਡਾਂ ਤਨ ਮਾਟੀ ਕਰ,
ਇਹ ਸ਼ੌਕ ਮੁਹਬਤ ਬਾਟੀ ਕਰ,
ਇਹ ਮਧੂਵਾ ਇਸ ਬਿਧ ਚਾਖੀ (ਝਾਕੀ) ਦਾ ।
ਕਿਉਂ ਓਹਲੇ ਬਹਿ ਬਹਿ ਝਾਕੀ ਦਾ ।
ਮੈਂ ਢੋਲਣ ਵਿਚ ਫ਼ਰਕ ਨਾ ਕੋਈ ਏਨੁਮਾ ਫ਼ੁਰਮਾਇਆ ਈ ।
ਆਓ ਸਜਣ ਗਲ ਲੱਗ ਸੌਵਾਂ ਮੈਂ ਹੁਣ ਘੁੰਘਟ ਪਾਇਆ ਈ ।
ਲਣਤਰਾਨੀ ਦੱਸ ਕੇ ਜਾਨੀ ਹੁਣ ਕਿਉਂ ਮੁੱਖ ਛੁਪਾਇਆ ਈ?
ਤਨ ਸਾਬਰ ਦੇ ਕੀੜੇ ਪਾਏ ਜੋ ਚੜ੍ਹਿਆ ਸੋ ਪਾਇਆ ਈ ।
ਮਨਸੂਰ ਕੋਲੋਂ ਕੁਝ ਜ਼ਾਹਰ ਹੋਇਆ ਸੂਲੀ ਪਕੜ ਚੜ੍ਹਾਇਆ ਈ ।
ਲਣਤਰਾਨੀ ਦੱਸ ਕੇ ਜਾਨੀ ਹੁਣ ਕਿਉਂ ਮੁੱਖ ਛੁਪਾਇਆ ਈ?
ਦੱਸੋ ਨੁਕਤਾ ਜ਼ਾਤ ਇਲਾਹੀ ਸੱਜਦਾ ਕਿਸ ਕਰਾਇਆ ਈ ।
ਬੁੱਲ੍ਹਾ ਸ਼ਹੁ ਦਾ ਹੁਕਮ ਨਾ ਮੰਨਿਆ ਸ਼ੈਤਾਨ ਖ਼ਵਾਰ ਕਰਾਇਆ ਈ ।
ਲਣਤਰਾਨੀ ਦੱਸ ਕੇ ਜਾਨੀ ਹੁਣ ਕਿਉਂ ਮੁੱਖ ਛੁਪਾਇਆ ਈ?
ਮਾਟੀ ਜੋੜਾ ਮਾਟੀ ਘੋੜਾ, ਮਾਟੀ ਦਾ ਅਸਵਾਰ,
ਮਾਟੀ ਮਾਟੀ ਨੂੰ ਦੌੜਾਏ, ਮਾਟੀ ਦਾ ਖੜਕਾਰ,
ਮਾਟੀ ਕੁਦਮ ਕਰੇਂਦੀ ਯਾਰ ।