ਸ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਸੰ. वसन. ਸ਼੍ਵਸਨ. ਸ੍ਵਾਸ (ਦਮ) ਲੈਣਾ. ਠਹਿਰਨਾ. ਭਾਵ ਥੋੜੇ ਸਮੇਂ ਲਈ ਦਮ ਲੈਣ ਵਾਸਤੇ ਠਹਿਰਣਾ "ਤਾਂ ਘੜੀ ਇਕ ਸਸਤਾਇਕੇ." (ਜਸਾ)


ਸਸਤਾ ਦਾ ਇਸਤ੍ਰੀ ਲਿੰਗ। ੨. ਸੰ. शस्ति. ਸ਼ਸ੍ਤਿ. ਸੰਗ੍ਯਾ- ਉਸਤਤਿ. ਤਾਰੀਫ਼। ੩. ਦੇਖੋ, ਸਸਤ੍ਰੀ.


ਦੇਖੋ, ਸਸਤ ੧. ਅਤੇ ਸਹਘੋ.


ਸੰ. शस्त्र. ਸ਼ਸਤ੍ਰ. ਸੰਗ੍ਯਾ- ਜੋ ਸ਼ਸ (ਕੱਟਣਾ) ਕਰੇ. ਵੱਢਣ ਦਾ ਸੰਦ. ਹਥਿਆਰ. ਸੰਸਕ੍ਰਿਤ ਦੇ ਵਿਦ੍ਵਾਨਾ ਨੇ ਸ਼ਸਤ੍ਰ ਚਾਰ ਭਾਗਾਂ ਵਿੱਚ ਵੰਡੇ ਹਨ-#(ੳ) ਮੁਕ੍ਤ, ਜੋ ਹੱਥੋਂ ਛੱਡੇ ਜਾਣ. ਜੇਹਾਕਿ ਚਕ੍ਰ.#(ਅ) ਅਮੁਕ੍ਤ, ਜੋ ਹੱਥੋਂ ਨਾ ਛੱਡੇ ਜਾਣ. ਤਲਵਾਰ ਕਟਾਰ ਆਦਿ.#(ੲ) ਮੁਕ੍ਤਾਮੁਕ੍ਤ, ਜੋ ਹੱਥੋਂ ਛੱਡੇ ਭੀ ਜਾਣ ਅਤੇ ਹੱਥ ਵਿੱਚ ਰੱਖਕੇ ਭੀ ਵਰਤੇ ਜਾਣ. ਬਰਛੀ ਗਦਾ ਆਦਿਕ.#(ਸ) ਯੰਤ੍ਰ ਮੁਕ੍ਤ, ਜੋ ਕਲ ਨਾਲ ਛੱਡੇ ਜਾਣ. ਜੈਸੇ ਤੀਰ, ਗੋਲੀ ਆਦਿ.#ਜੋ ਮੁਕ੍ਤ ਸ਼ਸਤ੍ਰ ਹਨ ਉਨ੍ਹਾਂ ਦੀ "ਅਸ੍‍ਤ੍ਰ" ਸੰਗ੍ਯਾ ਭੀ ਹੈ. ਦੇਖੋ, ਅਸਤ੍ਰ.#ਦਸਮਗ੍ਰੰਥ, ਗੁਰੁਪ੍ਰਤਾਪ ਸੂਰਯ ਅਤੇ ਗੁਰੁ ਵਿਲਾਸ ਆਦਿ ਗ੍ਰੰਥਾਂ ਵਿੱਚ ਸ਼ਸਤ੍ਰਾਂ ਦੇ ਬਹੁਤ ਨਾਮ ਆਏ ਹਨ, ਜਿਨ੍ਹਾਂ ਵਿਚੋਂ ਕੁਝ ਅੱਗੇ ਲਿਖਦੇ ਹਾਂ-#ਚੰਦ੍ਰਹਾਸ ਏਕੈ ਕਰ ਧਾਰੀ,#ਦੁਤਿਯ ਧੋਪ ਗਹਿ ਤ੍ਰਿਤਿਯ ਕਟਾਰੀ,#ਚਤੁਰ ਹਾਥ ਸਹਿਥੀ ਉਜਿਆਰੀ,#ਗੋਫਨ ਗੁਰਜ ਕਰਤ ਚਮਕਾਰੀ, -#ਪੱਟਹਸੰਭਾਰੀ ਗਦਾ ਉਭਾਰੀ ਤ੍ਰਿਸੂਲ ਸੁਧਾਰੀ ਛੁਰਕਾਰੀ,#ਜਁਬੂਆ ਅਰੁ ਬਾਨੰਸੁਕਸ ਕਮਾਨੰਚਰਮ ਪ੍ਰਮਾਨੰਧਰਭਾਰੀ,#ਪੰਦ੍ਰਏ ਗਲੋਲੰ ਪਾਸ਼ ਅਮੋਲੰ ਪਰਸ਼ੁ ਅਡੋਲੰ ਹਥਨਾਲੰ,#ਬਿਛੂਆ ਪਹਿਰਾਯੰ ਪਟਾ ਭ੍ਰਮਾਯੰ ਜਿਮਿ ਯਮ ਧਾਯੰ#ਵਿਕਰਾਲੰ. (ਰਾਮਾਵ)#ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ,#ਸੈਫ ਸਿਰੋਹੀ ਸੈਹਥੀ ਯਹੈ ਹਮਾਰੇ ਪੀਰ. xx#ਤੁਹੀ ਕਟਾਰੀ ਦਾੜ੍ਹਜਮ ਤੂੰ ਬਿਛੂਓ ਅਰੁ ਬਾਨ. xx#ਤੁਹੀ ਗੁਰਜ ਤੁਮ ਹੀ ਗਦਾ ਤੁਮਹੀ ਤੀਰ ਤੁਫੰਗ. xx#(ਸਨਾਮਾ)#ਵਡੇ ਬਾਣ ਚੌਰੇ ਸੁ ਤੇਗੇ ਜੁ ਮ੍ਯਾਨੀ,#ਦੁਧਾਰੇ ਪੁਲਾਦੀ ਅਨੇਕੈਂ ਮਹਾਨੀ,#ਸਿਰੋਹੀ ਹਲੱਬੀ ਜਨੱਬੀ ਦਈ ਹੈਂ,#ਕਰਾਚੋਲ ਖੰਡੇ ਜੁ ਕੱਤੀ ਲਈ ਹੈਂ.#ਸਭੈ ਲੋਹ ਕੀ ਸਾਂਗ ਨੇਜੇ ਬਿਸਾਲੇ,#ਬਿਛੂਏ ਵਡੇ ਬਾਂਕ ਜਁਬੂਏ ਕਰਾਲੇ,#ਛੁਰੇ ਖੋਖਨੀ ਸੈਫ ਲਾਂਬੀ ਬਲੰਦੇ,#ਘਨੇ ਸੇਲ ਭਾਲੇ ਪ੍ਰਕਾਸੇ ਅਮੰਦੇ.#ਮਲੈਹੀਨ ਸਾਫੰ ਬਨੇ ਅੰਗ ਚੰਗੇ,#ਤਮਾਚੇ ਕਲਾਦਾਰ ਸਤ੍ਰਨ ਭੰਗੇ.#ਤੁਫੰਗੇ ਜਁਜੈਲੰ ਜਂਬੂਰੇ ਧਮਾਕੇ,#ਦਏ ਚਕ੍ਰ ਵਕ੍ਰੰ ਚਮੰਕੈਂ ਚਲਾਕੇ.#ਵਡੇ ਮੋਲ ਕੇ ਦੂਰ ਤੇ ਆਇ ਢਾਲੇ,#ਕਠੋਰੰ ਕੁਦੰਡੰ ਵਡੇ ਓਜ ਵਾਲੇ.#ਭਰੇ ਬਾਣ ਭਾਥੇ ਅਨੇਕੈਂ ਪ੍ਰਕਾਰੇ,#ਧਰੇ ਬਾਣ ਪੈਨੇ ਲਗੇ ਬੀਂਧ ਪਾਰੇ. (ਗੁਪ੍ਰਸੂ) ਇਤਯਾਦਿ.#ਸ਼ੋਕ ਦੀ ਗੱਲ ਹੈ ਕਿ ਹੁਣ ਬਹੁਤੇ ਸ਼ਸਤ੍ਰਾਂ ਦੇ ਨਾਉਂ ਅਤੇ ਉਨ੍ਹਾਂ ਦੇ ਅਰਥ ਲੋਕ ਨਹੀਂ ਜਾਣਦੇ, ਅਤੇ ਕਿਤਨਿਆਂ ਦੀ ਸ਼ਕਲ ਤੋਂ ਮੂਲੋਂ ਅਣਜਾਣ ਹਨ. ਇਸ ਲਈ ਅਸੀਂ ਯੋਗ ਸਮਝਿਆ ਹੈ ਕਿ ਸ਼ਸ਼ਤ੍ਰਾਂ ਦੀਆਂ ਤਸਵੀਰਾਂ ਪਾਠਕਾਂ ਦੇ ਗ੍ਯਾਨ ਲਈ ਇੱਥੇ ਦਿੱਤੀਆਂ ਜਾਣ.


to be a surety (for), provide a surety


to take a vow (not to do something), to forbid in the name of God or other deity


facility, privilege, ease, concession, convenience


mutual friendship or intimacy among girls and women


female friend or companion of a girl or women