ਧ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

same as ਦੁਰਕਾਰਨਾ , to treat contemptuously
a jet or continued discharge of liquid, spout
ਵਿ- ਮਾਲਦਾਰ. ਦੌਲਤਮੰਦ. "ਧਨਾਢਿ ਆਢਿ ਭੰਡਾਰ ਹਰਿਨਿਧਿ, ਹੋਤ ਜਿਨਾ ਨ ਚੀਰ." (ਗੂਜ ਅਃ ਮਃ ੫) ਜਿਨ੍ਹਾਂ ਪਾਸ ਓਡਣ ਨੂੰ ਵਸਤ੍ਰ ਭੀ ਨਹੀਂ ਸੀ, ਓਹ ਹਰਿਨਿਧਿ ਦਾ ਭਾਂਡਾਰ ਪਾਕੇ ਧਨਵਾਨਾਂ ਦੇ ਆਧਾਰ ਹੋ ਗਏ.
ਸੰਗ੍ਯਾ- ਕੁਬੇਰ। ੨. ਖ਼ਜ਼ਾਨਚੀ.
ਸੰ. ਧਨਾਸ਼੍ਰੀ. ਇਹ ਕਾਫੀਠਾਟ ਦੀ ਸੰਪੂਰਣ ਰਾਗਿਣੀ ਹੈ. ਆਰੋਹੀ ਵਿੱਚ ਭੀਮਪਲਾਸੀ ਦਾ ਅੰਗ ਹੈ, ਅਵਰੋਹੀ ਵਿੱਚ ਪੂਰਵੀ ਅਤੇ ਮੁਲਤਾਨੀ ਦੀ ਰੰਗਤ ਹੈ. ਅਵਰੋਹੀ ਵਿਚ ਧੈਵਤ ਦੁਰਬਲ ਹੈ. ਪੰਚਮ ਅਤੇ ਗਾਂਧਾਰ ਦੀ ਸੰਗਤਿ ਹੈ. ਪੰਚਮਵਾਦੀ ਸੁਰ ਹੈ. ਗਾਉਣ ਦਾ ਵੇਲਾ ਦਿਨ ਦਾ ਤੀਜਾ ਪਹਿਰ ਹੈ. ਸੜਜ ਗਾਂਧਾਰ ਪੰਚਮ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ, ਮੱਧਮ ਤੀਵ੍ਰ ਹੈ.#ਆਰੋਹੀ- ਸ ਰਾ ਗ ਮੀ ਪ ਧਾ ਨ#ਅਵਰੋਹੀ- ਨ ਧਾ ਪ ਮੀ ਗ ਰਾ ਧ.#ਕਈਆਂ ਨੇ ਸੜਜ ਰਿਸਭ ਪੰਚਮ ਧੈਵਤ ਸ਼ੁੱਧ ਅਤੇ ਗਾਂਧਾਰ ਮੱਧਮ, ਨਿਸਾਦ ਕੋਮਲ ਮੰਨੇ ਹਨ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਧਨਾਸਿਰੀ ਦਾ ਨੰਬਰ ਦਸਵਾਂ ਹੈ। ੨. ਸੰ. ਧਨੇਸ਼੍ਵਰ੍‍ਯ. ਧਨ ਅਤੇ ਵਿਭੂਤੀ. "ਧਨਾਸਰੀ ਧਨਵੰਤੀ ਜਾਣੀਐ ਭਾਈ, ਜਾਂ ਸਤਿਗੁਰ ਕੀ ਕਾਰ ਕਮਾਇ." (ਸਵਾ ਮਃ ੩) ਧਨਵੰਤਾਂ ਦਾ ਧਨ ਐਸ਼੍ਵਰਯ ਤਾਂ ਠੀਕ ਹੈ, ਜੇ ਸਤਿਗੁਰ ਕੀ ਕਾਰ ਕਮਾਇ.