ਪਿੰਡ ਵਿੱਚ ਹੋਈਆਂ ਸਾਰਾਂ
ਕਾਕੇ ਨਾਲ ਰਹੋ ਪਰਤਾਪੀ
ਗੱਲਾ ਕਰਦੀਆਂ ਨਾਰਾਂ
ਨੰਦੋ ਨੂੰ ਜਾ ਕਿਹਾ ਕਿਸੇ ਨੇ
ਤੈਨੂੰ ਬਾਤ ਉਚਾਰਾਂ
ਬਿਗੜ ਗਈ ਪਰਤਾਪੀ ਤੇਰੀ
ਘਰ-ਘਰ ਫਿਰਗੀਆਂ ਤਾਰਾਂ
ਕਿਸੇ ਰੋਜ਼ ਨੂੰ ਚੰਦ ਚੜ੍ਹਾਵੇ
ਛੇਤੀ ਖਿੱਚ ਮੁਹਾਰਾਂ
ਇੱਜ਼ਤਾਂ ਰੋਲਦੀਆਂ-
ਮਰਨ ਧੀਆਂ ਬਦਕਾਰਾਂ
ਖੰਨੇ ਦੇ ਨਜ਼ਦੀਕ ਰਾਜੇਵਾਲ ਪਿੰਡ ਦੇ ਰਾਮ ਰਤਨ ਨਾਲ ਪਰਤਾਪੀ ਵਿਆਹੀ ਹੋਈ ਸੀ । ਪਰ ਅਜੇ ਉਹਦਾ ਮੁਕਲਾਵਾ ਨਹੀਂ ਸੀ ਹੋਇਆ। ਬਦਨਾਮੀ ਤੋਂ ਹਰਦਿਆਂ ਪਰਤਾਪੀ ਦੇ ਬਾਪ ਗੋਪਾਲੇ ਨੇ ਮੁਕਲਾਵੇ ਦਾ ਦਿਨ ਧਰ ਦਿੱਤਾ।
ਰਾਮ ਰਤਨ ਗੱਡੀ ਵਿੱਚ ਪਰਤਾਪੀ ਨੂੰ ਲਈ ਜਾ ਰਿਹਾ ਸੀ ਕਿ ਕਾਕੇ ਨੇ ਆਪਣੇ ਨਾਲ ਕੁਝ ਬਦਮਾਸ਼ ਲਏ ਤੇ ਗੱਡੀ ਢੱਕੀ ਵਿੱਚ ਜਾ ਘੇਰੀ । ਉਹ ਪਰਤਾਪੀ ਨੂੰ ਸਣੇ ਗੱਡੀ ਆਪਣੇ ਪਿੰਡ ਰੋਪਾਲੋਂ ਲੈ ਆਇਆ।" ਗਰੀਬ ਸੁਨਿਆਰ ਜਗੀਰਦਾਰਾਂ ਦੇ ਅਤਿਆਚਾਰ ਦੀ ਤਾਬ ਨਾ ਝੱਲਦੇ ਹੋਏ ਖੰਨੇ ਦੇ ਥਾਣੇ ਜਾ ਹੋਏ, ਪਿੱਟੇ।
ਰੁਪਾਲੋਂ ਪੁਲੀਸ ਆਈ। ਕਾਹਨ ਸਿੰਘ ਦੀ ਇੱਜ਼ਦ ਦਾ ਸਵਾਲ ਸੀ । ਕਾਕੇ ਨੇ ਪਰਤਾਪੀ ਨੂੰ ਕਿਧਰੇ ਹੋਰ ਤੋਰ ਦਿੱਤਾ। ਚਾਂਦੀ ਦੇ ਛਣਕਦੇ ਰੁਪਿਆਂ ਨਾਲ ਜ਼ੈਲਦਾਰ ਦੀ ਇੱਜ਼ਤ ਬਚਾ ਲਈ ਗਈ। ਪਰਤਾਪੀ ਬਰਾਮਦ ਨਾ ਹੋ ਸਕੀ। ਰਾਮ ਰਤਨ ਸਥਰ ਦਾ ਘੁੱਟ ਭਰਕੇ ਬਹਿ ਗਿਆ।
ਕਾਕਾ ਕਿਰਪਾਲ ਸਿੰਘ ਦੇ ਅਮੋੜ ਸੁਭਾਅ ਨੂੰ ਮੁੱਖ ਰੱਖਦਿਆਂ ਉਹਦੇ ਮਾਪਿਆਂ ਨੇ ਉਹਨੂੰ ਨਾਭਾ ਵਿਖੇ ਰਾਜਾ ਹੀਰਾ ਸਿੰਘ ਦੇ ਰਸਾਲੇ ਵਿੱਚ ਭਰਤੀ ਕਰਵਾ ਦਿੱਤਾ। ਕਾਕੇ ਨੇ ਪਰਤਾਪੀ, ਪਰਤਾਪੀ ਦੇ ਨਾਨਕੀ ਛੱਡ ਆਂਦੀ। ਉਥੋਂ ਉਹ ਵਿਛੋੜੇ ਦੀ ਅਗਨੀ ਵਿੱਚ ਸੜਦੀ ਹੋਈ ਲੋਪੋਂ ਆ ਗਈ।
ਨਾਭੇ ਤੋਂ ਪਰਤਾਪੀ ਨੂੰ ਕਾਕੇ ਦੇ ਸੁਖ-ਸੁਨੇਹੇ ਪੁੱਜਦੇ ਰਹੇ। ਉਹ ਹੁਣ ਨਾਭੇ ਕਾਕੇ ਕੋਲ ਨੱਸ ਜਾਣ ਦੀਆਂ ਵਿਉਂਤਾਂ ਬਣਾ ਰਹੀ ਸੀ। ਉਹ ਨੇ ਆਪਣੀ ਸਹੇਲੀ ਭੋਲੀ ਨੂੰ ਆਪਣੇ ਦਿਲ ਦੀ ਗੱਲ ਦੱਸ ਦਿੱਤੀ। "ਭੋਲੀਏ ਇਸ਼ਕ ਦੀਆਂ ਲੱਗੀਆਂ ਦੇ ਬਾਣ ਬੁਰੇ, ਮੇਰਾ ਲੂੰ-ਲੂੰ ਜਲ ਰਿਹੈ, ਮੇਰੀ ਨੀਂਦ ਕਿਧਰੇ ਉਡ-ਪੁਡ ਗਈ ਐ। ਬਸ ਕਾਕਾ ਅੱਠ ਪਹਿਰ ਯਾਦ ਆਉਂਦਾ ਰਹਿੰਦੇ ਮੈਨੂੰ ਉਨੀ ਦੇਰ ਚੈਨ ਨਹੀਂ ਆਉਣੀ ਜਿੰਨੀ ਦੇਰ ਉਹਨੂੰ ਵੇਖ ਨਹੀਂ ਲੈਂਦੀ, ਖੋਰੋ ਉਹਦੀ ਕੀ ਹਾਲਤ ਹੋਵੇਗੀ। ਭੋਲੀਏ, ਮੈਨੂੰ
"ਜ਼ੋਰ ਸਰਦਾਰੀ ਦੇ, ਗੱਡੀ ਮੋੜਕੇ ਰੁਪਾਲ ਬਾੜੀ (ਲੋਕਗੀਤ)