Back ArrowLogo
Info
Profile

ਬੁੱਲ੍ਹਾ ਸ਼ਹੁ ਮੈਂ ਤੇਰੇ ਵਾਰੇ ਹਾਂ, ਮੁੱਖ ਵੇਖਣ ਦੇ ਵਣਜਾਰੇ ਹਾਂ,

ਕੁਝ ਅਸੀਂ ਵੀ ਤੈਨੂੰ ਪਿਆਰੇ ਹਾਂ, ਕਿ ਮੈਂ ਐਵੇਂ ਘੋਲ ਘੁਮਾਈ ।

ਜਬ ਕੀ ਪੀਆ ਸੰਗ ਪੀਤ ਲਗਾਈ ।

  1.         ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ

ਮੈਂ ਵੈਸਾਂ ਨਾ ਰਹਿਸਾਂ ਹੋੜੇ, ਕੌਣ ਕੋਈ ਮੈਂ ਜਾਂਦੀ ਨੂੰ ਮੋੜੇ,

ਮੈਨੂੰ ਮੁੜਨਾ ਹੋਇਆ ਮੁਹਾਲ, ਸਿਰ ਤੇ ਮਿਹਣਾ ਚਾ ਕੇ,

ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ ।

ਜੋਗੀ ਨਹੀਂ ਇਹ ਦਿਲ ਦਾ ਮੀਤਾ, ਭੁੱਲ ਗਈ ਮੈਂ ਪਿਆਰ ਕਿਉਂ ਕੀਤਾ,

ਮੈਨੂੰ ਰਹੀ ਨਾ ਕੁਝ ਸੰਭਾਲ, ਉਸ ਦੇ ਦਰਸ਼ਨ ਪਾ ਕੇ,

ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ ।

ਏਸ ਜੋਗੀ ਮੈਨੂੰ ਕਹੀਆਂ ਲਾਈਆਂ, ਹੈਨ ਕਲੇਜੇ ਕੁੰਡੀਆਂ ਪਾਈਆਂ,

ਇਸ਼ਕ ਦਾ ਪਾਇਆ ਜਾਲ, ਮਿੱਠੀ ਬਾਤ ਸੁਣਾ ਕੇ,

ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ ।

ਮੈਂ ਜੋਗੀ ਨੂੰ ਖੂਬ ਪਛਾਤਾ, ਲੋਕਾਂ ਮੈਨੂੰ ਕਮਲੀ ਜਾਤਾ,

ਲੁੱਟੀ ਝੰਗ ਸਿਆਲ, ਕੰਨੀਂ ਮੁੰਦਰਾਂ ਪਾ ਕੇ,

ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ ।

ਜੇ ਜੋਗੀ ਘਰ ਆਵੇ ਮੇਰੇ, ਮੁੱਕ ਜਾਵਣ ਸਭ ਝਗੜੇ ਝੇੜੇ,

ਲਾ ਸੀਨੇ ਦੇ ਨਾਲ, ਲੱਖ ਲੱਖ ਸ਼ਗਨ ਮਨਾ ਕੇ,

ਮੈਂ ਵੈਸਾਂ ਜੋਗੀ ਦੇ ਨਾਲ, ਮੱਥੇ ਤਿਲਕ ਲਗਾ ਕੇ ।

86 / 148
Previous
Next