nan
ਅੰ. . Orderly. ਸੰਗ੍ਯਾ- ਅੜਦਲੀ. ਹੁਕਮ ਦੀ ਤਾਮੀਲ ਕਰਨ ਵਾਲਾ ਨੌਕਰ.
nan
nan
ਸੰ. ਅਰ੍ਦ੍ਹ੍ਹ (ਮੰਗਣਾ) ਆਸ (ਆਸ਼ਾ). ਮੁਰਾਦ ਮੰਗਣ ਦੀ ਕ੍ਰਿਯਾ.#ਫ਼ਾ. [عرضداشت] ਅ਼ਰਜਦਾਸ਼੍ਤ. ਸੰਗ੍ਯਾ- ਪ੍ਰਾਰਥਨਾ. ਬੇਨਤੀ. ਵਿਨ੍ਯ. "ਅਰਦਾਸ ਬਿਨਾ ਜੋ ਕਾਜ ਸਿਧਾਵੈ." (ਤਨਾਮਾ) "ਅਰਦਾਸਿ ਸੁਨੀ ਭਗਤ ਅਪੁਨੇ ਕੀ." (ਸੋਰ ਮਃ ੫)#ਸਿੱਖ ਧਰਮ ਵਿੱਚ ਨਿੱਤ ਨੇਮ ਦੀ ਬਾਣੀ ਦਾ ਪਾਠ ਕਰਕੇ, ਅਤੇ ਹੋਰ ਅਨੇਕ ਕਾਰਜਾਂ ਦੀ ਨਿਰਵਿਘਨ ਪੂਰਤੀ ਲਈ, ਕੇਵਲ ਕਰਤਾਰ ਅੱਗੇ ਅਰਦਾਸ ਕਰਨੀ ਵਿਧਾਨ ਹੈ, ਅਤੇ ਅਰਦਾਸ ਕਰਨ ਵੇਲੇ ਦੋਵੇਂ ਹੱਥ ਜੋੜਕੇ ਖੜੇ ਹੋਣ ਦੀ ਆਗ੍ਯਾ ਹੈ, ਯਥਾ:-#"ਸੁਖ ਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ." (ਸਿਰੀ ਮਃ ੫)#"ਆਪੇ ਜਾਣੈ ਕਰੈ ਆਪਿ ਆਪੇ ਆਣੈ ਰਾਸਿ,#ਤਿਸੈ ਅਗੈ ਨਾਨਕਾ, ਖਲਿਇ ਕੀਚੈ ਅਰਦਾਸਿ."#(ਵਾਰ ਮਾਰੂ ੧. ਮਃ ੨)#"ਦੁਇ ਕਰ ਜੋਰਿ ਕਰਉ ਅਰਦਾਸਿ." (ਭੈਰ ਮਃ ੫)#"ਤੂੰ ਠਾਕੁਰ ਤੁਮ ਪਹਿ ਅਰਦਾਸਿ।#ਜੀਉ ਪਿੰਡੁ ਸਭ ਤੇਰੀ ਰਾਸਿ।#ਤੁਮ ਮਾਤ ਪਿਤਾ ਹਮ ਬਾਰਿਕ ਤੇਰੇ।#ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ।#ਕੋਇ ਨਾ ਜਾਨੈ ਤੁਮਰਾ ਅੰਤੁ।#ਊਚੇ ਤੇ ਊਚਾ ਭਗਵੰਤੁ।#ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ।#ਤੁਮ ਤੇ ਹੋਇ ਸੁ ਆਗਿਆਕਾਰੀ।#ਤੁਮਰੀ ਗਤਿ ਮਿਤਿ ਤੁਮ ਹੀ ਜਾਨੀ।#ਨਾਨਕ ਦਾਸ ਸਦਾ ਕੁਰਬਾਨੀ."#(ਸੁਖਮਨੀ)
ਸੰਗ੍ਯਾ- ਅਰਦਾਸ ਕਰਨ ਵਾਲਾ ਪੁਜਾਰੀ, ਗਰੰਥੀ ਆਦਿ ਸਿੱਖ। ੨. ਵਿ- ਅ਼ਰਜ਼ (ਪ੍ਰਾਰਥਨਾ) ਕਰਨ ਵਾਲਾ.
ਸੰ. ਅਰ੍ਦਿਤ. ਵਿ- ਦਲਿਆ ਹੋਇਆ. ਪੀੜਿਆ। ੨. ਯਾਚਨ ਕੀਤਾ. ਮੰਗਿਆ. "ਦੇਉ ਸਾਧੁ ਸੰਗਤਿ ਅਰਦਾਗਿਓ." (ਸਾਰ ਮਃ ੫)
ਮੰਗਿਆ. ਯਾਚਨ ਕੀਤਾ. ਦੇਖੋ, ਅਰਦ ਅਤੇ ਅਰਦਾਗ.
ਦਲਿਆ. ਕੁਚਲਿਆ. ਦੇਖੋ, ਅਰਦਨ ੨. "ਭਜੰਤ ਅਰਦਿਤੰ ਅਘੰ." (ਦੱਤਾਵ) ੨. ਮੰਗਿਆ ਹੋਇਆ.
ਸੰ. अधम. ਵ੍ਯ- ਹੇਠ. ਥੱਲੇ. ਦੇਖੋ, ਅਰਧ ਉਰਧ। ੨. ਸੰ. अर्द्घ. ਅਰ੍ਧ. ਵਿ- ਅੱਧਾ. ਨਿਸਫ. "ਅਰਧ ਸਰੀਰ ਕਟਾਈਐ." (ਸਿਰੀ ਅਃ ਮਃ ੧) ੩. ਅੱਧ. ਭਾਵ- ਮਧ੍ਯ. "ਅਧੋ ਉਰਧ ਅਰਧੰ." (ਜਾਪੁ) ਪਾਤਾਲ ਆਕਾਸ਼ ਅਤੇ ਮਾਤ (ਮਰਤ੍ਯ) ਲੋਕ ਵਿੱਚ. ੪. ਸੰ. अर्ध्य- ਅਧ੍ਯ. ਪੂਰਾ ਕਰਨ ਲਾਇਕ। ੫. ਪ੍ਰਾਪਤ ਹੋਣ ਯੋਗ੍ਯ. ਹਾਸਿਲ ਹੋਣ ਲਾਇਕ. ੬. ਸੰ. आराध्य- ਆਰਾਧ੍ਯ. ਆਰਾਧਨ ਯੋਗ੍ਯ. ਦੇਖੋ, ਅਰਧਿ। ੬. ਜੀਵਾਤਮਾ. ਦੇਖੋ, ਅਰਧ ਉਰਧ ੪.
ਸੰ. ਅਧਃ ਊਰ੍ਧ੍ਵ. ਇਹ ਲੋਕ ਅਤੇ ਪਰਲੋਕ। ੨. ਜ਼ਮੀਨ ਆਸਮਾਨ. "ਅਰਧ ਉਰਧ ਦੋਊ ਤਹਿ ਨਾਹੀ." (ਗਉ ਕਬੀਰ) ੩. ਨੀਚ ਊਚ। ੪. ਜੀਵ ਬ੍ਰਹ੍ਮ. "ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ." (ਗਉ ਕਬੀਰ ਬਾਵਨ)