Back ArrowLogo
Info
Profile
ਸੰਬੰਧਿਤ ਸਨ। ਦਲੀਪ ਸਿੰਘ ਅਤੇ ਉਹਨਾਂ ਦੇ ਪਰਿਵਾਰ ਬਾਰੇ ਉਹਨਾਂ ਦੇ ਭਣਵਈਏ, ਬਹੁਤ ਕੁਝ ਸੁਣਦੇ ਤਾਂ ਰਹੇ ਸਨ ਪਰ ਮਿਲੇ ਪਹਿਲੀ ਵਾਰ ਸਨ। "ਸਾਡਾ ਪ੍ਰਾਹੁਣਾ (ਦਲੀਪ ਸਿੰਘ) ਸ਼ਰਾਬ ਦਾ ਬਹੁਤ ਸ਼ੁਕੀਨ ਸੀ, ਸਾਡੇ ਵਿਚੋਂ ਕੋਈ ਵੀ ਨਹੀਂ ਪੀਂਦਾ ਪਰ ਅਸੀਂ ਰੋਜਾਨਾ ਹੀ ਇਸ ਲਈ ਇੰਤਜਾਮ ਕਰਦੇ ਰਹੇ ਹਾਂ, ਇਥੇ ਇਸ ਦਾ ਇੰਤਜਾਮ ਕਰਨਾ ਪੈਂਦਾ ਹੈ, ਖੁੱਲ੍ਹੀ ਨਹੀਂ ਮਿਲਦੀ। ਹਰ ਘਰ ਵਿਚ ਇਸ ਦਾ ਸੁਆਗਤ ਹੁੰਦਾ ਰਿਹਾ ਹੈ। ਪਤਾ ਹੀ ਨਹੀਂ ਲੱਗਾ ਕਿ ਇਹ 13 ਦਿਨ ਕਿਵੇਂ ਨਿਕਲ ਗਏ ਹਨ, ਇਸ ਤਰ੍ਹਾਂ ਲਗਦਾ ਹੈ ਜਿਵੇ ਕਲ੍ਹ ਇਸ ਨੂੰ ਲਹੌਰੋਂ ਲੈ ਕੇ ਗਏ ਸਾਂ ਅਤੇ ਅੱਜ ਛੱਡਣ ਵੀ ਆ ਗਏ ਹਾਂ। ਅਜੇ ਤਾਂ ਅਸੀਂ ਇਸ ਦੇ ਪੂਰੇ ਪਰਿਵਾਰ ਬਾਰੇ ਵਾਕਫੀ ਵੀ ਨਹੀਂ ਕਰ ਸਕੇ, ਇਸ ਨੂੰ ਪਹਿਲੀ ਵਾਰ ਮਿਲੇ ਹਾਂ, ਇੰਨਾਂ ਦੇ ਲੜਕੇ, ਲੜਕੀਆਂ, ਪੋਤਰੇ, ਪੋਤਰੀਆਂ, ਨੂੰਹਾਂ ਕਿਸੇ ਬਾਰੇ ਵੀ ਕੁਝ ਵੀ ਨਹੀਂ ਪੁਛਿਆ। ਉਹ ਤਾਂ ਇਧਰ ਆ ਵੀ ਨਹੀਂ ਸਕਦੇ, ਵੀਜਾ ਮਿਲਣਾ ਇਕ ਵੱਡੀ ਮੁਸ਼ਕਲ ਹੈ, ਰਿਸ਼ਤੇਦਾਰ ਵੀ ਮਿਲਣ ਲਈ 59 ਸਾਲ ਉਡੀਕਦੇ ਰਹੇ” ਅਤੇ ਉਹਨਾਂ ਵਲੋਂ ਦਸੀਆਂ ਗੱਲਾਂ ਭਾਵੇਂ ਬਹੁਤ ਕੁਝ ਆਪਣੇ ਆਪ ਦਸ ਰਹੀਆਂ ਸਨ, ਪਰ ਮੈਨੂੰ ਅਜੇ ਵੀ ਕੁਝ ਪਤਾ ਨਹੀਂ ਸੀ ਲੱਗ ਰਿਹਾ ਅਤੇ ਮੈਂ ਬੜੀ ਉਤਸੁਕਤਾ ਨਾਲ ਇਸ ਬਾਰੇ ਜਾਨਣਾ ਚਾਹੁੰਦਾ ਸਾਂ। ਇੰਨੇ ਨੂੰ ਗੱਡੀ ਦੀ ਪਹਿਲੀ ਵਿਸਲ ਵੱਜ ਗਈ। ਦਲੀਪ ਸਿੰਘ ਸਾਰਿਆਂ ਨੂੰ ਵਾਰੀ-ਵਾਰੀ ਮਿਲਣ ਲੱਗਾ। ਪਰ ਹਰ ਇਕ ਦੀਆਂ ਅੱਖਾਂ ਵਿਚੋਂ ਅਥਰੂ ਵਗ ਰਹੇ ਸਨ, ਕੋਈ ਵੀ ਬੋਲ ਨਹੀਂ ਸੀ ਰਿਹਾ। ਦਲੀਪ ਸਿੰਘ ਦੇ ਨਾਲ, ਹਰ ਕੋਈ ਵਾਰ-ਵਾਰ ਮਿਲ ਰਿਹਾ ਸੀ ਅਤੇ ਗੱਡੀ ਦੀ ਜਦੋਂ ਦੂਸਰੀ ਵਿਸਲ ਵੱਜੀ ਤਾਂ ਉਸਦੀ ਭੂਆ ਫਿਰ ਆ ਕੇ ਉਸ ਨੂੰ ਮਿਲੀ ਅਤੇ ਹਥ ਫੜ ਕੇ ਡੱਬੇ ਦੇ ਕੋਲ ਲੈ ਆਈ ਅਤੇ ਮੈਨੂੰ ਸੰਬੋਧਨ ਕਰ ਕੇ ਫਿਰ ਕਹਿਣ ਲੱਗੀ, "ਵੀਰ ਦਾ ਖਿਆਲ ਰੱਖੀਂ" ਮੈਨੂੰ ਦਲੀਪ ਸਿੰਘ ਅਤੇ ਉਸ ਦੀ ਸਾਰੀ ਕਹਾਣੀ ਸੁਨਣ ਦੀ ਕਾਹਲੀ ਸੀ, ਉਸ ਨਾਲ ਹਮਦਰਦੀ ਹੋ ਰਹੀ ਸੀ। ਮੈਂ ਅਤੇ ਦਲੀਪ ਸਿੰਘ ਗੱਡੀ ਵਿਚ ਇਕਠੇ ਬੈਠ ਗਏ। ਮੇਰੇ ਪੁਛਣ ਤੋਂ ਪਹਿਲਾਂ ਹੀ ਦਲੀਪ ਸਿੰਘ ਦੱਸਣ ਲੱਗ ਪਿਆ। "ਜਦੋਂ ਪਾਕਿਸਤਾਨ ਬਣਿਆ, ਮੈਂ 11 ਕੁ ਸਾਲ ਦਾ ਸਾਂ, ਮੈਨੂੰ ਪੂਰੀ ਹੋਸ਼ ਹੈ। ਕਈ ਦਿਨ ਚਰਚਾ ਚਲਦੀ ਰਹੀ, ਸਾਡਾ ਪਿੰਡ ਪਾਕਿਸਤਾਨ ਵਿਚ ਨਹੀਂ ਜਾਵੇਗਾ। ਮੈਨੂੰ ਅਜੇ ਵੀ ਯਾਦ ਹੈ ਪਿੰਡ ਦੇ ਮੁਸਲਮਾਨ ਅਤੇ ਸਿੱਖ ਵੱਖ-ਵੱਖ ਥਾਵਾਂ ਤੇ ਰੋਜ ਇਕੱਠੇ ਹੁੰਦੇ ਸਨ,
25 / 103
Previous
Next