Meanings of Punjabi words starting from ਤ

ਸੰਗ੍ਯਾ- ਸ੍‍ਤ੍ਰੀ. ਔ਼ਰਤ. ਨਾਰੀ। ੨. ਭਾਰਯਾ. ਵਹੁਟੀ.


ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍‍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ.


ਫ਼ਾ. [تیرگر] ਸੰਗ੍ਯਾ- ਤੀਰ ਬਣਾਉਣ ਵਾਲਾ ਕਾਰੀਗਰ. ਤੀਰਸਾਜ਼. ਸ਼ਰਕਾਰ.


ਦੇਖੋ, ਅਕਵਾ.