nan
ਸੰ. ਸੰਗ੍ਯਾ- ਹਥੇਲੀ. ਹੱਥ ਦਾ ਤਲ। ੨. ਸੰਗੀਤ ਅਨੁਸਾਰ ਸਮੇਂ ਅਤੇ ਲੈ ਦੀ ਵੰਡ ਕਰਨ ਲਈ ਤਾਲੀ ਦੀ ਧੁਨਿ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ਸੰਗੀਤਸ਼ਾਸਤ੍ਰ ਵਿੱਚ ਲਿਖਿਆ ਹੈ ਕਿ ਸ਼ਿਵ ਦੀ ਤਾਂਡਵ ਨ੍ਰਿਤ੍ਯ ਤੋਂ 'ਤਾ' ਅਤੇ ਪਾਰਵਤੀ ਦੀ ਲਾਸ੍ਯ ਨ੍ਰਿਤ੍ਯ ਤੋਂ "ਲ" ਲੈਕੇ 'ਤਾਲ' ਸ਼ਬਦ ਬਣਿਆ ਹੈ. ਦੇਖੋ, ਸੰਗੀਤਗ੍ਰੰਥਾਂ ਵਿੱਚ ਤਾਲਾਂ ਦੇ ਅਨੇਕ ਭੇਦ। ੩. ਝਾਂਜ. ਛੈਣੇ. "ਭਗਤਿ ਕਰਤ ਮੇਰੇ ਤਾਲ ਛਿਨਾਏ." (ਭੈਰ ਨਾਮਦੇਵ) "ਰਬਾਬ ਪਖਾਵਜ ਤਾਲ ਘੁੰਘਰੂ." (ਆਸਾ ਮਃ ੫) ੪. ਹਾਥੀ ਦੇ ਕੰਨਾਂ ਦੇ ਹਿੱਲਣ ਤੋਂ ਹੋਈ ਧੁਨਿ। ੫. ਇੱਕ ਗਿੱਠ ਦੀ ਲੰਬਾਈ ਗਜ਼ ਦਾ ਚੌਥਾ ਭਾਗ। ੬. ਤਾਲਾ. ਜਿੰਦਾ (ਜੰਦ੍ਰਾ). ੭. ਤਲਵਾਰ ਦੀ ਮੁੱਠ. ਕ਼ਬਜਾ। ੮. ਤਾਲ ਬਿਰਛ. Borassus Flabelliformis. "ਤਾਲ ਤਮਾਲ ਕਦੰਬਨ ਜਾਲ." (ਗੁਪ੍ਰਸੂ) ੯. ਤਲਾਉ. ਸਰ. "ਧਰਤਿ ਸੁਹਾਵੀ ਤਾਲ ਸੁਹਾਵਾ." (ਸੂਹੀ ਛੰਤ ਮਃ ੫) ੧੦. ਦੇਖੋ, ਤਾਲਿ ਅਤੇ ਤਾਲੁ। ੧੧. ਹਰਿਤਾਲ.

ਅ਼. [تعّلق] ਤਅ਼ੱਲੁਕ਼. ਸੰਗ੍ਯਾ- ਅ਼ਲਕ਼ (ਲਟਕਣ) ਦਾ ਭਾਵ। ੨. ਭਾਵ- ਲਗਾਉ. ਸੰਬੰਧ. "ਸਭਿਨ ਜੀਵਿਕਾ ਤੁਮਰੇ ਤਾਲਕ." (ਗੁਪ੍ਰਸੂ) "ਤਿਸੁ ਮਾਇਆ ਸੰਗਿ ਨ ਤਾਲਕਾ." (ਮਾਰੂ ਸੋਲਹੇ ਮਃ ੫)
nan
nan
ਸੰਗ੍ਯਾ- ਜਿਸ ਦੇ ਨਿਸ਼ਾਨ ਤੇ ਤਾਲ ਬਿਰਛ ਦਾ ਚਿੰਨ੍ਹ ਹੈ, ਬਲਰਾਮ। ੨. ਭੀਸਮ.
nan