ਦੇ ਪੂੰਜੀ ਮੂਰਖ ਝੁੰਜਲਾਇਆ, ਮਗਰ ਚੋਰਾਂ ਦੇ ਪੈੜਾ ਲਾਇਆ,
ਚੋਰਾਂ ਦੀ ਮੈਂ ਪੈੜ ਲਿਆਇਆ, ਹਰ ਸ਼ਬ ਧਾੜੇ ਧੜਦਾ ਹਾਂ ।
ਪਰ ਗੱਲ ਕਰਦਾ ਵੀ ਡਰਦਾ ਹਾਂ ।
ਨਾ ਨਾਲ ਮੇਰੇ ਉਹ ਰੱਸਦਾ ਏ, ਨਾ ਮਿੰਨਤ ਕੀਤੀ ਸੱਜਦਾ ਏ,
ਜਾਂ ਮੁੜ ਬੈਠਾਂ ਤਾਂ ਭੱਜਦਾ ਏ, ਮੁੜ ਮਿੰਨਤਜ਼ਾਰੀ ਕਰਦਾ ਹਾਂ ।
ਪਰ ਗੱਲ ਕਰਦਾ ਵੀ ਡਰਦਾ ਹਾਂ ।
ਕੀ ਸੁੱਖ ਪਾਇਆ ਮੈਂ ਆਣ ਇਥੇ, ਨਾ ਮੰਜ਼ਲ ਨਾ ਡੇਰੇ ਜਿੱਥੇ,
ਘੰਟਾ ਕੂਚ ਸੁਣਾਵਾਂ ਕਿੱਥੇ, ਨਿੱਤ ਊਠ ਕਚਾਵੇ ਕੜਦਾ ਹਾਂ ।
ਪਰ ਗੱਲ ਕਰਦਾ ਵੀ ਡਰਦਾ ਹਾਂ ।
ਬੁੱਲ੍ਹੇ ਸ਼ਾਹ ਬੇਅੰਤ ਡੂੰਘਾਈ, ਦੋ ਜਗ ਬੀਚ ਨਾ ਲੱਗਦੀ ਕਾਈ,
ਉਰਾਰ ਪਾਰ ਦ ਖ਼ਬਰ ਨਾ ਕਾਈ, ਮੈਂ ਬੇ ਸਿਰ ਪੈਰੀਂ ਤਰਦਾ ਹਾਂ ।
ਮੈਂ ਗੱਲ ਓਥੇ ਦੀ ਕਰਦਾ ਹਾਂ ।
ਪਰ ਗੱਲ ਕਰਦਾ ਵੀ ਡਰਦਾ ਹਾਂ ।
ਏਸ ਕੁਸੁੰਬੇ ਦੇ ਕੰਡੇ ਭਲੇਰੇ ਅੜ ਅੜ ਚੁੰਨੜੀ ਪਾੜੀ ।
ਏਸ ਕੁਸੁੰਬੇ ਦਾ ਹਾਕਮ ਕਰੜਾ ਜ਼ਾਲਮ ਏ ਪਟਵਾਰੀ।
ਮੈਂ ਕੁਸੁੰਬੜਾ ਚੁਣ ਚੁਣ ਹਾਰੀ।
ਏਸ ਕੁਸੁੰਬੇ ਦੇ ਚਾਰ ਮੁਕੱਦਮ ਮੁਆਮਲਾ ਮੰਗਦੇ ਭਾਰੀ ।
ਹੋਰਨਾਂ ਚੁਗਿਆ ਫੂਹਿਆ-ਫੂਹਿਆ ਮੈਂ ਭਰ ਲਈ ਪਟਾਰੀ
ਮੈਂ ਕੁਸੁੰਬੜਾ ਚੁਣ ਚੁਣ ਹਾਰੀ।