ਉਹ ਕਈ ਮਤੇ ਪਕਾਉਂਦੇ ਸਨ ਅਤੇ ਗੁਪਤ ਤੌਰ ਤੇ ਹਥਿਆਰ ਵੀ ਇਕੱਠੇ ਕਰਦੇ ਰਹਿੰਦੇ ਸਨ। ਪਰ ਪਿੰਡ ਦੇ ਮੁਸਲਮਾਨ ਅਤੇ ਸਿੱਖ ਇਕ ਦੂਜੇ ਦੀ ਮਦਦ ਵੀ ਕਰਦੇ ਸਨ। ਉਹਨਾਂ ਨੇ ਇਕ ਦੂਜੇ ਦੀ ਮਦਦ ਕੀਤੀ ਵੀ ਜਦੋਂ ਇਹ ਤਹਿ ਹੋ ਗਿਆ ਕਿ ਸਾਡਾ ਪਿੰਡ ਹੁਣ ਪਾਕਿਸਤਾਨ ਵਿਚ ਆਉਣਾ ਹੈ ਤਾਂ ਪਿੰਡ ਦੇ ਸਿੱਖ, ਹਿੰਦੂ ਉਥੋਂ ਜਾਣ ਲਈ ਤਿਆਰ ਹੋਣ ਲਗ ਪਏ ਪਿੰਡ ਦੇ ਮੁਸਲਮਾਨ ਉਹਨਾਂ ਨੂੰ ਕੈਂਪ ਵਿਚ ਛੱਡਣ ਲਈ ਜਾਂਦੇ ਸਨ ਜਿਸ ਦਿਨ ਅਸੀਂ ਆਏ ਕਈ ਮੁਸਲਮਾਨ ਛੱਡਣ ਆ ਰਹੇ ਸਨ, ਉਹਨਾਂ ਨੇ ਸਾਡਾ ਸਮਾਨ ਚੁਕਿਆ ਹੋਇਆ ਸੀ ਪਰ ਰਸਤੇ ਵਿਚ ਹੋਰ ਪਿੰਡਾਂ ਦੇ ਗੁੰਡਿਆਂ ਨੇ ਸਾਡੇ ਤੇ ਹਮਲਾ ਕਰ ਦਿੱਤਾ। ਮੇਰਾ ਬਾਪ, ਦੋ ਭਰਾ ਮਾਰੇ ਗਏ, ਮੇਰੀ ਮਾਂ ਜਦੋਂ ਅਗੇ ਹੋ ਕੇ ਆਪਣੇ ਬੱਚਿਆਂ ਨੂੰ ਬਚਾਉਣ ਲੱਗੀ ਤਾਂ ਉਸ ਦੀ ਵੱਖੀ ਵਿਚ ਵੀ ਬਰਛੀ ਵਜੀ, ਉਹ ਲਹੂ ਲੁਹਾਨ ਹੋ ਗਈ ਅਤੇ ਉਸ ਨੇ ਮੈਨੂੰ ਇੰਨਾ ਹੀ ਕਿਹਾ ਕਿ ਭਜ ਜਾ, ਅਤੇ ਦਮ ਤੋੜ ਦਿਤੇ। ਉਹਨਾਂ ਗੁੰਡਿਆਂ ਨੇ ਮੇਰੀ ਭੂਆ ਅਤੇ ਭੈਣਾਂ ਨੂੰ ਘੋੜੀਆਂ ਤੇ ਬਿਠਾ ਲਿਆ। ਸਾਡੇ ਪਿੰਡ ਦੇ ਮੁਸਲਮਾਨ ਲੜਕਿਆਂ ਨੇ ਸਾਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਫਿਰ ਵੀ ਚਾਰ ਲੜਕੇ ਸਾਡੀ ਮਦਦ ਕਰਦੇ ਮਾਰੇ ਗਏ।" ਉਹ ਇਕ ਸਾਹੇ ਹੀ ਇੰਨਾ ਕੁਝ ਦਸ
ਗਿਆ "ਤੁਸੀਂ ਕਿੰਨੇ ਆਦਮੀ ਬਚ ਗਏ ਸੀ।" ਮੈਂ ਪੁਛਿਆ "ਸਾਡੇ ਪਰਿਵਾਰ ਵਿਚੋਂ ਸਿਰਫ ਮੈਂ ਅਤੇ ਮੇਰਾ ਚਾਚਾ ਅਸੀਂ ਤਾਂ ਆਪਣੇ ਜੀਆਂ ਦੀਆਂ ਲਾਸ਼ਾਂ ਦਾ ਸਸਕਾਰ ਵੀ ਨਹੀਂ ਸੀ ਕਰ ਸਕੇ। ਮਿਲਟਰੀ ਵਾਲਿਆਂ ਨੇ ਸਾਨੂੰ ਸੁਰਖਿਅਤ ਜਗਾਹ ਪਹੁੰਚਾਣ ਦੀ ਕਾਹਲੀ ਪਾਈ ਹੋਈ ਸੀ। ਪਤਾ ਨਹੀਂ ਉਸ ਹਮਲੇ ਵਿਚ ਮਾਰੇ ਗਏ 25-30 ਮਰਦਾਂ ਔਰਤਾਂ ਦਾ ਸਸਕਾਰ ਕਿੰਨੇ ਕੀਤਾ, ਕੀਤਾ ਵੀ ਕਿ ਨਹੀਂ ਕੀਤਾ, ਮੈਨੂੰ ਅੱਜ ਤਕ ਵੀ ਉਹ ਸੀਨ ਨਹੀਂ ਭੁਲਿਆ। ਮੇਰੀ ਭੂਆ ਅਤੇ ਭੈਣਾਂ ਨੇ ਬੜੇ ਦੁੱਖ ਵੇਖੇ, ਸਾਰੇ ਬੰਦੇ ਇਕੋ ਜਿਹੇ ਨਹੀਂ ਹੁੰਦੇ ਫਿਰ ਇਕ ਮੁਸਲਮਾਨ ਚੌਧਰੀ ਨੇ ਇੰਨਾਂ ਦੇ ਵਿਆਹ ਕਰਵਾ ਦਿੱਤੇ। ਜਦੋਂ ਸਰਕਾਰ ਵਲੋਂ ਇਸ ਤਰ੍ਹਾਂ ਦੀਆਂ ਔਰਤਾਂ ਨੂੰ ਵਾਪਿਸ ਭੇਜਣ ਦੇ ਯਤਨ ਹੋ ਰਹੇ ਸਨ ਤਾਂ ਚਾਚੇ ਨੇ ਕੋਸ਼ਿਸ਼ ਤਾਂ ਕੀਤੀ ਪਰ ਅੱਧੇ ਜਿਹੇ ਮਨ ਨਾਲ, ਉਹ ਜਿਆਦਾ ਹੀ ਡਿਪਰੈਸ਼ਨ ਵਿਚ ਸੀ, ਮੈਂ ਛੋਟਾ ਸਾਂ ।"
"ਕੋਈ ਪੰਜ ਸਾਲ ਤੋਂ ਮੇਰੀ ਭੂਆ ਅਤੇ ਭੈਣਾਂ ਬਾਰੇ ਮੈਨੂੰ ਪਤਾ