اُ توں شروع ہون والے پنجابی لفظاں دے معنےਸ

ਹਿੰਦ ਦਾ ਸ਼ਿਰੋਮਣਿ ਨਗਰ. ਫਿਰੋਜਸ਼ਾਹ ਤੁਗਲਕ ਨੇ ਇਸ ਨਗਰ ਨੂੰ ਸਮਾਣੇ ਦੀ ਹੁਕੂਮਤ ਤੋਂ ਅਲਗ ਕਰਕੇ ਪਰਗਣੇ ਦਾ ਪ੍ਰਧਾਨ ਥਾਪਿਆ. ਮੁਗਲ ਰਾਜ ਸਮੇਂ ਇਹ ਵਡਾ ਧਨੀ ਸ਼ਹਿਰ ਸੀ ਅਤੇ ਇਸ ਦੇ ਅਧੀਨ ਅਠਾਈ ਪਰਗਨੇ ਸਨ. ੧੩. ਪੋਹ ਸੰਮਤ ੧੭੬੧ ਨੂੰ ਦਸ਼ਮੇਸ਼ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਫਤੇ ਸਿੰਘ ਜੀ ਨੂੰ ਵਜ਼ੀਰ ਖ਼ਾਂ ਸੂਬੇ ਨੇ ਇਥੇ ਕਤਲ ਕਰਵਾਇਆ ਸੀ, ਜਿਨ੍ਹਾਂ ਦੇ ਵਿਯੋਗ ਕਰਕੇ ਮਾਤਾ ਗੂਜਰੀ ਜੀ ਦਾ ਭੀ ਦੇਹਾਂਤ ਹੋਇਆ.#ਬੰਦਾ ਬਹਾਦੁਰ ਨੇ ੧. ਜੇਠ ਸੰਮਤ ੧੭੬੭ ਨੂੰ ਸਰਹਿੰਦ ਫਤੇ ਕੀਤਾ ਅਤੇ ਵਜ਼ੀਰ ਖ਼ਾਂ ਨੂੰ ਮਾਰਿਆ.¹ ਸੰਮਤ ੧੮੨੦ ਵਿੱਚ ਖਾਲਸਾਦਲ ਨੇ ਹਾਕਿਮ ਜੈਨ ਖ਼ਾਂ ਨੂੰ ਮਾਰਕੇ ਸਰਹਿੰਦ ਵਿੱਚ ਗੁਰੁਦ੍ਵਾਰੇ ਬਣਵਾਏ. ਗੁਰੁਸਿੱਖਾਂ ਵਿੱਚ ਇਸ ਸ਼ਹਿਰ ਦਾ ਨਾਉਂ "ਗੁਰੁਮਾਰੀ" ਪ੍ਰਸਿੱਧ ਹੈ. ਹੁਣ ਇਹ ਮਹਾਰਾਜਾ ਪਟਿਆਲਾ ਦੇ ਰਾਜ ਵਿੱਚ ਹੈ. ਦੇਖੋ, ਫਤੇ ਗੜ੍ਹ.#ਸਰਹਿੰਦ ਵਿੱਚ ਇਹ ਗੁਰੁਦ੍ਵਵਾਰੇ ਹਨ-#੧. ਸ਼ਹੀਦਗੰਜ ੧. ਇਸ ਥਾਂ ਬੰਦਾ ਬਹਾਦੁਰ ਨੇ ਜਦ ਸਰਹਿੰਦ ਫਤੇ ਕੀਤੀ ਉਸ ਵੇਲੇ ਇਸ ਥਾਂ ਛੀ ਹਜਾਰ ਸਿੰਘਾਂ ਦਾ ਸਸਕਾਰ ਹੋਇਆ.#੨. ਸ਼ਹੀਦਗੰਜ ੨. ਜਥੇਦਾਰ ਸੁੱਖਾ ਸਿੰਘ ਜੀ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਸ ਥਾਂ ਸ਼ਹੀਦ ਹੋਏ ਹਨ.#੩. ਸ਼ਹੀਦਗੰਜ ੩. ਜਥੇਦਾਰ ਮੱਲਾ ਸਿੰਘ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਥੇ ਸ਼ਹੀਦ ਹੋਇਆ.#੪. ਜੋਤੀਸਰੂਪ. ਜਿਸਥਾਂ ਸਾਹਿਬਜਾਦੇ ਅਤੇ ਮਾਤਾ ਜੀ ਦਾ ਸਸਕਾਰ ਹੋਇਆ.#੫. ਥੜਾ ਸਾਹਿਬ. ਇਸ ਥਾਂ ਛੀਵੇਂ ਸਤਿਗੁਰੂ ਜੀ ਥੋੜਾ ਸਮਾਂ ਵਿਰਾਜੇ ਹਨ.#੬. ਫਤੇਗੜ੍ਹ. ਜਿਸ ਥਾਂ ਸਾਹਿਬਜਾਦੇ ਸ਼ਹੀਦ ਹੋਏ. ਇਸ ਨੂੰ ਸਿੱਖ ਰਾਜ ਸਮੇਂ ਦੀ ਅਤੇ ਮਹਾਰਾਜਾ ਪਟਿਆਲਾ ਵੱਲੋਂ ਚਾਰ ਹਜਾਰ ਜਾਗੀਰ ਹੈ. ੧੩. ਪੋਹ ਨੂੰ ਇੱਥੇ ਭਾਰੀ ਮੇਲਾ ਹੁੰਦਾ ਹੈ. ਇਹ ਅਸਥਾਨ ਰੇਲਵੇ ਸਟੇਸ਼ਨ ਸਰਿਹੰਦ ਤੋਂ ਕਰੀਬ ਡੇਢ ਮੀਲ ਹੈ.#੭. ਮਾਤਾ ਗੂਜਰੀ ਜੀ ਦਾ ਬੁਰਜ, ਜਿਸ ਥਾਂ ਮਾਤਾ ਜੀ ਸਾਹਿਬਜ਼ਾਦਿਆਂ ਸਮੇਤ ਨਜਰਬੰਦ ਰਹੇ ਅਤੇ ਮਾਤਾ ਜੀ ਜੋਤੀਜੋਤਿ ਸਮਾਏ.#੮. ਵਿਮਾਨ ਗੜ੍ਹ. ਇਹ ਉਹ ਥਾਂ ਹੈ ਜਿੱਥੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਰੀਰ ਫਤੇਗੜ੍ਹੋਂ ਲਿਆਕੇ ਸਿੱਖਾਂ ਨੇ ਰਾਤ ਰੱਖੇ ਅਤੇ ਅਗਲੇ ਦਿਨ ਸਨਾਨ ਕਰਾਕੇ ਸਸਕਾਰ ਲਈ ਜੋਤੀਸਰੂਪ ਨੂੰ ਲੈ ਗਏ.


ਫ਼ਾ. [سرہنگ] ਸਰਦਾਰ. ਜੋ ਹੰਗ (ਸਿਪਾਹ) ਦਾ ਸਿਰ ਹੈ। ੨. ਮੱਲ. ਪਹਿਲਵਾਨ। ੩. ਕੋਤਵਾਲ। ੪. ਚੋਬਦਾਰ.


ਦੇਖੋ, ਸੜਕ। ੨. ਦੇਖੋ, ਸਰਕਣਾ। ੩. ਦੇਖੋ, ਸੜਾਕਾ. "ਸਰਕ ਸਸਤ੍ਰ ਝਾਰਹੀਂ." (ਵਿਚਿਤ੍ਰ) ੪. ਅ਼. [شرق] ਸ਼ਰਕ਼. ਚਮਕਨਾ। ੫. ਪੂਰਵ ਦਿਸ਼ਾ, ਜਿਸ ਵਿੱਚ ਸੂਰਜ ਦੀ ਚਮਕ ਪਹਿਲਾਂ ਨਜਰ ਪੈਂਦੀ ਹੈ.


ਫ਼ਾ. [سرکث] ਸਿਰ ਫੇਰਨ ਵਾਲਾ. ਬਾਗੀ. ਆਕੀ. "ਸਰਕਸ ਹੋਇ ਅਫਾਤ ਉਠਾਈ." (ਗੁਪ੍ਰਸੂ) ੨. ਹੰਕਾਰੀ. ਮਗ਼ਰੂਰ.