ਜ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਜਨੇਊ. ਦੇਖੋ, ਯਗ੍ਯੋਪਵੀਤ. "ਜਗ੍ਯੁਪਵੀਤ ਦੇਨ ਹਿਤ ਧਾਰਾ." (ਨਾਪ੍ਰ)
ਸੰ. यज्ञेश्वर ਸੰਗ੍ਯਾ- ਯਗ੍ਯ ਦਾ ਸ੍ਵਾਮੀ ਵਿਸਨੁ। ੨. ਅਗਨਿ। ੩. ਦੇਖੋ, ਜੱਗਪੁਰਖ.
ਸੰ. जगन्नाथ ਸੰਗ੍ਯਾ- ਜਗਤ ਦਾ ਸ੍ਵਾਮੀ ਕਰਤਾਰ. ਜਗਤਪਤਿ ਵਾਹਗੁਰੂ. "ਹਰਿ ਜਪਿਓ ਜਗੰਨਥਈ." (ਕਲਿ ਮਃ ੪) "ਜਗੰਨਾਥ ਸਭ ਜੰਤ੍ਰ ਉਪਾਏ." (ਨਟ ਅਃ ਮਃ ੪) "ਜਗੰਨਾਥੁ ਜਗਦੀਸੁ ਜਪਾਇਆ." (ਵਾਰ ਵਡ ਮਃ ੩) ੨. ਵਿਸਨੁ ਅਥਵਾ ਕ੍ਰਿਸਨ ਜੀ ਦੀ ਇੱਕ ਖ਼ਾਸ ਮੂਰਤਿ ਦਾ ਨਾਮ ਜਗੰਨਾਥ ਹੈ, ਜੋ ਬੰਗਾਲ ਅਤੇ ਹਿੰਦੁਸਤਾਨ ਦੇ ਕਈ ਹੋਰ ਦੇਸ਼ਾਂ ਵਿੱਚ ਪੂਜੀ ਜਾਂਦੀ ਹੈ, ਪਰ ਉੜੀਸੇ ਵਿੱਚ ਕਟਕ ਦੇ ਜਿਲੇ ਸਮੁੰਦਰ ਦੇ ਕਿਨਾਰੇ "ਪੁਰੀ" ਵਿੱਚ ਇਸ ਦੀ ਬਹੁਤ ਹੀ ਮਾਨਤਾ ਹੈ. ਕਈ ਯਾਤ੍ਰੀ ਬਾਹਰਲੇ ਦੇਸ਼ਾਂ ਤੋਂ ਓਥੇ ਜਾਂਦੇ ਹਨ. ਵਿਸ਼ੇਸਕਰਕੇ ਇਹ ਲੋਕ ਰਥਯਾਤ੍ਰਾ ਦੇ ਦਿਨਾਂ ਵਿੱਚ ਬਹੁਤ ਜਮਾ ਹੁੰਦੇ ਹਨ, ਜੋ ਹਾੜ ਸੁਦੀ ੨. ਨੂੰ ਮਨਾਈ ਜਾਂਦੀ ਹੈ. ਇਸ ਸਮੇਂ ਜਗੰਨਾਥ (ਕ੍ਰਿਸਨ ਜੀ) ਦੀ ਮੂਰਤਿ ਨੂੰ ਰਥ ਵਿੱਚ ਬੈਠਾਉਂਦੇ ਹਨ, ਜੋ ੧੬. ਪਹੀਏ ਦਾ ੪੮ ਫੁਟ ਉੱਚਾ ਹੈ. ਭਗਤ ਲੋਕ ਏਸ ਰਥ ਨੂੰ ਖਿੱਚਦੇ ਹਨ. ਜਗੰਨਾਥ ਦੇ ਰਥਨਾਲ ਦੋ ਰਥ ਹੋਰ ਹੁੰਦੇ ਹਨ. ਬਲਰਾਮ ਦਾ ਚੌਦਾਂ ਪਹੀਏ ਦਾ ੪੪ ਫੁਟ ਉੱਚਾ, ਭਦ੍ਰਾ ਦਾ ੧੨. ਪਹੀਏ ਦਾ ੪੩ ਫੁਟ ਉੱਚਾ. ਇਨ੍ਹਾਂ ਵਿੱਚ ਦੋਹਾਂ ਦੀਆਂ ਮੂਰਤੀਆਂ ਰੱਖੀਆਂ ਜਾਂਦੀਆਂ ਹਨ. ਪੁਰਾਣੇ ਸਮੇਂ ਬਹੁਤ ਲੋਕ ਰਥ ਦੇ ਪਹੀਏ ਹੇਠ ਆਕੇ ਮਰਣ ਤੋਂ ਮੁਕਤਿ ਹੋਣੀ ਮੰਨਕੇ ਪ੍ਰਾਣ ਤ੍ਯਾਗਦੇ ਸਨ.#ਸਕੰਦਪੁਰਾਣ ਵਿੱਚ ਜਗੰਨਾਥ ਦੀ ਬਾਬਤ ਇੱਕ ਅਣੋਖੀ ਕਥਾ ਹੈ ਕਿ ਜਦ ਕ੍ਰਿਸਨ ਜੀ ਨੂੰ ਸ਼ਿਕਾਰੀ "ਜਰ" ਨੇ ਮਾਰ ਦਿੱਤਾ, ਤਾਂ ਉਨ੍ਹਾਂ ਦਾ ਸ਼ਰੀਰ ਇੱਕ ਬਿਰਛ ਦੇ ਥੱਲੇ ਹੀ ਪਿਆ ਪਿਆ ਸੜਗਿਆ, ਪਰ ਕੁਝ ਕਾਲ ਪਿੱਛੋਂ ਕਿਸੇ ਪ੍ਰੇਮੀ ਨੇ ਅਸਥੀਆਂ ਨੂੰ ਇੱਕ ਸੰਦੂਕ ਵਿੱਚ ਪਾ ਕੇ ਰੱਖ ਦਿੱਤਾ. ਉੜੀਸੇ ਦੇ ਰਾਜੇ ਇੰਦ੍ਰਦ੍ਯੁਮਨ ਨੂੰ ਵਿਸਨੁ ਵੱਲੋਂ ਹੁਕਮ ਹੋਇਆ ਕਿ ਜਗੰਨਾਥ ਦਾ ਇੱਕ ਬੁਤ ਬਣਾਕੇ ਉਹ ਅਸਥੀਆਂ ਉਸ ਵਿੱਚ ਸ੍‍ਥਾਪਨ ਕਰੇ. ਇੰਦ੍ਰਦ੍ਯੁਮਨ ਦੀ ਪ੍ਰਾਰਥਨਾ ਮੰਨਕੇ, ਵਿਸ਼੍ਵਕਰਮਾ ਦੇਵਤਿਆਂ ਦਾ ਮਿਸਤਰੀ, ਬੁਤ ਬਣਾਉਣ ਲਗ ਪਿਆ, ਪਰ ਰਾਜੇ ਨਾਲ ਇਹ ਸ਼ਰਤ਼ ਕਰ ਲਈ ਕਿ ਜੇ ਕੋਈ ਬਣਦੀ ਹੋਈ ਮੂਰਤਿ ਨੂੰ ਮੁਕੰਮਲ (ਪੂਰਣ) ਹੋਈ ਬਿਨਾ ਪਹਿਲਾਂ ਹੀ ਦੇਖ ਲਵੇਗਾ, ਤਦ ਮੈਂ ਕੰਮ ਓਥੇ ਦਾ ਓਥੇ ਹੀ ਛੱਡ ਦੇਵਾਂਗਾ. ਪੰਦਰਾਂ ਦਿਨਾਂ ਮਗਰੋਂ ਰਾਜਾ ਬੇਸਬਰਾ ਹੋ ਗਿਆ ਅਤੇ ਵਿਸ਼੍ਵਕਰਮਾ ਪਾਸ ਜਾ ਪੁੱਜਾ. ਵਿਸ਼੍ਵਕਰਮਾ ਨੇ ਗੁੱਸੇ ਵਿੱਚ ਆ ਕੇ ਕੰਮ ਛੱਡ ਦਿੱਤਾ ਅਤੇ ਜਗੰਨਾਥ ਦਾ ਬੁਤ ਬਿਨਾ ਹੱਥਾਂ ਅਤੇ ਪੈਰਾਂ ਦੇ ਹੀ ਰਹਿ ਗਿਆ. ਰਾਜਾ ਇੰਦ੍ਰਦੁ੍ਯਮਨ ਨੇ ਬ੍ਰਹਮਾ ਅੱਗੇ ਪ੍ਰਾਰਥਨਾ ਕੀਤੀ, ਜਿਸ ਨੇ ਕਿ ਉਸ ਬੁੱਤ ਨੂੰ ਅੱਖਾਂ ਅਤੇ ਆਤਮਾ ਬਖ਼ਸ਼ਕੇ ਆਪਣੇ ਹੱਥੀਂ ਪ੍ਰਤਿਸ੍ਠਾ ਕਰਕੇ ਜਗਤਮਾਨ੍ਯ ਥਾਪਿਆ.#ਇਤਿਹਾਸ ਤੋਂ ਸਿੱਧ ਹੈ ਕਿ ਜਗੰਨਾਥ ਦਾ ਮੰਦਿਰ ਰਾਜਾ ਅਨੰਤਵਰਮਾ ਨੇ ਬਣਵਾਇਆ ਹੈ, ਜੋ ਸਨ ੧੦੭੬ ਤੋਂ ਸਨ ੧੧੪੭ ਤੀਕ ਗੰਗਾ ਅਤੇ ਗੋਦਾਵਰੀ ਦੇ ਮੱਧ ਰਾਜ ਕਰਦਾ ਸੀ.#ਇਸ ਮੰਦਿਰ ਦਾ ਬਾਹਰ ਦਾ ਹਾਤਾ ੬੬੫ ਫੁਟ ਲੰਮਾ ੬੪੪ ਫੁਟ ਚੌੜਾ ਹੈ. ਚਾਰਦੀਵਾਰੀ ੨੪ ਫੁਟ ਦੀ ਉੱਚੀ ਹੈ ਅਤੇ ਮੰਦਿਰ ਦੀ ਉਚਾਈ ਕਲਸ ਤੀਕ ੧੯੨ ਫੁਟ ਹੈ. ਸਿਰ ਪੁਰ ਵਿਸਨੁ ਦਾ ਚਿੰਨ੍ਹ ਚਕ੍ਰ ਵਿਰਾਜਦਾ ਹੈ. ਇਸ ਮੰਦਿਰ ਤੇ ਬਹੁਤ ਮੂਰਤੀਆਂ ਨਿਰਲੱਜਤਾ ਦਾ ਨਮੂਨਾ ਹਨ, ਇਸ ਲਈ ਵਿਦ੍ਵਾਨ ਖ਼ਿਆਲ ਕਰਦੇ ਹਨ ਕਿ ਇਹ ਅਸਥਾਨ ਵਾਮਮਾਰਗੀਆਂ ਦਾ ਸੀ, ਜਿਸ ਨੂੰ ਵੈਸਨਵਾਂ ਨੇ ਆਪਣੇ ਕ਼ਬਜੇ ਕਰ ਲਿਆ ਹੈ.¹#ਜਗੰਨਾਥ ਦੇ ਭੰਡਾਰੇ ਦਾ "ਮਹਾਪ੍ਰਸਾਦ" ਯਾਤ੍ਰੀ ਲੋਕ ਬਿਨਾ ਚਾਰ ਵਰਣ ਦਾ ਵਿਚਾਰ ਕੀਤੇ ਛੂਤ ਛਾਤ ਤ੍ਯਾਗਕੇ ਲੈਂਦੇ ਹਨ.#ਇਸ ਥਾਂ ਸ਼੍ਰੀ ਗੁਰੂ ਨਾਨਕਦੇਵ ਸੰਮਤ ੧੫੬੬ ਵਿੱਚ ਸ਼ੁਭ ਉਪਦੇਸ਼ ਦੇਣ ਲਈ ਗਏ ਸਨ. "ਗਗਨਮੈ ਥਾਲ" ਧਨਾਸਰੀ ਦਾ ਸ਼ਬਦ ਇਸੇ ਥਾਂ ਉਚਰਿਆ ਹੈ. ਸਤਿਗੁਰੂ ਕੀ ਕ੍ਰਿਪਾ ਨਾਲ ਕਲਿਯੁਗ ਪੰਡਾ ਆਦਿ ਅਨੇਕ ਪਾਖੰਡੀ ਅਤੇ ਕੁਕਰਮੀ ਗੁਰਮੁਖ ਪਦਵੀ ਨੂੰ ਪ੍ਰਾਪਤ ਹੋਏ. ਗੁਰੂ ਸਾਹਿਬ ਜਿੱਥੇ ਟਿਕੇ ਸਨ ਉਸ ਜਗਾ ਦਾ ਨਾਮ "ਮੰਗੁਮਟ" ਹੈ, ਅਤੇ ਇੱਕ ਬਾਵਲੀ ਗੁਰੂ ਸਾਹਿਬ ਦੇ ਨਾਮ ਦੀ ਹੈ, ਜਿਸ ਦਾ ਜਲ ਮਿੱਠਾ ਹੈ, ਇਸ ਗੁਰਦੁਆਰੇ ਦੀ ਸੇਵਾ ਉਦਾਸੀ ਸਾਧੂ ਕਰਦੇ ਹਨ.
women's apartments, harem; also ਜ਼ਨਾਨਖ਼ਾਨਾ
effeminate; pertaining to woman, female, feminine; noun, masculine women collectively; same as prec; also ਜ਼ਨਾਨਾ
adulterer, fornicator; also ਜ਼ਨਾਹੀ
bier, hearse; funeral procession
for ਜਨਾਜ਼ਾ to be carried to cemetery; figurative usage to die
to take out funeral procession; informal. to destroy, ruin, waste