

ਬਿਦਰਪੁਰੀ ਦੇ ਵਾਸੀ ਨਾਈ ਜਾਤੀ ਦੇ ਸਨ, ਆਪ ਸੈਣ ਨਾਈ ਦੇ ਅਵਤਾਰ ਸਨ। ੧੧ ਸਾਲ ਦੀ ਉਮਰ ਵਿਚ ਮਾਤਾ ਪਿਤਾ ਨੇ ਇਹਨਾਂ ਨੂੰ ਸ੍ਰੀ ਦਸਮੇਸ਼ ਪਿਤਾ ਜੀ ਦੀ ਸ਼ਰਨ ਵਿਚ ਚੜ੍ਹਾ ਦਿੱਤਾ ਸੀ। ੧੭੬੧ ਬਿਕ੍ਰਮੀ ਵਿਚ ਚਮਕੌਰ ਸਾਹਿਬ ਦੀ ਜੰਗ ਵਿਚ ਅਕਾਲ ਚਲਾਣਾ ਕਰ ਗਏ।
(ਵਿਸ਼ੇਸ਼ ਵਿਚਾਰ ਲਈ ਦੇਖੋ ਪੰਥ ਪ੍ਰਕਾਸ਼ ਪੰਨਾ ੨੨੧)
ਚਾਲੀ ਮੁਕਤੇ
ਚਮਕੌਰ ਸਾਹਿਬ ਵਿਖੇ ਸ਼ਹੀਦ ਹੋਏ ੪੦ ਸਿੰਘਾਂ ਜਿਨ੍ਹਾਂ ਦਾ ਜ਼ਿਕਰ ਆਪ ਦਸਮੇਸ਼ ਪਿਤਾ ਜੀ ਨੇ ਜ਼ਫਰ ਨਾਮਾ ਵਿਚ ਕੀਤਾ ਹੈ। ਯਥਾ- 'ਗੁਰਸਨਹ ਚਿਕਾਰੇ ਕੁਨਦ ਚਿਹਲਨਰ’ ਉਹਨਾਂ ਚਾਲੀ ਸਿੰਘਾਂ ਦੇ ਨਾਮ ਇਹ ਹਨ-
ਸਹਿਜ ਸਿੰਘ, ਸਰਦੂਲ ਸਿੰਘ, ਸਰੂਪ ਸਿੰਘ, ਸਾਹਿਬ ਸਿੰਘ, ਸੁਜਾਣ ਸਿੰਘ, ਸ਼ੇਰ ਸਿੰਘ, ਸੇਵਾ ਸਿੰਘ, ਸੰਗੋ ਸਿੰਘ, ਸੰਤ ਸਿੰਘ, ਹਰਦਾਸ ਸਿੰਘ, ਹਿੰਮਤ ਸਿੰਘ, ਕਰਮ ਸਿੰਘ, ਕ੍ਰਿਪਾਲ ਸਿੰਘ, ਖੜਗ ਸਿੰਘ, ਗੁਰਦਾਸ ਸਿੰਘ, ਗੁਰਦਿੱਤ ਸਿੰਘ, ਗੁਲਾਬ ਸਿੰਘ, ਗੰਗਾ ਸਿੰਘ, ਗੰਡਾ ਸਿੰਘ, ਚੜਤ ਸਿੰਘ, ਜਵਾਹਰ ਸਿੰਘ, ਜੈਮਲ ਸਿੰਘ, ਜਵਾਲਾ ਸਿੰਘ, ਝੰਡਾ ਸਿੰਘ, ਟੇਕ ਸਿੰਘ, ਠਾਕੁਰ ਸਿੰਘ, ਤ੍ਰਿਲੋਕ ਸਿੰਘ, ਦਯਾਲ ਸਿੰਘ, ਦਾਮੋਦਰ ਸਿੰਘ, ਨਰਾਯਣ ਸਿੰਘ, ਨਿਹਾਲ ਸਿੰਘ, ਪੰਜਾਬ ਸਿੰਘ, ਪ੍ਰੇਮ ਸਿੰਘ, ਬਸਾਵਾ ਸਿੰਘ, ਬਿਸ਼ਨ ਸਿੰਘ, ਭਗਵਾਨ ਸਿੰਘ, ਮਤਾਬ ਸਿੰਘ, ਮੁਹਕਮ ਸਿੰਘ, ਰਣਜੀਤ ਸਿੰਘ, ਰਤਨ ਸਿੰਘ।
ਮੁਕਤਸਰ ਦੇ ਧਰਮ ਯੁਧ ਵਿਖੇ ਸ਼ਹੀਦੀਆਂ ਪਾਣ ਵਾਲੇ ੪੦ (ਮੁਕਤਿਆਂ) ਦੇ ਨਾਮ ਇਹ ਹਨ -
ਸ਼ਮੀਰ ਸਿੰਘ, ਸਰਜਾ ਸਿੰਘ, ਸਾਧੂ ਸਿੰਘ, ਸੁਹੇਲ ਸਿੰਘ, ਸੁਲਤਾਨ ਸਿੰਘ, ਸੋਭਾ ਸਿੰਘ, ਸੰਤ ਸਿੰਘ, ਹਰਸਾ ਸਿੰਘ, ਹਰੀ ਸਿੰਘ, ਕਰਨ ਸਿੰਘ, ਕਰਮ ਸਿੰਘ, ਕਾਲਾ ਸਿੰਘ, ਕੀਰਤ ਸਿੰਘ, ਕਿਰਪਾਲ ਸਿੰਘ, ਖੁਸ਼ਾਲ ਸਿੰਘ, ਗੁਲਾਬ ਸਿੰਘ, ਗੰਗਾ ਸਿੰਘ, ਗੰਡਾ ਸਿੰਘ, ਘਰਬਾਰਾ ਸਿੰਘ, ਚੰਬਾ ਸਿੰਘ, ਜਾਦੋ ਸਿੰਘ, ਜੋਗਾ ਸਿੰਘ, ਜੰਗ ਸਿੰਘ, ਦਯਾਲ ਸਿੰਘ, ਦਰਬਾਰਾ ਸਿੰਘ, ਦਿਲਬਾਗ ਸਿੰਘ, ਧਰਮ ਸਿੰਘ, ਧੰਨਾ ਸਿੰਘ, ਨਿਹਾਲ ਸਿੰਘ, ਨਿਧਾਨ ਸਿੰਘ, ਬੂੜ ਸਿੰਘ, ਭਾਗ ਸਿੰਘ, ਭੋਲਾ ਸਿੰਘ, ਭੰਗਾ ਸਿੰਘ, ਮਹਾਂ ਸਿੰਘ, ਮੱਜਾ ਸਿੰਘ, ਮਾਨ ਸਿੰਘ, ਮੱਯਾ ਸਿੰਘ, ਰਾਇ ਸਿੰਘ, ਲਛਮਣ ਸਿੰਘ।
***