اُ توں شروع ہون والے پنجابی لفظاں دے معنےਦ

ਫ਼ਾ. [درم] ਸੰਗ੍ਯਾ- ਇੱਕ ਚਾਂਦੀ ਦਾ ਪੁਰਾਣਾ ਸਿੱਕਾ, ਜੋ ਹੁਣ ਦੇ ਦੋ ਆਨੇ ਤੁੱਲ ਹੈ। ੨. ਸਾਢੇ ਤਿੰਨ ਮਾਸ਼ਾ ਭਰ ਤੋਲ.


ਸੰਗ੍ਯਾ- ਦੇਵਰ ਦੀ ਵਹੁਟੀ. ਦੇਵਰਾਨੀ. "ਸੁਨਹੁ ਜਿਠਾਨੀ ਸੁਨਹੁ ਦਿਰਾਨੀ." (ਬਿਲਾ ਕਬੀਰ)


ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ.


ਫ਼ਾ. [دِلافزائی] ਸੰਗ੍ਯਾ- ਦਿਲ ਵਧਾਉਣ ਦੀ ਕ੍ਰਿਯਾ. ਉਤਸਾਹ ਦੇਣ ਦਾ ਕਰਮ.


ਫ਼ਾ. [دِل شِکنی] ਸੰਗ੍ਯਾ- ਦਿਲ ਤੋੜਨ ਦੀ ਕ੍ਰਿਯਾ.