ਯ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ
ਫ਼ਾ. [یادگاری] ਸੰਗ੍ਯਾ- ਸ੍ਮਰਣ ਕਰਨ ਦੀ ਕ੍ਰਿਯਾ. ਚੇਤੇ ਕਰਨਾ.
ਫ਼ਾ. [یادداشت] ਸੰਗ੍ਯਾ- ਯਾਦ (ਸ੍ਮਰਣ) ਰੱਖਣ ਦਾ ਭਾਵ. ਸਿਮ੍ਰਿਤਿ. ਚੇਤਾ.
ਯਦੁ ਦੀ ਔਲਾਦ ਦੇ ਲੋਕ. ਯਾਦੋ. ਦੇਖੋ, ਯਯਾਤਿ. ਯਾਦਵਾਂ ਵਿੱਚ ਕ੍ਰਿਸਨ ਜੀ ਵਡੇ ਨੀਤਿਵੇੱਤਾ ਅਤੇ ਪ੍ਰਤਾਪੀ ਹੋਏ ਹਨ. ਇਨ੍ਹਾਂ ਦੀ ਰਾਜਧਾਨੀ ਪਹਿਲਾਂ ਮਥੁਰਾ, ਫੇਰ ਦ੍ਵਾਰਕਾ ਰਹੀ ਹੈ. ਹੁਣ ਵਿਜਯਨਗਰ ਦੇ ਰਾਜਾ ਆਪਣੇ ਤਾਂਈ ਯਾਦਵ ਕੁਲ ਦੇ ਸਰਤਾਜ ਸਮਝਦੇ ਹਨ. ਵਿਸਨੁਪੁਰਾਣ ਵਿੱਚ ਲੇਖ ਹੈ ਕਿ ਯਾਦਵ ਕੁਲ ਦੀ ਕੋਈ ਗਿਣਤੀ ਨਹੀਂ ਕਰ ਸਕਦਾ. ਕਈ ਗ੍ਰੰਥਾਂ ਵਿੱਚ ਯਾਦਵ ੫੬ ਕਰੋੜ ਲਿਖੇ ਹਨ.¹ ਮਹਾਭਾਰਤ ਦੇ ਜੰਗ ਪਿੱਛੋਂ ਆਪੋਵਿੱਚੀ ਲੜਾਈ ਹੋਣ ਕਰਕੇ ਯਾਦਵਵੰਸ਼ ਰਾਜ ਪ੍ਰਤਾਪ ਖੋ ਬੈਠਾ.
friend, close companion; plural circle of friends