Meanings of Punjabi words starting from ਸ

ਵਿ- ਸਿਦਕ ਵਾਲਾ. ਸ਼੍ਰੱਧਾਲੂ.


ਦੇਖੋ, ਸ਼ਿੱਦਤ. "ਉਲਟੀ ਹਮ ਸੋਂ ਸਿਦਤ ਉਠਾਈ." (ਗੁਪ੍ਰਸੂ)


ਸੰ. सिध ਧਾ- ਜਾਣਾ. ਆਗ੍ਯਾ ਕਰਨਾ. ਉਪਦੇਸ਼ ਦੇਣਾ ਮੰਗਲ ਕਰਮ ਕਰਨਾ. ਵਰਜਣਾ. ਮਨਾ ਕਰਨਾ. ਪ੍ਰਸਿੱਧ ਹੋਣਾ. ਪੂਰਣ ਹੋਣਾ. ਸ਼ੁੱਧ ਹੋਣਾ। ੨. ਸੰ. सिद्घ. ਸਿੱਧ. ਸਿੱਧਿ ਨੂੰ ਪ੍ਰਾਪਤ ਹੋਇਆ. ਸਿੱਧੀ ਵਾਲਾ. "ਸਿਧ ਹੋਵਾ ਸਿਧਿ ਲਾਈ." (ਸ੍ਰੀ ਮਃ ੧) ੩. ਪੱਕਿਆ ਹੋਇਆ. ਤਿਆਰ. "ਪ੍ਰਭੁ ਜੀ ਸਿਧ ਅਹਾਰ ਹੈ ਸੁਨ ਉਠੇ ਕ੍ਰਿਪਾਲਾ." (ਗੁਪ੍ਰਸੂ) ੪. ਸਫਰ ਤੈ ਕਰਨਾ. "ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ." (ਸੋਰ ਮਃ ੫) ਸਿਧ ਧਾਤੁ ਦਾ ਅਰਥ ਜਾਣਾ (ਗਮਨ ਕਰਨਾ) ਹੈ. ਦੇਖੋ, ਕੋਸਰੋ। ੫. ਸਿੱਧਿਵਾਨ ਯੋਗੀਜਨ. ਸ਼ਕਤਿ ਵਾਲਾ ਸੰਤ. "ਸੁਣਿਐ ਸਿਧ ਪੀਰ ਸੁਰਿ ਨਾਥ." (ਜਪੁ) ੬. ਪੁਰਾਣਾਂ ਅਨੁਸਾਰ ਇੱਕ ਖਾਸ ਦੇਵਤਾ, ਜੋ ਪ੍ਰਿਥਿਵੀ ਅਤੇ ਸੂਰਜਲੋਕ ਦੇ ਵਿਚਕਾਰ ਰਹਿੰਦੇ ਹਨ. ਇਨ੍ਹਾਂ ਦੀ ਗਿਣਤੀ ੮੮੦੦੦ ਹੈ। ੭. ਸੇਂਧਾ ਲੂਣ.


ਦੇਖੋ, ਸਿਧ.


ਦੇਖੋ, ਸਿਧ.


ਦੇਖੋ, ਸਿਧ.


ਸੰ. ਸਿੰਦੂਰ. ਸੰਧੂਰ. "ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ?" (ਸ. ਕਬੀਰ) ਸਤੀ ਆਪਣੇ ਪਤੀ ਦੀ ਲੋਥ ਨਾਲ ਜਲਣ ਵੇਲੇ ਇੱਕ ਥਾਲੀ ਵਿੱਚ ਸ਼੍ਰੀਫਲ, ਸੰਧੂਰ, ਫੁੱਲ, ਸੁਪਾਰੀ ਅਤੇ ਚਉਲ ਰੱਖਕੇ ਘਰੋਂ ਜਾਂਦੀ ਹੈ. ਪਤੀ ਦੇ ਮੱਥੇ ਸੰਧੂਰ ਦਾ ਤਿਲਕ ਕਰਕੇ, ਬਾਕੀ ਸਾਮਗ੍ਰੀ ਜਿਵੇਂ ਦੇਵਤਾ ਦੀ ਮੂਰਤੀ ਨੂੰ ਚੜਾਈਦੀ ਹੈ, ਤਿਵੇਂ ਅਰਪਨ ਕਰਦੀ ਹੈ. ਫੇਰ ਚਿਤਾ ਦੀ ਪਰਕੰਮਿਆ ਕਰਕੇ ਕੁਟੰਬ ਦੇ ਲੋਕਾਂ ਤੇ ਸੰਧੂਰ ਛਿੜਕਦੀ ਅਤੇ ਆਸ਼ੀਰਵਾਦ ਦਿੰਦੀ ਹੈ. ਪਤੀ ਦਾ ਸਿਰ ਆਪਣੇ ਪੱਟ ਤੇ ਰੱਖਕੇ ਚਿਤਾ ਨੂੰ ਅੱਗ ਲਾਉਣ ਦੀ ਆਗ੍ਯਾ ਦਿੰਦੀ ਹੈ.#ਕਈ ਗ੍ਯਾਨੀ ਸਿਧਉਰਾ ਦਾ ਅਰਥ ਨਲੀਏਰ ਕਰਦੇ ਹਨ, ਜੋ ਅਸੰਗਤ ਹੈ. ਦੇਖੋ, ਸਰਬਲੋਹ- "ਸ਼੍ਰੀਫਲ ਸਿਧਉਰਾ ਪੁਹਪ ਪੁੰਗਿ ਅੱਛਤ xxx ਸਤੀ ਬੇਖ ਰਾਜੈ ਮਨੋ ਬ੍ਰਿਧ ਅਨੰਗੀ." (ਅਃ ੨, ਛੰਦ ੧੯) ਦੇਖੋ, ਸੰਧਉਰਾ.


ਵਿ- ਸਿਧਾਏ ਗਏ. "ਸਿਧਾਏ ਸੂਰ, ਸੂਰ ਕੇ ਧਾਮਾ." (ਵਿਚਿਤ੍ਰ) ਸੂਰਮੇ ਸੂਰਜਲੋਕ ਨੂੰ ਸਿਧਾਏ.