ਪ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਫ਼ਾ. [پدر] ਪਦਰ ਅਥਵਾ ਪਿਦਰ. ਪਿਤਾ. ਸੰ. ਪਿਤ੍ਰਿ. ਅੰ father ਲੈਟਿਨ peter. ਪੁਰਤ padre. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧)


ਸੰ. ਸੰਗ੍ਯਾ- ਰਾਹ. ਮਾਰਗ. "ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ." (ਨਾਪ੍ਰ) ੨. ਪੱਧਤਿ. ਪਰਿਪਾਟੀ. ਤ਼ਰੀਕ਼ਾ। ੩. ਦਰਜਾ. ਉਹਦਾ ਰੁਤਬਾ. "ਤਿਨ ਕਉ ਪਦਵੀ ਉਚ ਭਈ." (ਸਵੈਯੇ ਮਃ ੪. ਕੇ) ੩. ਉਪਾਧਿ. ਖ਼ਿਤ਼ਾਬ (title) ਲਕ਼ਬ.


ਦੇਖੋ, ਪਦਛੇਦ.