Meanings of Punjabi words starting from ਫ

ਚੂਰ ਚੂਰ. ਖੰਡ ਖੰਡ. "ਖਾਪਰ ਫੂਟਮਫੂਟ." (ਸ. ਕਬੀਰ)


ਫੁੱਟਕੇ. "ਤੁਝਤੇ ਨਿਕਸੀ ਫੂਟਿ ਮਰਾ." (ਸ੍ਰੀ ਮਃ ੧)


ਦੇਖੋ, ਫੁਫੀ. "ਫੂਫੀ ਬਚਨ ਚਿੱਤ ਹਰਿ ਧਰ੍ਯੋ." (ਕ੍ਰਿਸਨਾਵ)


ਸੰਗ੍ਯਾ- ਪੁਸਪ. ਕੁਸੁਮ. ਦੇਖੋ, ਫੁੱਲ. "ਆਪੇ ਭਵਰਾ ਫੂਲ ਬੇਲਿ." (ਬਸੰ ਅਃ ਮਃ ੧) ੨. ਫੁੱਲ ਦੇ ਆਕਾਰ ਦਾ ਭੂਸਣ. "ਸਗਲ ਆਭਰਣ ਸੋਭਾ ਕੰਠਿ ਫੂਲ." (ਆਸਾ ਮਃ ੫) ੩. ਢਾਲ ਦੇ ਫੁੱਲ. "ਫੂਲਨ ਲਾਗ ਚਿਣਗ ਗਨ ਜਾਗਾ." (ਗੁਪ੍ਰਸੂ) ੪. ਬੈਰਾੜ ਵੰਸ਼ ਦਾ ਰਤਨ ਬਾਬਾ ਫੂਲ, ਜੋ ਰੂਪਚੰਦ ਦੇ ਘਰ ਮਾਤਾ ਅੰਬੀ ਦੇ ਉਦਰ ਤੋਂ ਸੰਮਤ ੧੬੮੪ (ਸਨ ੧੬੨੭) ਵਿੱਚ ਜਨਮਿਆ, ਜਦਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਮੋਹਨ ਅਤੇ ਕਾਲੇ ਪੁਰ ਕ੍ਰਿਪਾ ਕਰਕੇ ਮੇਹਰਾਜ ਗ੍ਰਾਮ ਵਸਾਇਆ ਸੀ.#ਸੰਮਤ ੧੬੮੮ ਵਿੱਚ ਗੁਰੂਸਰ ਦੇ ਜੰਗ ਪਿੱਛੋਂ ਜਦ ਗੁਰੂ ਸਾਹਿਬ ਦੇ ਦਿਵਾਨ ਵਿੱਚ ਬਾਲਕ ਫੂਲ ਆਪਣੇ ਚਾਚੇ ਕਾਲੇ ਨਾਲ ਹਾਜਿਰ ਹੋਇਆ, ਤਦ ਸੁਭਾਵਿਕ ਹੀ ਪੇਟ ਵਜਾਉਣ ਲੱਗ ਪਿਆ. ਸਤਿਗੁਰੂ ਨੇ ਕਾਲੇ ਤੋਂ ਬਾਲਕ ਦੀ ਹਰਕਤ ਬਾਬਤ ਪੁੱਛਿਆ, ਤਾਂ ਅਰਜ ਕੀਤੀ ਕਿ ਮਹਾਰਾਜ! ਇਸ ਦੀ ਮਾਈ ਗੁਜਰ ਗਈ ਹੈ, ਹਜੂਰ ਦੇ ਸਾਹਮਣੇ ਆਪਣੇ ਪੇਟ ਪਾਲਣ ਲਈ ਇਸ਼ਾਰੇ ਨਾਲ ਅਰਜ਼ ਕਰ ਰਿਹਾ ਹੈ. ਇਸ ਪੁਰ ਗੁਰੂ ਸਾਹਿਬ ਨੇ ਫਰਮਾਇਆ ਕਿ ਇਹ ਬਾਲਕ ਗੁਰੂ ਨਾਨਕਦੇਵ ਦੀ ਕ੍ਰਿਪਾ ਨਾਲ ਲੱਖਾਂ ਦੇ ਪੇਟ ਭਰੇਗਾ ਅਤੇ ਇਸ ਦੀ ਸੰਤਾਨ ਰਾਜ ਭਾਗ ਭੋਗੇਗੀ.#ਸੰਮਤ ੧੭੦੩ ਵਿੱਚ ਜਦ ਗੁਰੂ ਹਰਿਰਾਇ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਮੇਹਰਾਜ ਪਧਾਰੇ, ਤਦ ਫੂਲ ਆਪਣੇ ਸੰਬੰਧੀਆਂ ਸਮੇਤ ਦੀਵਾਨ ਵਿੱਚ ਹਾਜਿਰ ਹੁੰਦਾ ਰਿਹਾ. ਗੁਰੂ ਸਾਹਿਬ ਨੇ ਇਸ ਦੀ ਨੰਮ੍ਰਤਾ ਅਤੇ ਸੇਵਾ ਭਾਵ ਦੇਖਕੇ ਦਾਦਾ ਗੁਰੂ ਜੀ ਦੇ ਵਰਦਾਨ ਦੀ ਪੁਸ੍ਟੀ ਵਿੱਚ ਆਸ਼ੀਰਵਾਦ ਦਿੱਤਾ, ਜਿਸ ਦਾ ਫਲ ਹੁਣ ਫੁਲਕੀਆਂ ਰਿਆਸਤਾਂ ਸਿੱਖਾਂ ਦਾ ਮਾਣ ਤਾਣ ਹਨ.¹ ਫੂਲ ਦੇ ਦੋ ਵਿਆਹ ਹੋਏ- ਧਰਮਪਤਨੀ ਬਾਲੀ ਦੇ ਉਦਰ ਤੋਂ ਤਿਲੋਕਸਿੰਘ ਰਾਮ ਸਿੰਘ ਅਤੇ ਰੱਘੂ² ਅਤੇ ਬੀਬੀ ਰਾਮੀ³ ਜਨਮੇ, ਅਰ ਰੱਜੀ ਤੋਂ ਚੰਨੂ, ਝੰਡੂ ਅਤੇ ਤਖਤਮੱਲ ਪੈਦਾ ਹੋਏ. ਬਾਬੇ ਫੂਲ ਦੀ ਔਲਾਦ ਪੁਰ ਗੁਰੂ ਗੋਬਿੰਦਸਿੰਘ ਸਾਹਿਬ ਦੀ ਖਾਸ ਕ੍ਰਿਪਾ ਰਹੀ ਹੈ. ਦੇਖੋ, ਤਿਲੋਕਸਿੰਘ.#ਬਾਬਾ ਫੂਲ ਦਾ ਦੇਹਾਂਤ ਸੰਮਤ ੧੭੪੭ (ਸਨ ੧੬੯੦)⁴ ਵਿੱਚ ਬਹਾਦੁਰਪੁਰ⁵ ਹੋਇਆ. ਸਸਕਾਰ ਫੂਲ ਨਗਰ ਕੀਤਾ ਗਿਆ. ਜਿੱਥੇ ਸਮਾਧ ਵਿਦ੍ਯਮਾਨ ਹੈ. ਦੇਖੋ, ਗੁਰੂ ਹਰਿਗੋਬਿੰਦ, ਗੁਰੂ ਹਰਿਰਾਇ, ਮੇਹਰਾਜ ਅਤੇ ਫੂਲਵੰਸ਼।#੫. ਬਾਬਾ ਫੂਲ ਦਾ ਸੰਮਤ ੧੭੧੧ (ਸਨ ੧੬੫੩)⁶ ਵਿੱਚ ਆਬਾਦ ਕੀਤਾ ਨਗਰ, ਜੋ ਰਾਜ ਨਾਭਾ ਵਿੱਚ ਹੈ. ਇਹ ਰਿਆਸਤ ਦੀ ਨਜਾਮਤ ਦਾ ਪ੍ਰਧਾਨ ਅਸਥਾਨ ਹੈ. ਇੱਥੇ ਬਾਬਾ ਫੂਲ ਦੇ ਪੁਰਾਣੇ ਚੁਲ੍ਹੇ ਹਨ, ਜੋ ਫੂਲਵੰਸ਼ ਤੋਂ ਸਨਮਾਨਿਤ ਹਨ. ਰੇਲਵੇ ਸਟੇਸ਼ਨ ਰਾਮਪੁਰਾ ਫੂਲ ਹੈ.#੬. ਦੇਖੋ, ਫੂਲਸਾਹਿਬ। ੭. ਦੇਖੋ, ਫੂਲਵੰਸ਼.