ਪ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਫ਼ਾ. [پاسبان] ਸੰਗ੍ਯਾ- ਚੌਕੀਦਾਰ. ਪਹਰੇ ਵਾਲਾ. ਦੇਖੋ, ਪਾਸ ੬. ਅਤੇ ੭.


ਸੰਗ੍ਯਾ- ਸਮੀਪਤਾ. ਦੇਖੋ, ਪਾਸ. "ਹਉ ਨਾ ਛੋਡਉ ਕੰਤ ਪਾਸਰਾ." (ਸੂਹੀ ਅਃ ਮਃ ੫) ੨. ਪਾਦਆਸ਼੍ਰਯ, ਚਰਣਾਂ ਦਾ ਸਹਾਰਾ.


ਸੰ. ਵਿ- ਪਸ਼ੂ ਨਾਲ ਸੰਬੰਧ ਰੱਖਣ ਵਾਲਾ। ੨. ਪਸ਼ੂ ਜੇਹਾ.


ਸੰ. पाश्ववर्त्ति्न ਵਿ- ਨਿਕਟਵਰਤੀ. ਪਾਸ ਰਹਿਣ ਵਾਲਾ.


ਸੰ. ਪਾਸ਼ਕ. ਸੰਗ੍ਯਾ- ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੋਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅਕ੍ਸ਼੍‍. "ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ." (ਸੂਹੀ ਕਬੀਰ) ੨. ਪਾਰ੍‍ਸ਼੍ਵ. ਬਗਲ। ੩. ਦਿਸ਼ਾ. ਓਰ। ੪. ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫. ਰਮਲ ਦਾ ਡ਼ਾਲਣਾ.