

ਬੇਗੋ ਹੋਰੀ ਆਪਣੇ ਪਿੰਡ ਨੂੰ ਮੁੜ ਪਈਆਂ। ਇੰਦਰ ਹਾਲੋਂ ਬੇਹਾਲ ਹੋਇਆ ਉਹਨਾਂ ਦੇ ਮਗਰ ਰਾਵੀ ਦੇ ਪੁਲ ਤੇ ਜਾ ਪੁੱਜਾ। ਉਸ ਬੇਗੋ ਅੱਗੇ ਜਾ ਝੋਲੀ ਅੱਡੀ, "ਬੇਗੋ ਤੂੰ ਮੈਨੂੰ ਛੱਡ ਕੇ ਕਿਧਰ ਨੂੰ ਟੁਰ ਪਈ ਸੈਂ ! ਮੈਂ ਤੇਰੇ ਬਿਨਾਂ ਕੱਲਾ ਕਿਵੇਂ ਰਹਿ ਸਕਦਾ ਹਾਂ। ਮੈਂ ਹੁਣ ਤੇਰੇ ਨਾਲ ਹੀ ਚੱਲਾਂਗਾ, ਤੇਰੀ ਚਾਕਰੀ ਕਰਾਂਗਾ।"
ਮੁਟਿਆਰਾਂ ਨੂੰ ਹੁਣ ਖਹਿੜਾ ਛੁਡਾਉਣਾ ਔਖਾ ਹੋ ਗਿਆ ਸੀ ।
"ਇੰਦਰਾ ਪਿਛਾਂਹ ਮੁੜ ਜਾ, ਸਾਡੇ ਮਗਰ ਨਾ ਆਈ। ਬੰਗੇ ਦੇ ਬਾਪ ਨੂੰ ਤੂੰ ਨਹੀਂ ਜਾਣਦਾ-ਤੇਰੇ ਟੋਟੇ-ਟੋਟੇ ਕਰਕੇ ਉਹਨੇ ਸਾਹ ਲੈਣੇ ।" ਬਲਾਸੋ ਨੇ ਡਰਾਵਾ ਦਿੱਤਾ ।
ਪਰੰਤੂ ਇੰਦਰ ਤਾਂ ਆਪਣੇ ਆਪ ਨੂੰ ਬੇਗੋ ਦੇ ਹਵਾਲੇ ਕਰ ਚੁੱਕਾ ਸੀ। ਇਕ ਬੇਗੋ ਸੀ ਜੀਹਦੇ ਹਿਰਦੇ ਵਿੱਚ ਇੰਦਰ ਲਈ ਕਣੀ ਮਾਤਰ ਵੀ ਪ੍ਰੇਮ ਨਹੀਂ ਸੀ ਜਾਗਿਆ। ਇਕ ਇੰਦਰ ਸੀ ਜਿਹੜਾ ਬੇਗੋ ਲਈ ਸੱਭੇ ਤਸੀਹੇ ਝੱਲਣ ਲਈ ਤਿਆਰ ਸੀ:
ਬੇਗੋ ਮਾਰੇ ਜੁੱਤੀਆਂ,
ਫੁੱਲਾਂ ਦੇ ਸਮਾਨ ਜਾਣੂੰ
ਬੇਗੋ ਤਨ ਚਾਹੇ ਮੇਰਾ
ਆਰੇ ਨਾਲ ਚੀਰ ਦੇ।
ਮਹੀਵਾਲ ਸੋਹਣੀ ਪਿੱਛੇ,
ਮਹੀਂਵਾਲ ਬਣਿਆਂ ਸੀ
ਕੰਨ ਪੜਵਾਏ ਰਾਂਝੇ ਪਿੱਛੇ
ਜੱਟੀ ਹੀਰ ਦੇ।
ਲੁਹਾਰ ਫਰਿਹਾਦ,
ਤੇਸਾ ਮਾਰ ਮੋਇਆ ਪੇਟ ਵਿੱਚ
ਰੁੜ੍ਹੀ ਆਵੇ ਲੋਥ,
ਵਿੱਚ ਨਹਿਰ ਵਾਲ਼ੇ ਨੀਰ ਦੇ।
ਬੇਗੋ ਨਾਲ ਜਾਊਂ,
ਕਹੇ ਇੰਦਰ ਨਰੈਣ ਸਿੰਘਾ
ਟੋਟੇ-ਟੋਟੇ ਕਰ ਚਾਹੇ ਸੁੰਦਰ ਸਰੀਰ ਦੇ।
ਡੁੱਬ ਰਹੇ ਸੂਰਜ ਦੀਆਂ ਸੁਨਹਿਰੀ ਕਿਹਨਾਂ ਲਹਿਲਹਾਂਦੇ ਪਾਣੀ ਵਿੱਚ ਕੇਸਰ ਘੋਲ ਰਹੀਆਂ ਸਨ। ਚਹਿਚਹਾਂਦੇ ਪੰਛੀ ਆਪਣੇ ਰੈਣ ਬਸੇਰਿਆਂ ਨੂੰ ਪਰਤ ਰਹੇ ਸਨ। ਮਨਚਲੀਆਂ ਮੁਟਿਆਰਾਂ ਦੀ ਟੋਲੀ ਇੱਕ ਅਣਖੀ ਉਲਝਣ ਵਿੱਚ ਫਸੀ ਖੜੀ ਸੀ। ਲਟ-ਲਟ ਜਲ ਰਹੀ ਹੱਟੀ ਦੇ ਚੰਘਿਆੜੇ ਅਜੇ ਵੀ ਉਹਨਾਂ ਦੇ ਕੰਨਾਂ ਵਿੱਚ ਚਿੜ- ਚਿੜ ਕਰ ਰਹੇ ਸਨ। ਹਜ਼ਾਰਾਂ ਦੀ ਹੱਟੀ ਦਾ ਮਾਲਕ ਕੰਗਾਲ ਹੋਇਆ ਉਹਨਾਂ ਦੇ ਸਾਹਮਣੇ ਖੜਾ ਹੁਸਨ ਦੀ ਹੱਟੀ ਤੋਂ ਖੈਰਾਤ ਮੰਗ ਰਿਹਾ ਸੀ। ਬੇਗੋ ਦੀ ਮਾਨਸਿਕ