ਤਾਂ ਅੰਮ੍ਰਿਤ ਦਾ ਕਟੋਰਾ ਭਰ ਕਰ ਆਗਿਆ ਨਾਲ ਮਿਲਿਆ। ਹੁਕਮ ਹੋਇਆ, "ਨਾਨਕ ਇਹੁ ਅੰਮ੍ਰਿਤ ਮੇਰੋ ਨਾਮ ਕਾ ਪਿਆਲਾ ਹੈ, ਤੂੰ ਪੀਉ"। ਤਬ ਗੁਰੂ ਨਾਨਕ ਤਸਲੀਮ ਕੀਤੀ, ਪਿਆਲਾ ਪੀਤਾ। ਸਾਹਿਬ ਮਿਹਰਵਾਨ ਹੋਯਾ :-
"ਨਾਨਕ ਮੈਂ ਤੇਰੇ ਨਾਲ ਹਾਂ, ਮੈਂ ਤੇਰੇ ਤਾਈਂ ਨਿਹਾਲੁ ਕੀਆ ਹੈ ਅਰ ਜੋ ਤੇਰਾ ਨਾਉਂ ਲੇਵੇਗਾ, ਸੋ ਸਭ ਮੈਂ ਨਿਹਾਲ ਕੀਤੇ ਹੈਨ।"
"ਤੂੰ ਜਾਇ ਕਰ ਮੇਰਾ ਨਾਮ ਜਪਿ। ਅਰ ਲੋਕਾਂ ਥੀਂ ਭੀ ਜਪਾਇ ਅਰੁ ਸੰਸਾਰ ਥੀਂ ਨਿਰਲੇਪ ਰਹੁ; ਨਾਮ, ਦਾਨ, ਇਸ਼ਨਾਨ, ਸੇਵਾ ਸਿਮਰਨ ਵਿਚ ਰਹੁ। ਮੈਂ ਤੇਰੇ ਤਾਈਂ ਆਪਣਾ ਨਾਮ ਦੀਆ ਹੈ, ਤੂੰ ਏਹਾ ਕਿਰਤ ਕਰ।”
ਤਦ ਗੁਰ ਜੀ ਨੇ ਮੱਥਾ ਟੇਕਿਆ ਤੇ ਖੜੇ ਹੋਕੇ ਇਹ ਸਿਫਤ ਮਹਾਂਰਾਜ ਦੀ ਗਾਵੀਂ:-
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੧ ॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥ ੧ ॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੋਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੨ ॥
ਪੰਖੀ ਹੋਇ ਕੈ ਜੇ ਭਵਾ ਸੋ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਉ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੩ ॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥
ਇਸ ਪਰ ਧੁਨਿ ਆਈ :-
–––––––––
* ਏਹ ਸਾਰੇ ਵਾਕ ਪੁਰਾਤਨ ਜਨਮ ਸਾਖੀ ਦੇ ਹਨ।
੧. ਸਿਰੀ ਰਾਗੁ ਮਹਲਾ ੧ ॥