Back ArrowLogo
Info
Profile
ਖੁਦਕੁਸ਼ੀ ਜਾਂ ਹਿਜਰਤ ਕਰਨ ਦੀ ਸੋਚਣ ਜੋਗੇ ਕਿਉਂ ਰਹਿ ਗਏ ਹਨ? ਮੈਂ ਪੰਜਾਬ ਦੇ ਸੈਂਕੜੇ ਇੰਜਨੀਅਰਾਂ ਨੂੰ ਜਾਣਦਾ ਹੋਵਾਂਗਾ ਜੋ ਇਧਰੋਂ ਇੰਜਨੀਰਿੰਗ ਦੀਆਂ ਵਧੀਆ ਸਰਕਾਰੀ ਜਾਂ ਪ੍ਰਾਈਵੇਟ ਨੌਕਰੀਆਂ ਛੱਡ ਕੇ ਅਮਰੀਕਾ, ਕੈਨੇਡਾ, ਅਸਟ੍ਰੇਲੀਆ ਜਾਂ ਹੋਰ ਵਿਕਸਤ ਦੇਸ਼ਾਂ ਵਿਚ ਬਤੌਰ ਇੰਜਨੀਅਰ ਕੰਮ ਕਰਦੇ ਹਨ। ਬਹੁਤ ਸਾਰੇ ਡਾਕਟਰ ਇਧਰੋਂ ਡਾਕਟਰੀ ਛੱਡ ਬਾਹਰਲੇ ਮੁਲਕਾਂ ਦੇ ਕਾਮਯਾਬ ਡਾਕਟਰ ਬਣੇ ਹੋਏ  ਹਨ। ਪੰਜਾਬੀ ਵਿਗਿਆਨੀਆਂ ਨੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਆਪਣੇ ਖੇਤਰਾਂ ਵਿਚ ਨਾਮਣਾ ਖੱਟਿਆ ਹੈ। ਏਧਰ ਸਕੂਲਾਂ, ਕਾਲਜਾਂ, ਯੂਨੀਵਸਿਟੀਆਂ ਵਿਚ ਪੜ੍ਹਾਉਂਦੇ ਰਹੇ ਕਈ ਅਧਿਆਪਕ ਹੁਣ ਵਿਕਸਤ ਦੇਸ਼ਾਂ ਦੇ ਸਕੂਲਾਂ, ਕਾਲਜਾਂ ਜਾਂ ਯੂਨੀਵਰਸਿਟੀਆਂ ਵਿਚ ਪੜ੍ਹਾਉਂਦੇ ਹਨ। ਅਨੇਕਾਂ ਪੰਜਾਬੀ ਗਾਇਕਾਂ, ਸੰਗੀਤਕਾਰਾਂ, ਚਿਤਰਕਾਰਾਂ, ਫੋਟੋਕਾਰਾਂ ਅਤੇ ਮੀਡੀਆ ਕਰਮੀਆਂ ਨੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਆਪੋ ਆਪਣੇ ਖੇਤਰ ਵਿਚ ਬਹੁਤ ਨਾਮ ਅਤੇ ਨਾਮਾ ਕਮਾਇਆ ਹੈ। ਬਹੁਤ ਸਾਰੇ ਪੰਜਾਬੀ ਕਿਸਾਨਾਂ ਦੇ ਅਮਰੀਕਾ, ਕੈਨੇਡਾ ਅਤੇ ਅਸਟ੍ਰੇਲੀਆ ਵਿਚ ਵੱਡੇ ਵੱਡੇ ਖੇਤੀ ਫਾਰਮ ਅਤੇ ਬਾਗ ਹਨ। ਕਈ ਪੰਜਾਬੀ ਵਪਾਰੀਆਂ ਨੇ ਬਾਹਰ ਜਾ ਕੇ ਆਪਣੇ ਵਪਾਰਕ ਅਦਾਰੇ ਸਥਾਪਤ ਕੀਤੇ ਹਨ। ਆਪਣੀ ਜਾਣ ਪਛਾਣ ਦੇ ਆਧਾਰ 'ਤੇ ਕਹਿ ਸਕਦਾ ਹਾਂ ਕਿ ਪੰਜਾਬ ਦੇ ਕਿਸਾਨ, ਵਪਾਰੀ, ਇੰਜਨੀਅਰ, ਡਾਕਟਰ, ਵਿਗਿਆਨੀ, ਯੋਜਨਾਕਾਰ, ਅਧਿਆਪਕ ਅਤੇ ਹੋਰ ਕਿੱਤਾਕਾਰ ਤੇ ਹੁਨਰਮੰਦ ਵਿਕਸਤ ਦੇਸ਼ਾਂ ਦੀ ਤਰੱਕੀ ਵਿਚ ਆਪਣਾ ਹਿੱਸਾ ਪਾ ਰਹੇ ਹਨ। ਦੂਜੇ ਸ਼ਬਦਾਂ ਵਿਚ ਪੰਜਾਬ ਦੇ ਗੁਣੀ ਕਿੱਤਾਕਾਰ ਅਤੇ ਹੁਨਰਮੰਦ ਪੰਜਾਬ ਨੂੰ ਦੁਨੀਆਂ ਦਾ ਸਭ ਤੋਂ ਵਿਕਸਤ ਖਿੱਤਾ ਬਣਾਉਣ ਦੀ ਯੋਗਤਾ ਰੱਖਦੇ ਹਨ। ਪਰ ਉਹਨਾਂ ਦੇ ਅਜਿਹਾ ਕਰਨ ਲਈ ਪੰਜਾਬ ਅੰਦਰ ਲੋੜੀਂਦਾ ਮਹੌਲ ਗੈਰਹਾਜ਼ਰ ਹੈ। ਫਿਰ ਓਹੀ ਸਵਾਲ ਪੈਦਾ ਹੁੰਦਾ ਹੈ ਕਿ ਪੰਜਾਬ ਨੂੰ ਉਹ ਕਿਹੜੇ ਕੀੜੇ ਪਏ ਹਨ ਜਿਹਨਾਂ ਨੇ ਪੰਜਾਬ ਦੇ ਸੰਘਰਸ਼, ਤਰੱਕੀ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨੂੰ ਚੂਸ ਕੇ ਇਸ ਨੂੰ
128 / 132
Previous
Next