ਰਸ ਵਿਰਲਾਂ ਤਾਈ
ਅਤ੍ਰਿਪਤੀ ਤੇ ਲੱਜਿਆ ਦੇ
ਕਾਲੇ ਕਮਰੇ ਵਿਚ
ਇਕ ਦੂਜੇ ਦੇ ਅੰਗ ਵਲਸ ਕੇ
ਅਗਨੀ ਖਾਣੀ
ਜਿਉਂ ਸੂਰਾਂ ਦੀ
ਫਿਰਦੀ ਢਾਈ
ਵਰਮਨ
ਹਾਂ ਮਿੱਤਰ !
ਤੂੰ ਸੱਚ ਕਹਿੰਦਾ ਹੈ
ਅੱਗ ਬਿਨ ਅੱਗ ਦੀ
ਉਮਰ ਹੰਢਾਣੀ
ਜਿਉਂ ਜੀਵੇ ਮੱਛੀ ਬਿਨ ਪਾਣੀ
ਹਰ ਬਾਲਣ ਨੂੰ
ਅੱਗ ਬਣਨ ਲਈ
ਪੈਂਦੀ ਹੀ ਹੈ ਅਗਨੀ ਖਾਣੀ
ਉਂਜ ਤਾਂ ਹਰ ਅੱਗ
ਅੱਗ ਹੁੰਦੀ ਹੈ
ਚੁੱਲ੍ਹੇ ਬਲੇ ਜਾਂ ਮੜ੍ਹੀ-ਮੱਸਾਈਂ
ਪਰ ਜੋ ਅੱਗ ਨਾ
ਲਾਂਬੂ ਬਣਦੀ
ਉਹ ਅੱਗ ਹੁੰਦੀ ਦਰਦ-ਰੰਝਾਈ
ਜੇ ਇੱਛਰਾਂ ਦੀ
ਕੱਚੀ ਅੱਗ ਸੀ
ਤਾਂ ਸੀ ਫੂਕਾਂ ਨਾਲ ਮਘਾਣੀ
ਜਾਂ ਉਸ ਤੇ ਪਾ ਦਿੰਦਾ ਪਾਣੀ
ਹੱਡਾਂ ਤਾਈਂ ਘੁਣ ਹੁੰਦੀ ਹੈ
ਦੋ ਚਿੱਤੀ ਦੀ
ਜੂਨ ਹੰਢਾਈ