nan
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ.
ਸੰ- ਸੰਗ੍ਯਾ- ਸਮੁ- ਉਂਦ. ਜੋ ਚੰਗੀ ਤਰਾਂ ਉਂਦ (ਗਿੱਲਾ) ਕਰੇ, ਸੋ ਸਮੁਦ੍ਰ ਹੈ. ਸਾਗਰ. ਜਲਨਿਧਿ. ਉਦਧਿ. ਸਿੰਧੁ, ਪਯੋਧਿ. ਨੀਰਧਿ. ਰਤਨਾਕਰ. ਇਹ ਉਹ ਜਲ ਦਾ ਪੁੰਜ ਹੈ ਜਿਸ ਨੇ ਸਾਰੀ ਪ੍ਰਿਥਿਵੀ ਦਾ ਤਕਰੀਬਨ ੩/੫ ਵਾਂ ਹਿੱਸਾ ਰੋਕਿਆ ਹੋਇਆ ਹੈ. ਵਿਦ੍ਵਾਨਾਂ ਨੇ ਇਸਦੇ ਪੰਜ ਭਾਗ ਕਲਪ ਲਏ ਹਨ-#(ੳ) ਪਹਿਲਾ ਭਾਗ, ਜੋ ਅਮਰੀਕਾ ਤੋਂ ਯੂਰਪ ਅਤੇ ਅਫਰੀਕਾ ਦੇ ਮੱਧ ਤੀਕ ਫੈਲਿਆ ਹੋਇਆ ਹੈ ਇਸਦੀ ਏਟਲਾਂਟਿਕ¹ (Atlantic) ਸੰਗ੍ਯਾ ਹੈ.#(ਅ) ਅਮਰੀਕਾ ਅਤੇ ਏਸ਼ੀਆ ਦੇ ਮੱਧ ਦਾ ਸਮੁੰਦਰ ਪੈਸਿਫਿਕ² (Pacific) ਸੱਦੀਦਾ ਹੈ.#(ੲ) ਜੋ ਅਫਰੀਕਾ ਤੋਂ ਭਾਰਤ ਅਤੇ ਆਸਟ੍ਰੇਲੀਆ ਤਕ ਵਿਸਤਾਰ ਰਖਦਾ ਹੈ ਉਹ ਇੰਡੀਅਨ ਓਸ਼ਨ (Indian Ocean)³ ਆਖੀਦਾ ਹੈ.#(ਸ) ਜੋ ਏਸ਼ੀਆ ਯੂਰਪ ਅਤੇ ਅਮਰੀਕਾ ਦੇ ਉੱਤਰ ਅਰ ਉੱਤਰੀ ਧ੍ਰੁਵ ਦੇ ਚਾਰੇ ਪਾਸੇ ਹੈ, ਉਹ ਆਰਕਟਿਕ⁴ (Arctic) ਸਮੁੰਦਰ ਹੈ.#(ਹ) ਜੋ ਦੱਖਣੀ ਧ੍ਰੁਵ ਦੇ ਚਾਰੇ ਪਾਸੇ ਹੈ, ਉਹ ਏਂਟਾਰਟਿਕ⁵ (Antartic) ਸਾਗਰ ਹੈ.#ਜੇ ਵਿਚਾਰ ਨਾਲ ਵੇਖਿਆ ਜਾਵੇ ਤਾਂ ਦੱਖਣੀ ਅਤੇ ਉੱਤਰ ਦੇ ਹੀ ਸਮੁੰਦਰ ਹਨ, ਬਾਕੀ ਤਿੰਨ ਇਨ੍ਹਾਂ ਦੋਹਾਂ ਵਿੱਚ ਹੀ ਸਮਾਏ ਹੋਏ ਹਨ.#ਸਮੁੰਦਰ ਦੇ ਛੋਟੇ ਛੋਟੇ ਹਿੱਸੇ ਜੋ ਖੁਸ਼ਕੀ ਦੇ ਅੰਦਰ ਚਲੇ ਗਏ ਹਨ ਉਨਾਂ ਦੀ ਖਾਡੀ ਸੰਗ੍ਯਾ ਹੈ, ਜਿਵੇਂ ਬੰਗਾਲ ਦੀ ਖਾਡੀ. ਸਮੁੰਦਰ ਦੀ ਡੁੰਘਿਆਈ ਹਰ ਥਾਂ ਇੱਕੋ ਜੇਹੀ ਨਹੀਂ, ਪਰ ਵੱਧ ਤੋਂ ਵੱਧ ਤੀਸ ਹਜਾਰ ਫੁੱਟ ਡੂੰਘਾ ਹੈ. ਸਮੁੰਦਰ ਦੀ ਲਹਿਰਾਂ ਦਾ ਰੁੱਤਾਂ ਉੱਤੇ ਬਹੁਤ ਅਸਰ ਹੁੰਦਾ ਹੈ. ਇਸ ਦਾ ਪਾਣੀ ਭੂਗੋਲ ਦੀ ਅਕ੍ਸ਼੍ ਅੰਸ਼ਾਂ ਅਨੁਸਾਰ ਕਿਤੇ ਘੱਟ ਤੱਤਾ ਕਿਤੇ ਵੱਧ ਅਤੇ ਕਿਤੇ ਬਹੁਤ ਠੰਢਾ ਹੈ. ਧ੍ਰੁਵਾਂ ਦੇ ਆਸ ਪਾਸ ਦਾ ਸਮੁੰਦਰ ਬਹੁਤ ਹੀ ਠੰਡਾ ਹੈ. ਪਰ ਗੁਣ ਦੇ ਵਿਚਾਰ ਨਾਲ ਹਰ ਥਾਂ ਦਾ ਪਾਣੀ ਇਕੋ ਜੇਹਾ ਹੈ. ਵਿਦ੍ਵਾਨਾਂ ਨੇ ਇਸ ਦੇ ਜਲ ਵਿੱਚ ਉਂਨੀ ਤੱਤ ਵੱਖ ਵੱਖ ਮੰਨੇ ਹਨ, ਜਿਨਾਂ ਵਿੱਚੋਂ ਖਾਰ (ਲੂਣ) ਪ੍ਰਧਾਨ ਹੈ, ਸਮੁੰਦਰ ਦੇ ਪਾਣੀ ਦਾ ਦਾਬ ਹਰ ੩੩ ਫੁਟ ਦੀ ਗਹਿਰਾਈ ਤੇ ੭. ੧/੨ ਸੇਰ ਫੀ ਮੁਰੱਬਾ ਇੰਚ ਦੇ ਹਿਸਾਬ ਵਧਦੀ ਜਾਂਦੀ ਹੈ, ਇਸ ਤਰਾਂ ੧੨੦੦੦ ਫੁੱਟ ਦੀ ਗਹਿਰਾਈ ਤੇ ਪਾਣੀ ਦੀ ਦਾਬ ੭੦ ਮਣ ਫੀ ਮੁਰੱਬਾ ਇੰਚ ਹੈ.#ਸੂਰਜ ਦੀ ਕਿਰਨਾਂ ਦਾ ਪ੍ਰਕਾਸ਼ ਸਮੁੰਦਰ ਦੇ ਪਾਣੀ ਵਿੱਚ ੩੩੦ ਫੁੱਟ ਦੀ ਡੂੰਘ ਤਕ ਚੰਗਾ ਪੈਂਦਾ ਹੈ, ਫੇਰ ਘਟਣ ਲਗਦਾ ਹੈ ਅਰ ੫੫੮੦ ਤੋਂ ਅੱਗੇ ਪੂਰਾ ਅੰਧੇਰਾ ਹੁੰਦਾ ਹੈ.#ਚੰਦ੍ਰਮਾ ਦੇ ਘਟਣ ਵਧਣ ਦਾ ਸਮੁੰਦਰ ਦੇ ਜਲ ਤੇ ਬਹੁਤ ਅਸਰ ਹੁੰਦਾ ਹੈ. ਦੇਖੋ, ਜ੍ਵਾਰਭਾਟਾ.#ਇਸ ਸਮੇਂ ਸਾਗਰਵਿਦ੍ਯ (Oceanography) ਵਿੱਚ ਅਪਾਰ ਤਰੱਕੀ ਹੋਈ ਹੈ ਅਤੇ ਅਜਿਹੇ ਯੰਤ੍ਰ ਬਣਾਏ ਗਏ ਹਨ ਜਿਨ੍ਹਾਂ ਤੋਂ ਸਮੁੰਦਰ ਦੀ ਗਹਿਰਾਈ, ਖਾਰ ਦੀ ਅਧਿਕਤਾ, ਤਰੰਗਾਂ ਦੀ ਚਾਲ, ਤਾਪ ਆਦਿਕ ਦਾ ਪੂਰਾ ਗ੍ਯਾਨ ਹੁੰਦਾ ਹੈ.#ਪੁਰਾਣਾਂ ਵਿੱਚ ਸਮੁੰਦਰ ਸੱਤ ਲਿਖੇ ਹਨ. ਦੇਖੋ, ਸਪਤ ਸਾਗਰ ਅਤੇ ਇਸ ਦੀ ਉਤਪੱਤੀ ਦਾ ਨਿਰਣਾ ਦੇਖੋ, ਸਗਰ ਸ਼ਬਦ ਵਿੱਚ. "ਖਾਰ ਸਮੁਦ੍ਰ ਢੰਢੋਲੀਐ" (ਮਾਰੂ ਅਃ ਮਃ ੧) ੨. ਸੱਤ ਦੀ ਗਿਣਤੀ ਦਾ ਬੋਧਕ ਕਿਉਂਕਿ ਸਮੁੰਦਰ ਸੱਤ ਮੰਨੇ ਹਨ। ੩. ਨਿਘੰਟੁ ਵਿੱਚ ਸਮੁਦ੍ਰ ਦਾ ਅਰਥ ਆਕਾਸ਼ ਭੀ ਕੀਤਾ ਹੈ।#੪. ਖ਼ਾ- ਦੁੱਧ। ੫. ਵਿ- ਮੁਦ੍ਰਾ (ਮੁਹਰਛਾਪ) ਸਹਿਤ। ੬. ਰੁਪਯੇ ਪੈਸੇ ਵਾਲਾ. ਧਨੀ.
ਸੰਗ੍ਯਾ- ਚੰਦ੍ਰਮਾ. (ਸਨਾਮਾ)#੨. ਜੇ ਇਸ ਵ੍ਯੁਤਪੱਤਿ ਨੂੰ ਲੈ ਕੇ ਨਾਮ ਥਾਪੀਏ, ਤਦ ਚੌਦਾਂ ਰਤਨ ਅਤੇ ਮੋਤੀ ਮੂੰਗਾ ਆਦਿ ਸਾਰੇ ਸਮੁਦ੍ਰਸੁਤ ਕਹੇ ਜਾ ਸਕਦੇ ਹਨ.
ਸੰਗ੍ਯਾ- ਸਮੁੰਦਰ ਦਾ ਪੁਤ੍ਰ ਚੰਦ੍ਰਮਾ, ਉਸ ਨੂੰ ਧਾਰਨ ਵਾਲਾ ਆਕਾਸ਼. ਉਸ ਵਿੱਚ ਫਿਰਨ ਵਾਲਾ ਤੀਰ. (ਸਨਾਮਾ) ੨. ਪੰਛੀ। ੩. ਬੱਦਲ.
ਸੰਗ੍ਯਾ- ਚੰਦ੍ਰਧਰ (ਆਕਾਸ਼) ਉਸ ਵਿੱਚ ਇਸਥਿਤ ਹੋਣ ਵਾਲਾ ਤੀਰ. (ਸਨਾਮਾ) ੨. ਚੰਦ੍ਰਧਰ ਸ਼ਿਵ, ਉਸ ਨੂੰ ਧਾਰਨ ਵਾਲਾ ਕੈਲਾਸ.
ਸਮੁੰਦਰਝੱਗ.
ਪ੍ਰਿਥਿਵੀ, ਜਿਸ ਨੇ ਸਮੁੰਦਰ ਨੂੰ ਤੜਾਗੀ ਬਣਾਇਆ ਹੈ.
ਦੇਖੋ, ਰਿਪੁਸਮੁਦ੍ਰ.
nan
ਦੇਖੋ, ਸਾਮੁਦ੍ਰਿਕ. "ਪਢ੍ਯੋ ਸਮੁਦ੍ਰਿਕ ਮੈ ਬਹੁ ਸੋਧਾ." (ਨਾਪ੍ਰ)
nan