ਗ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਗ੍ਰਿਹਸ੍‍ਥ ਮੇਂ. ਦੇਖੋ, ਗ੍ਰਸਤ ੨. "ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ." (ਭੈਰ ਮਃ ੫)


ਦੇਖੋ, ਗ੍ਰਿਹਸਥੀ.


ਸੰ. ग्रसन ਸੰਗ੍ਯਾ- ਖਾਣਾ. ਨਿਗਲਣਾ. "ਕਾਇਆ ਕਾਕ ਗ੍ਰਸਨਾ." (ਬਿਲਾ ਛੰਤ ਮਃ ੫) ੨. ਪਕੜਨਾ. ਫਸਾਉਂਣਾ. ਗ੍ਰਹਣ. "ਪ੍ਰਭੁ ਸੇਤੀ ਰੰਗਰਾਤਿਆ ਤਾਤੇ ਗਰਭਿ ਨ ਗ੍ਰਸਨਾ." (ਬਿਲਾ ਮਃ ੫) ਗਰਭ ਵਿੱਚ ਨਹੀਂ ਫਸਣਾ.


ਦੇਖੋ, ਗ੍ਰਸਤ.


ਸੰ. ग्रह् ਧਾ- ਅੰਗੀਕਾਰ ਕਰਨਾ, ਲੈਣਾ, ਪਕੜਨਾ (ਫੜਨਾ), ਅਟਕਾਉਣਾ, ਏਕਤ੍ਰ ਕਰਨਾ। ੨. ਸੰਗ੍ਯਾ- ਗ੍ਰਹਣ (ਗਰਿਫਤ) ਸ਼ਕਤਿ ਰੱਖਣ ਵਾਲੇ ਸੂਰਜ ਆਦਿਕ ਪਿੰਡ. ਅਰਥਵਿਚਾਰ ਨਾਲ ਚਾਹੋ ਬੇਅੰਤ ਗ੍ਰਹ ਹਨ, ਪਰ ਹਿੰਦੂਮਤ ਦੇ ਜ੍ਯੋਤਿਸੀਆਂ ਨੇ ਨੌ ਗ੍ਰਹ ਮੰਨੇ ਹਨ, ਜਿਨ੍ਹਾਂ ਦੀ ਪੂਜਾ ਵਿਆਹ ਯਗ੍ਯ ਆਦਿਕ ਕਰਮਾਂ ਦੇ ਆਰੰਭ ਵਿੱਚ ਕਰਦੇ ਹਨ. ਦੇਖੋ, ਨਵਗ੍ਰਹ। ੩. ਹਠ. ਜਿਦ। ੪. ਉੱਦਮ। ੫. ਗ੍ਯਾਨ। ੬. ਨੌ ਸੰਖ੍ਯਾ ਬੋਧਕ, ਕ੍ਯੋਂਕਿ ਗ੍ਰਹ ਨੌ ਮੰਨੇ ਹਨ. "ਸੂਨ ਸੂਨ ਗ੍ਰਹ ਆਤਮਾ ਸੰਮਤ ਆਦਿ ਪਛਾਨ." (ਗੁਪ੍ਰਸੂ) ਅਰਥਾਤ ਸੰਮਤ ੧੯੦੦। ੭. ਕ੍ਰਿਪਾ। ੮. ਦੇਖੋ, ਗ੍ਰਿਹ.


ਸੰ. ग्रहण ਸੰਗ੍ਯਾ- ਅੰਗੀਕਾਰ ਕਰਨਾ। ੨. ਪਕੜਨਾ। ੩. ਅਰਥ ਦਾ ਸਮਝਣਾ। ੪. ਸੂਰਜ, ਚੰਦ੍ਰਮਾ ਦਾ ਆਵਰਣ (ਪੜਦੇ) ਵਿੱਚ ਆ ਜਾਣਾ, ਜਿਸ ਤੋਂ ਅਸੀਂ ਉਨ੍ਹਾਂ ਦਾ ਸਾਰਾ ਅਥਵਾ ਕੁਝ ਹਿੱਸਾ ਨਾ ਦੇਖ ਸਕੀਏ. ਪੁਰਾਣਾਂ ਵਿੱਚ ਗ੍ਰਹਣ ਦਾ ਕਾਰਣ ਰਾਹੁ ਅਤੇ ਕੇਤੁ ਕਰਕੇ ਸੂਰਜ ਅਤੇ ਚੰਦ੍ਰਮਾ ਦਾ ਗ੍ਰਸੇ ਜਾਣਾ ਮੰਨਿਆ ਹੈ, ਪਰ ਵਾਸਤਵ ਵਿੱਚ ਸੂਰਜ ਅਤੇ ਚੰਦ੍ਰਮਾ ਦੇ ਮੱਧ ਪ੍ਰਿਥਿਵੀ ਦੇ ਆਉਣ ਕਰਕੇ ਚੰਦ੍ਰਗ੍ਰਹਣ ਅਤੇ ਸੂਰਜ ਅਰ ਪ੍ਰਿਥਿਵੀ ਦੇ ਮੱਧ ਚੰਦਰਮਾ ਆਉਣ ਤੋਂ ਸੂਰਜਗ੍ਰਹਣ ਹੁੰਦਾ ਹੈ. ਸੂਰਜਗ੍ਰਹਣ ਕੇਵਲ ਅਮਾਵਸ੍ਯਾ ਨੂੰ ਅਤੇ ਚੰਦ੍ਰਗ੍ਰਹਣ ਕੇਵਲ ਪੂਰਣਿਮਾ (ਪੂਰਨਮਾਸੀ) ਦੀ ਰਾਤ ਨੂੰ ਹੋਇਆ ਕਰਦਾ ਹੈ. ਗ੍ਰਹਣ ਸਮੇਂ ਸੂਰਜ ਅਤੇ ਚੰਦ੍ਰਮਾ ਨੂੰ ਵਿਪਦਾ ਤੋਂ ਛੁਡਾਉਣ ਲਈ ਹਿੰਦੂ ਦਾਨ ਜਪ ਭੀ ਕਰਦੇ ਹਨ ਅਤੇ ਖਾਣ ਪੀਣ ਤੋਂ ਅਸ਼ੁੱਧਿ ਦੇ ਕਾਰਣ ਪਰਹੇਜ਼ ਕਰਦੇ ਹਨ, ਪਰ ਗੁਰੁਮਤ ਵਿੱਚ ਇਨ੍ਹਾਂ ਭਰਮਾਂ ਦਾ ਨਿਸੇਧ ਹੈ.#"ਹਰਿ ਹਰਿ ਨਾਮ ਮਜਨ ਕਰਿ ਸੂਚੇ,#ਕੋਟਿ ਗ੍ਰਹਣ ਪੁੰਨ ਫਲ ਮੂਚੇ."#(ਗਉ ਮਃ ੫)


ਦੇਖੋ, ਸੰਗ੍ਰਹਣੀ.


ਦੇਖੋ, ਗ੍ਰਹਣ.


ਦੇਖੋ, ਗ੍ਰਹ ਅਤੇ ਗ੍ਰਿਹ.


ਗ੍ਰਸਿਆ। ੨. ਗ੍ਰਿਹ (ਘਰ) ਦਾ. "ਗ੍ਰਹਿਓ ਸੇਵਕ." (ਬਿਹਾ ਛੰਤ ਮਃ ੫)