ਸੰ. ਕਬੁਰ. ਸੰਗ੍ਯਾ- ਸੁਵਰਣ. ਸੋਨਾ। ੨. ਧਤੂਰਾ। ੩. ਜਲ। ੪. ਪਾਪ। ੫. ਦੈਤ੍ਯ. ਰਾਖਸ. "ਕਰਬੂਰ ਬਿਨਾਸੀ." (ਭਾਵਰਸਾਂਮ੍ਰਿਤ)
ਸੰ. ਸੰਗ੍ਯਾ- ਊਠ ਦਾ ਬੱਚਾ। ੨. ਹਾਥੀ ਦਾ ਬੱਚਾ. "ਕਰਿਕਰਭ ਬਿਸਾਲ ਕਰ." (ਨਾਪ੍ਰ) ਕਰਭ ਦਾ ਕਰ (ਸੁੰਡ), ਉਸ ਜੇਹੀ ਲੰਮੀ ਬਾਹਾਂ। ੩. ਦੇਖੋ, ਦੋਹਰੇ ਦਾ ਰੂਪ ੧੩.
ਰਾਜਾ ਧ੍ਰਿਤਰਾਸ੍ਟ੍ਰ ਦਾ ਇੱਕ ਪੁਤ੍ਰ.
ਕਰਭ ਦਾ ਇਸਤ੍ਰੀ ਲਿੰਗ.
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)

nan
nan
ਦੇਖੋ, ਕਰਮੇਂਦ੍ਰਿਯ.
ਰਾਣੀ ਆਸਕੌਰ ਦੇ ਉਦਰੋਂ ਰਾਜਾ ਸਾਹਿਬ ਸਿੰਘ ਜੀ ਪਟਿਆਲਾਪਤਿ ਦਾ ਸੁਪੁਤ੍ਰ, ਜਿਸ ਦਾ ਜਨਮ ਅੱਸੂ ਸੁਦੀ ੫. ਸੰਮਤ ੧੮੫੫ (੧੬ ਅਕਤਬੂਰ ਸਨ ੧੭੯੮) ਨੂੰ ਹੋਇਆ. ਇਹ ਪੰਦਰਾਂ ਵਰ੍ਹੇ ਦੀ ਉਮਰ ਵਿੱਚ ਹਾੜ ਸੁਦੀ ੨. ਸੰਮਤ ੧੮੭੦ (੩੦ ਜੂਨ ਸਨ ੧੮੧੩) ਨੂੰ ਪਟਿਆਲੇ ਦੇ ਰਾਜਸਿੰਘਾਸਨ ਤੇ ਬੈਠਾ. ਮਹਾਰਾਜਾ ਕਰਮ ਸਿੰਘ ਪੂਰਣ ਗੁਰਸਿੱਖ, ਸੂਰਵੀਰ, ਨਿਰਵਿਕਾਰ ਅਤੇ ਰਾਜ ਦਾ ਪ੍ਰਬੰਧ ਕਰਨ ਵਿੱਚ ਵਡਾ ਚਤੁਰ ਸੀ. ਆਪਣੇ ਰਾਜ ਵਿੱਚ ਅਤੇ ਹੋਰ ਅਨੇਕ ਗੁਰਦ੍ਵਾਰੇ ਇਸ ਮਹਾਤਮਾ ਰਾਜੇ ਨੇ ਪੱਕੇ ਬਣਵਾਏ ਅਤੇ ਜ਼ਮੀਨ ਜਗੀਰਾਂ ਲਾਈਆਂ.#ਮਹਾਰਾਜਾ ਕਰਮ ਸਿੰਘ ਦਾ ਦੇਹਾਂਤ ੨੩ ਦਿਸੰਬਰ ਸਨ ੧੮੪੫ ਨੂੰ ਪਟਿਆਲੇ ਹੋਇਆ.
nan
nan