Meanings of Punjabi words starting from ਨ

ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ.


ਕ੍ਰਿ. ਵਿ- ਸਾਥ ਸੇ. ਪਾਸੋਂ ਕੋਲੋਂ "ਮਨਮੁਖਾ ਨਾਲਹੁ ਤੁਟੀਆ ਭਲੀ." (ਵਾਰ ਬਿਹਾ ਮਃ ੩)


ਸੰਗ੍ਯਾ- ਦੋਹਾਂ ਪਾਸਿਆਂ ਤੋਂ ਖੁਲੀ ਪਾਲਕੀ, ਜਿਸ ਉੱਪਰ ਕਮਾਣ ਦੀ ਸ਼ਕਲ ਦੀ ਮੇਹਰਾਬ ਹੋਵੇ.