ਸੋਹਣਾ ਜ਼ੈਨੀ ਦੇ ਹੁਸਨ ਦੀ ਤਾਬ ਦਾ ਝਲ ਸਕਿਆ। ਉਹ ਜੰਨੀ ਦਾ ਹੈ ਗਿਆ:-
ਸੋਹਣਾ ਤਰਫ ਜ਼ੈਨੀ ਦੇ ਵੇਖੋ
ਦੂਰੋਂ ਲਾ ਨਜ਼ੀਰਾਂ
ਇਸ਼ਕ ਰਚੇ ਜਦ ਹੱਡਾਂ ਅੰਦਰ
ਚਲਦੀਆਂ ਨਹੀਂ ਤਦਬੀਰਾਂ
ਆਸ਼ਕ ਹੋਇਆ ਜ਼ੈਨੀ ਉੱਪਰ
ਸੋਹਣਾ ਦਿਲੋਂ ਜ਼ਬਾਨੋਂ
ਹੁਸਨ ਜੈਨੀ ਦਾ ਦਿਲ ਵਿੱਚ ਪੁੜਿਆ
ਛੁੱਟਾ ਤੀਰ ਕਮਾਨੇਂ
(ਖਾਹਸ਼ ਅਲੀ)
ਚੰਦਾ ਤੇ ਜੈਨੀ ਪਾਣੀ ਦੇ ਘੜੇ ਭਰ ਕੇ ਮਲਕੜੇ ਮਲਕੜੇ ਪੈਲਾਂ ਪਾਂਦੀਆਂ ਡੇਰੇ ਵਿੱਚ ਜਾ ਵਡੀਆਂ । ਸੋਹਣਾ ਜ਼ੈਨੀ ਦੀ ਮਿੱਠੀ ਤੇ ਨਿੱਘੀ ਨੁਹਾਰ ਦਾ ਰਾਂਗਲਾ ਸੁਪਨਾ ਆਪਣੇ ਮੱਧ ਭਰੇ ਨੈਣਾਂ ਵਿੱਚ ਸਮੇ ਘਰ ਪਰਤ ਆਇਆ। ਜ਼ਿੰਦਗੀ ਦੀ ਹਰ ਸ਼ੈਅ ਹੁਣ ਉਸ ਨੂੰ ਪਿਆਰੀ-ਪਿਆਰੀ, ਖ਼ੁਸ਼-ਖ਼ੁਸ਼ ਜਾਪਦੀ ਸੀ। ਹਰ ਪਾਸੇ ਉਹਨੂੰ ਪਿਆਰੀ ਜੈਨੀ ਪਈ ਨਜ਼ਰ ਆਉਂਦੀ ਸੀ।
ਸਾਰੀ ਰਾਤ ਸੋਹਣਾ ਸੁਨਹਿਰੀ ਸੁਪਨੇ ਉਣਦਾ ਰਿਹਾ। ਸਵੇਰ ਹੁੰਦਿਆਂ ਸਾਰ ਹੀ ਉਹ ਡੇਰੇ ਵੱਲ ਭੱਜ ਤੁਰਿਆ। ਖੂਹ 'ਤੇ ਪੁੱਜ ਕੇ ਕੀ ਵੇਖਦਾ ਹੈ ਡੇਰੇ ਵਾਲੀ ਥਾਂ ਭਾਂ-ਭਾਂ ਪਈ ਕਰਦੀ ਹੈ। ਜੋਗੀ ਰਾਤੋ ਰਾਤ ਅਗਾਂਹ ਤੁਰ ਗਏ ਸਨ।
ਸੋਹਣੇ ਦੇ ਕਾਲਜੇ 'ਚੋਂ ਰੁਗ ਭਰਿਆ ਗਿਆ। ਜੈਨੀ ਤਾਂ ਉਹਦਾ ਸਭ ਕੁਝ ਖੋਹ ਕੇ ਲੈ ਗਈ ਸੀ। ਉਹ ਉਹਦੇ ਵਿਯੋਗ ਵਿੱਚ ਪਾਗਲ ਜਿਹਾ ਹੋ ਗਿਆ। ਪਿਆਰੇ ਦੇ ਦਿਦਾਰ ਲਈ ਖੋਤਿਆਂ ਦੀਆਂ ਪੈੜਾਂ ਦਾ ਖੁਰਾ ਫੜ ਕੇ ਉਹ ਮਗਰੇ ਨੱਸ ਤੁਰਿਆ। ਹਰ ਆਉਂਦੇ ਰਾਹੀ ਪਾਸੋਂ ਉਹ ਡੇਰੇ ਦਾ ਪਤਾ ਪੁੱਛਦਾ। ਪੂਰੇ ਦੋ ਦਿਨ ਉਹ ਡੇਰਾ ਨਾ ਲੱਭ ਸਕਿਆ। ਭੁੱਖ ਅਤੇ ਵਿਯੋਗ ਦੇ ਕਾਰਨ ਉਹਦਾ ਬੁਰਾ ਹਾਲ ਹੋ ਰਿਹਾ ਸੀ। ਪਿਆਰੇ ਨਾਲ ਤਾਂ ਉਸ ਅਜੇ ਦੋ ਬੋਲ ਵੀ ਸਾਂਝੇ ਨਹੀਂ ਸਨ ਕੀਤੇ। ਅੰਤ ਤੀਜੇ ਦਿਨ ਘੁੱਲਾ ਪੁਰ ਪਿੰਡ ਦੀ ਜੂਹ ਵਿੱਚ ਡੇਰਾ ਲੱਭ ਪਿਆ। ਜ਼ੈਨੀ ਨੂੰ ਵੇਖ ਉਸ ਰੱਬ ਦਾ ਲੱਖ-ਲੱਖ ਸ਼ੁਕਰ ਕੀਤਾ।
ਜੋਗੀਆਂ ਦਾ ਡੇਰਾ ਕਈ ਦਿਨ ਘੁੱਲਾਪੁਰ ਟਿਕਿਆ ਰਿਹਾ। ਸੋਹਣਾ ਦਿਨੇ ਡੇਰੇ ਵੱਲ ਗੇੜਾ ਮਾਰ ਕੇ ਜ਼ੈਨੀ ਦਾ ਚੰਦ ਜਿਹਾ ਪਿਆਰਾ ਮੁਖੜਾ ਤੱਕ ਜਾਂਦਾ ਤੇ ਰਾਤੀ ਮਸੀਤੇ ਜਾ ਸੌਂਦਾ। ਪਰ ਦੋ ਬੋਲ-ਪਿਆਰ ਭਰੇ ਮਾਖਿਓਂ-ਮਿੱਠੇ ਬੋਲ ਜੈਨੀ ਨਾਲ ਸਾਂਝੇ ਨਾ ਕਰ ਸਕਿਆ। ਇਸ਼ਕ ਤੜਪਦਾ ਰਿਹਾ, ਹੁਸਨ ਮਚਲਦਾ ਰਿਹਾ।
ਏਧਰ ਜੈਨੀ ਨੂੰ ਕੋਈ ਪਤਾ ਨਹੀਂ ਸੀ ਕਿ ਕੋਈ ਉਹਦਿਆਂ ਰਾਹਾਂ ਨੂੰ ਚੜ੍ਹਦੇ ਸੂਰਜ ਸਿਜਦੇ ਕਰਦਾ ਹੈ, ਉਹਦੇ ਪੈਰਾਂ ਦੀ ਧੂੜ ਨਾਲ ਆਪਣੀ ਭੁਜਦੀ ਹਿੱਕੜੀ