ਕਰਨਾ ਦੁੱਲੇ ਲਈ ਸੁਖੇਰਾ ਨਹੀਂ ਸੀ। ਦੁੱਲੇ ਦੇ ਛੋਟੇ ਭਾਈ ਮਹਿਰੂ ਅਮਲੀ ਨੇ ਪਹਿਲੇ ਦਿਨ ਮੁਗ਼ਲਾਂ ਨਾਲ ਜਾ ਲੜਾਈ ਕੀਤੀ ਤੇ ਉਹਨਾਂ ਚ ਭਾਜੜਾਂ ਪਾ ਦਿੱਤੀਆਂ। ਅਗਲੇ ਦਿਨ ਦੁੱਲੇ ਦਾ ਪੁੱਤਰ ਨੂਰ ਖ਼ਾਂ ਬੜੀ ਬਹਾਦਰੀ ਨਾਲ ਲੜਦਾ ਹੋਇਆ ਮੁਗ਼ਲ ਫ਼ੌਜ ਦਾ ਘੇਰਾ ਤੋੜ ਕੇ ਮਿਰਜ਼ਾ ਨਿਜ਼ਾਮਉੱਦੀਨ ਦੇ ਗਲ ਜਾ ਪਿਆ।
ਸ਼ਕਤੀਸ਼ਾਲੀ ਹਕੂਮਤ ਵਿਰੁੱਧ ਮੁੱਠੀ ਭਰ ਯੋਧਿਆਂ ਦੀ ਬਗਾਵਤ ਭਲਾ ਕਿੰਨੇ 'ਕ ਦਿਨ ਕੱਟ ਸਕਦੀ ਸੀ। ਆਖ਼ਰ ਦੁੱਲਾ ਬੜੀ ਬਹਾਦਰੀ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ। ਉਸ ਨੇ ਮੁਗ਼ਲਾਂ ਦੀ ਈਨ ਨਾ ਮੰਨੀ ਪਰੰਤੂ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਿਆ।
ਦੁੱਲੇ ਦੇ ਅੰਤ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਲੜਾਈ ਵਿੱਚ ਦੁੱਲੇ ਨੇ ਮਿਰਜ਼ਾ ਨਿਜ਼ਾਮੁਉੱਦੀਨ ਦੇ ਛੱਕੇ ਛੁਡਾ ਕੇ ਉਹਨੂੰ ਬੰਦੀ ਬਣਾ ਲਿਆ। ਪਰੰਤੂ ਮਿਰਜ਼ੇ ਨੇ ਲੱਧੀ ਦੇ ਤਰਲੇ ਮਿੰਨਤਾਂ ਕਰਕੇ ਆਪਣੀ ਜਾਨ ਬਖ਼ਸ਼ਾ ਲਈ ਤੇ ਦੁੱਲੇ ਨੂੰ ਸ਼ੇਖੂ ਨਾਲ ਮੁਲਾਕਾਤ ਕਰਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਅਤੇ ਧੋਖੇ ਨਾਲ ਸ਼ਰਾਬ ਪਲਾ ਕੇ ਉਸ ਨੂੰ ਕੈਦ ਕਰ ਲਿਆ। ਹੰਸ਼ ਆਉਣ ਤੇ ਦੁੱਲੇ ਨੇ ਕੈਦਖ਼ਾਨੇ ਵਿੱਚ ਟੱਕਰਾਂ ਮਾਰ-ਮਾਰ ਆਪਣੀ ਜਾਨ ਦੇ ਦਿੱਤੀ ਤੇ ਮੁਗਲਾਂ ਅੱਗੇ ਸਿਰ ਨਾ ਝੁਕਾਇਆ।
ਭਾਵੇਂ ਪੰਜਾਬ ਦਾ ਅਣਖੀਲਾ ਸੂਰਬੀਰ ਦੁੱਲਾ ਜੰਗ ਦੇ ਮੈਦਾਨ ਵਿੱਚ ਮਾਤ ਖਾ ਗਿਆ ਪਰੰਤੂ ਉਹ ਅੱਜ ਵੀ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕਰਦਾ ਹੈ ਉਸ ਦੀ ਬਹਾਦਰੀ ਦੇ ਕਿੱਸੇ ਪੰਜਾਬੀ ਬੜੀਆਂ ਲਟਕਾਂ ਨਾਲ ਪੜ੍ਹਦੇ ਤੇ ਗਾਉਂਦੇ ਹਨ। ਦੁੱਲੇ ਦੀ ਜੀਵਨ ਗਾਥਾ ਨੂੰ ਪੰਜਾਬ ਦੇ ਕਿੱਸਾਕਾਰਾਂ ਨੇ ਬੜੇ ਅਨੂਠੇ 'ਅੰਦਾਜ਼ ਵਿੱਚ ਗਾਂਵਿਆ ਹੈ। ਕਿਸ਼ਨ ਸਿੰਘ ਆਰਫ ਰਜਿਤ 'ਕਿੱਸਾ ਦੁੱਲਾ ਭੱਟੀ' ਅਤੇ "ਆਵਾਜ਼ਾਂ ਦੁੱਲਾ ਭੱਟੀ" ਰਚਿਤ ਪਾਲੀ ਸਿੰਘ ਕਵੀਸ਼ਰ ਪੰਜਾਬੀਆਂ ਦੇ ਹਰਮਨ ਪਿਆਰੇ ਕਿੱਸੇ ਹਨ ਜਿਨ੍ਹਾਂ ਨੂੰ ਪੜ੍ਹ ਕੇ ਉਹ ਦੁੱਲਾ ਭੱਟੀ ਨੂੰ ਬਾਰਮ ਬਾਰ ਸਿਜਦਾ ਕਰਦੇ ਹਨ।
ਸੁੱਚਾ ਸਿੰਘ ਸੂਰਮਾ
ਪੁਰਾਤਨ ਸਮੇਂ ਤੋਂ ਹੀ ਪੰਜਾਬ ਦਾ ਲੋਕ ਮਾਨਸ ਉਨ੍ਹਾਂ ਯੋਧਿਆਂ ਤੇ ਸੂਰਧੀਰਾਂ ਨੂੰ ਆਪਣੀ ਦਿਲ ਤਖ਼ਤੀ 'ਤੇ ਬਿਠਾਉਂਦਾ ਆਇਆ ਹੈ ਜੋ ਆਪਣੇ ਸਮਾਜ, ਭਾਈਚਾਰੇ, ਸਵੈ-ਅਣਖ ਤੇ ਸਵੈਮਾਨ ਲਈ ਜੂਝਦੇ ਹੋਏ ਸੂਰਮਤਾਈ ਵਾਲੇ ਕਾਰਨਾਮੇਂ ਕਰ ਵਿਖਾਉਂਦੇ ਰਹੇ ਹਨ । ਇਹ ਸੂਰਬੀਰ ਯੋਧੇ ਜਨ ਸਾਧਾਰਨ ਲਈ ਇਕ ਆਦਰਸ਼ ਸਨ ਤੇ ਲੋਕ ਕਵੀ ਇਨ੍ਹਾਂ ਲੋਕ ਨਾਇਕਾਂ ਦੀ ਜੀਵਨ ਕਹਾਣੀ ਆਪਣੇ ਕਿੱਸਿਆਂ ਵਿੱਚ ਬੜਿਆਂ ਲਟਕਾਂ ਨਾਲ ਬਿਆਨ ਕਰਦੇ ਰਹੇ ਹਨ। ਦੁੱਲਾ ਭੱਟੀ, ਜਿਊਣਾ ਮੌੜ, ਰਾਜਾ ਰਸਾਲੂ, ਮਿਰਜ਼ਾ ਅਤੇ ਸੁੱਚਾ ਸਿੰਘ ਸੂਰਮਾ ਪੰਜਾਬੀਆਂ ਦੇ ਹਰਮਨ ਪਿਆਰੇ ਲੋਕ ਨਾਇਕ ਹਨ।
ਸੁੱਚਾ ਸਿੰਘ ਸੂਰਮਾ ਪੰਜਾਬ ਦੇ ਮਾਲਵੇ ਦੇ ਇਲਾਕੇ ਦਾ ਪ੍ਰਸਿੱਧ ਸੂਰਮਾ ਹੋਇਆ ਹੈ ਜਿਸ ਨੂੰ ਹਾਲਾਤ ਨੇ ਡਾਕੇ ਮਾਰਨ ਲਈ ਮਜਬੂਰ ਕਰ ਦਿੱਤਾ ਸੀ । ਉਹ ਬੜਾ ਬਹਾਦਰ, ਨਿਰਭੈਅ, ਗਊ, ਗ਼ਰੀਬ ਦੀ ਰੱਖਿਆ ਕਰਨ ਵਾਲਾ ਅਤੇ ਅਣਖ- ਸਵੈਮਾਨ ਲਈ ਜਾਨ ਹੂਲਣ ਵਾਲਾ ਗੱਭਰੂ ਸੀ ਜਿਸ ਦੀਆਂ ਵਾਰਾਂ ਪੰਜਾਬੀ ਬੜੇ ਉਤਸ਼ਾਹ ਨਾਲ ਗਾਉਂਦੇ ਹਨ :
ਵਿੱਚ ਸਮਾਹਾਂ ਦੇ ਜਨਮਿਆ ਸੁੱਚਾ ਸਿੰਘ ਜੁਆਨ
ਕੱਟ ਗਿਆ ਦਿਨ ਚਾਰ ਜੋ ਜਾਣੇ ਕੁੱਲ ਜਹਾਨ।
ਗੱਲ ਅੰਗਰੇਜ਼ਾਂ ਦੇ ਹਾਜ ਵੇਲੇ ਦੀ ਹੈ। ਰਿਆਸਤ ਪਟਿਆਲਾ ਦੇ ਪਿੰਡ ਸਮਾਹ (ਸਮਾਓ, ਜ਼ਿਲਾ ਮਾਨਸਾ) ਵਿੱਚ ਅਤਰ ਸਿੰਘ ਦੇ ਘਰ ਸੁੱਚੇ ਦਾ ਜਨਮ ਹੋਇਆ। ਬਚਪਨ ਵਿੱਚ ਹੀ ਉਹਦੇ ਮਾਂ-ਬਾਪ ਮਰ ਗਏ। ਉਹਦੇ ਵੱਡੇ ਭਰਾ ਨਰੈਣੇ ਨੇ ਉਹਦੀ ਪਾਲਣਾ ਪੋਸਣਾ ਕੀਤੀ। ਉਹ ਬਹੁਤ ਥੋੜ੍ਹੀ ਜ਼ਮੀਨ ਦੇ ਮਾਲਕ ਸਨ । ਗੁਜ਼ਾਰਾ ਬੜੀ ਮੁਸ਼ਕਲ ਨਾਲ ਹੋ ਰਿਹਾ ਸੀ । ਰੁਲ ਖੁਲ ਕੇ ਪਲਦਾ ਸੁੱਚਾ ਜਵਾਨੀ ਦੀਆਂ ਬਰੂਹਾਂ 'ਤੇ ਪੁੱਜ ਗਿਆ... ਗੁੰਦਵਾਂ ਤੇ ਛਾਂਟਵਾਂ ਸਰੀਰ, ਚਚ ਪੈਦਾ ਗੁਲਾਬੀ ਭਾਅ ਮਾਰਦਾ ਰੰਗ ਰਾਹ ਜਾਂਦਿਆਂ ਦੇ ਦਿਲ ਧੂਹ ਕੇ ਲੈ ਜਾਂਦਾ।
ਛੈਲ ਛਬੀਲਾ ਨਿਕਲਿਆ ਸੁੱਚਾ, ਭਰਿਆ ਨਾਲ ਜਵਾਨੀ,
ਸੋਹਣਾ ਰੂਪ ਸੁੰਦਰ ਸੀ ਵਸਦਾ, ਨੈਣ ਭਰੇ ਮਸਤਾਨੀ,
ਨਿਕਲਿਆ ਬਾਂਕਾ ਸੂਰਮਾ ਸੁੱਚਾ,
ਪਿੰਡ ਵਿੱਚ ਨਹੀਂ ਕੋਈ ਸਾਨੀ,
ਹੱਥ ਵਿੱਚ ਖੂੰਡਾ ਮਾੜੇ ਵਾਲਾ,
ਦਿੱਸੇ ਬੜਾ ਸੁਹਾਨੀ,
ਸੁੱਚੇ ਸੂਰਮੇ ਦੀ,