Meanings of Punjabi words starting from ਸ

ਦੇਖੋ, ਸਾਰਬਭੌਮ ਅਤੇ ਸਾਰਵ.

ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ.

ਦੇਖੋ, ਸਾਲਿਸ। ੨. ਸੰ सालस ਸ- ਆਲਸ. ਵਿ- ਕਮਜ਼ੋਰ। ੩. ਸੁਸਤ. ਆਲਸੀ. "ਦਸ ਕਰਮਨ ਕੇ ਸਾਲਸੀ ਕਾਯਾ ਮਨ ਅਰੁ ਬਾਚ." (ਗੁਪ੍ਰਸੂ) ਦੇਖੋ, ਦਸਗੁਣ ਬ੍ਰਾਹਮਣ ਦੇ.

ਬਿਸੰਭਰਪੁਰ (ਬਿਸਨੁਪੁਰ)¹ਦਾ ਜੌਹਰੀ, ਜੋ ਸਤਿਗੁਰੂ ਨਾਨਕ ਦੇਵ ਦਾ ਸਿੱਖ ਹੋਇਆ.