ਲ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਕ੍ਰਿ- ਲੈਣਾ. ਅੰਗੀਕਾਰ ਕਰਨਾ. ਗ੍ਰਹਣ ਕਰਨਾ। ੨. ਸੰਗ੍ਯਾ- ਲੈਣ ਯੋਗ੍ਯ ਧਨ ਆਦਿ ਪਦਾਰਥ.


ਸੰਗ੍ਯਾ- ਪੋਚਾ। ੨. ਲਿੱਪਣ ਯੋਗ੍ਯ ਵਸਤੁ। ੩. ਅਪਵਿਤ੍ਰਤਾ. "ਲੇਪ ਨਹੀ ਜਗਜੀਵਨ ਦਾਤੇ." (ਮਾਝ ਮਃ ੫) ਦੇਖੋ, ਲਿਪ ਧਾ.


ਸੰ. ਸੰਗ੍ਯਾ- ਲਿੱਪਣ ਦੀ ਕ੍ਰਿਯਾ। ੨. ਗਾਰਾ। ੩. ਮਰਹਮ.