ਵਿ- ਧਨੁਖਧਾਰੀ. ਦੇਖੋ, ਖਤੰਗ ੪. ਅਤੇ ੫.
ਸੰ. क्षत्र ਕ੍ਸ਼ਤ੍ਰ. ਸੰਗ੍ਯਾ- ਜੋ ਕ੍ਸ਼ਤ (ਘਾਵ ਅਥਵਾ ਹਿੰਸਾ) ਤੋਂ ਬਚਾਵੇ, ਸੋ ਕ੍ਸ਼ਤ੍ਰ. ਰਾਜ੍ਯ। ੨. ਯੋਧਾ. "ਤਹਿਂ ਜਾਇ ਪਰੇ ਜਹਿਂ ਖਤ੍ਰ ਬਰੰ." (ਗ੍ਯਾਨ)
ਵਿ- ਕ੍ਸ਼ਤ੍ਰ (ਰਾਜ) ਦੇ ਨਾਸ਼ ਕਰਨ ਵਾਲਾ। ੨. ਕ੍ਸ਼ਤ੍ਰਿਯ ਵਿਨਾਸ਼ਕ. ਛਤ੍ਰੀਆਂ ਦੀ ਹਾਨਿ ਕਰਨ ਵਾਲਾ। ੩. ਸੰਗ੍ਯਾ- ਪਰਸ਼ੁਰਾਮ.
ਵਿ- ਕ੍ਸ਼ਤ੍ਰਿਯਕ੍ਸ਼ੇਤ੍ਰ ਵਿੱਚ ਹੋਣ ਵਾਲਾ. ਸ਼ੁੱਧ ਛਤ੍ਰੀਸੰਤਾਨ. ਅਸਲ ਛਤ੍ਰੀ. "ਦੋਊ ਖਤ੍ਰਖੇਤਾ." (ਗ੍ਯਾਨ)
ਵਿ- ਕ੍ਸ਼ਤ੍ਰਿਯਸੰਤਾਨ. ਛਤ੍ਰੀਕੁਲ ਦਾ.
ਕ੍ਸ਼ਤ੍ਰਿਯ (ਯੋੱਧਾ) ਦਾ ਅੰਤ ਕਰਨ ਵਾਲਾ, ਤੀਰ. (ਸਨਾਮਾ) ੨. ਪਰਸ਼ੁਰਾਮ.
nan
ਵਿ- ਕ੍ਸ਼ਤ੍ਰਿਯਸੰਤਾਨ. ਛਤ੍ਰੀਕੁਲ ਦਾ। ੨. ਕ੍ਸ਼ਤ੍ਰਿਯ- ਯਾਨ. ਛਤ੍ਰੀ ਦੀ ਸਵਾਰੀ ਘੋੜਾ.
ਕ੍ਸ਼੍ਤ੍ਰਿਯ (ਯੋੱਧਾ) ਦਾ ਵੈਰੀ, ਖੜਗ. (ਸਨਾਮਾ) ੨. ਪਰਸ਼ੁਰਾਮ.
ਕ੍ਸ਼ਤ੍ਰਿਯ (ਯੋੱਧਾ) ਦੇ ਅੰਗ ਵਿੱਚ ਲਟਕਣ ਵਾਲਾ, ਖੜਗ. (ਸਨਾਮਾ)
ਸੰ. क्षत्रिय ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. "ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ." (ਗਉ ਥਿਤੀ ਮਃ ੫) ੨. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. "ਖਤ੍ਰੀ ਸੋ ਜੁ ਕਰਮਾ ਕਾ ਸੂਰੁ." (ਸਵਾ ਮਃ ੧) ੩. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ੍ਨ ਜੀ ਪ੍ਰਗਟੇ ਹਨ.#ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.#ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,¹ ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.#ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.#ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ- ਆਈਨ ਮੰਨਣ ਵਾਲੇ) ਹੋਇਆ. ਵਿਧਵਾ- ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ.