ਗ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਸੰਗ੍ਯਾ- ਗੋਲਾਕਾਰ ਪਿੰਡ। ੨. ਤੋਪ ਦਾ ਗੋਲਾ. "ਗੋਲਾ ਗਿਆਨ ਚਲਾਇਆ." (ਭੈਰ ਕਬੀਰ) ੩. ਗੋੱਲਾ. ਗ਼ੁਲਾਮ. "ਤੂੰ ਸਾਚਾ ਸਾਹਿਬ ਦਾਸ ਤੇਰਾ ਗੋਲਾ." (ਮਾਝ ਅਃ ਮਃ ੫) ਦੇਖੋ, ਗੁਲਾਮ। ੪. ਪੇਸ਼ਾਵਰ ਦੇ ਜੁਲਾਹਿਆਂ ਦੀ ਗੋਲਾ ਸੰਗ੍ਯਾ ਹੈ। ੫. ਰਾਜਿਆਂ ਦੀਆਂ ਦਾਸੀਆਂ ਦੇ ਪੁਤ੍ਰ ਭੀ ਗੋਲੇ ਕਹੇ ਜਾਂਦੇ ਹਨ.


ਦੇਖੋ, ਗੁਲਾਮ.


ਗੋਲੇ ਗੋਲੀ ਦਾ ਘਰ. ਜਿਸ ਵਿੱਚ ਗੋਲਾ ਕੱਸਿਆ ਜਾਵੇ. ਗੋਲੇ ਨੂੰ ਆਪਣੇ ਵਿੱਚ ਲੈਣ ਵਾਲੀ. ਤੋਪ. ਬੰਦੂਕ (ਸਨਾਮਾ) ਦੇਖੋ, ਕੇਤਨਿ.