اُ توں شروع ہون والے پنجابی لفظاں دے معنےਪ

ਦੇਖੋ, ਪਾਵ- ਪਸਾਰਨ.


ਫ਼ਾ. [پائنداز] ਸੰਗ੍ਯਾ- ਫ਼ਰਸ਼ ਦੇ ਕਿਨਾਰੇ ਪੈਰ ਸਾਫ਼ ਕਰਨ ਦਾ ਤੱਪੜ. ਲਤਖੋਰਾ. "ਨਿਰਮਲ ਰਾਖਤ ਚਾਂਦਨੀ ਜੈਸੇ ਪਾਅੰਦਾਜ." (ਵ੍ਰਿੰਦ)


ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ.


ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ.