Back ArrowLogo
Info
Profile

ੴ

ਦਫ਼ਤਰ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਪਤ੍ਰਿਕਾ ਨੰਬਰ 2478/8-3,

ਮਿਤੀ 19-7-80 ਦਾ ਉਤਾਰਾ:-

ਸਮੂੰਹ ਮੈਨੇਜਰ ਸਾਹਿਬਾਨ,

ਗੁ: ਸਾਹਿਬਾਨ ਸੈਕਸ਼ਨ 85,

ਪ੍ਰਯੋਜਨ :- ਗੁਰਬਾਣੀ ਮਹੱਲਾ ਪੱਦ ਦਾ ਉਚਾਰਨ

ਸਿੰਘ ਸਾਹਿਬ ਗਿਆਨੀ ਕਿਰਪਾਲ ਸਿੰਘ ਜੀ ਹੈਡ ਗ੍ਰੰਥੀ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ 'ਅਜਨੋਹਾ ਜਥੇਦਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਮਨੀ ਸਿੰਘ ਜੀ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਰਿਪੋਰਟ ਪੁਜੀ ਹੈ ਕਿ ਕਈ ਗ੍ਰੰਥੀ ਸਿੰਘ ਜਾਂ ਪਾਠੀ ਸਿੰਘ ਗੁਰਬਾਣੀ ਵਿਚ ਗੁਰੂ ਸਾਹਿਬਾਨ ਲਈ ਵਰਤਿਆ ਮਹੱਲਾ ਪਦ ਦੀ ਥਾਂ ਮਹਿਲਾ ਪਦ ਦਾ ਉਚਾਰਨ ਕਰਦੇ ਹਨ, ਜੋ ਸ਼ੁਧ ਨਹੀਂ ਹੈ। ਪੁਰਾਤਨ ਸਮੇਂ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ, ਸਮੂਹ ਤਖ਼ਤ ਸਾਹਿਬਾਨ, ਇਤਿਹਾਸਕ ਗੁਰਦੁਆਰਾ ਸਾਹਿਬਾਨ ਅਥਵਾ ਸਿੱਖ ਸੰਪਰਦਾਵਾਂ ਦੇ ਅਸਥਾਨਾਂ ਵਿਚ ਮਹੱਲਾ ਉਚਾਰਨ ਦੀ ਪ੍ਰੰਪਰਾ ਚਲੀ ਆ ਰਹੀ ਹੈ। ਇਸ ਲਈ ਪਰਧਾਨ ਸਾਹਿਬ ਨੇ ਲਿਖਣ ਦੀ ਆਗਿਆ ਕੀਤੀ ਹੈ ਕਿ ਸਿੰਘ ਸਾਹਿਬਾਨ ਦੇ ਵਿਚਾਰ ਅਨੁਸਾਰ ਮਹੱਲਾ ਉਚਾਰਨ ਹੀ ਰਹਿਣਾ ਚਾਹੀਦਾ ਹੈ। ਸੋ ਆਪ ਨੇ ਸਮੂੰਹ ਗ੍ਰੰਥੀ ਸਿੰਘ/ਪਾਠੀ ਸਿੰਘਾਂ ਨੂੰ ਹਦਾਇਤ ਕਰਨ ਦੀ ਖੇਚਲ ਕਰਨੀ ਕਿ ਉਹ ਗਰਬਾਣੀ ਦਾ ਵਾਕ ਲੈਣ ਤੇ ਪਾਠ ਕਰਨ ਸਮੇਂ ਮਹੱਲਾ ਉਚਾਰਨ ਕਰਿਆ ਕਰਨ।

ਸਹੀ/-

ਸਕੱਤਰ,

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,

ਸ੍ਰੀ ਅੰਮ੍ਰਿਤਸਰ ਸਾਹਿਬ।

ੴ

ਨੰਬਰ.....................                                                                ਮਿਤੀ 21-8-80

ਉਤਾਰਾ :- ਸਮੂੰਹ ਗ੍ਰੰਥੀ ਸਿੰਘਾਂ ਪਾਸ ਤੁਰੰਤ ਅਮਲ ਕਰਨ ਹਿਤ

ਅਜੀਤ ਸਿੰਘ ਮੈਨੇਜਰ,

ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ।

355 / 355
Previous
Next