Meanings of Punjabi words starting from ਗ

ਸੰਗ੍ਯਾ- ਮਾਸ ਦਾ ਟੁਕੜਾ. ਬੋਟੀ. "ਸਰੋਣ ਮਾਸ ਗੱਤਲੇ." (ਪੰਪ੍ਰ) ੨. ਟੂਕ. ਖੰਡ.


ਗਤਿ. ਲੀਲਾ. "ਗਹਿ ਨ ਸਕਾਹ ਗਤਾ." (ਗੂਜ ਮਃ ੫) ਦੇਖੋ, ਗਤਿ ਸ਼ਬਦ.


ਸੰਗ੍ਯਾ- ਲੱਕੜੀ ਅਥਵਾ ਕ਼ਾਗਜ਼ ਦਾ ਤਖ਼ਤਾ, ਜੋ ਪੋਥੀ ਦੀ ਰਖ੍ਯਾ ਵਾਸਤੇ ਲਗਾਇਆ ਜਾਂਦਾ ਹੈ.


ਵਿ- ਗਤ- ਆਗਤ. ਗਿਆ ਆਇਆ। ੨. ਸੰਗ੍ਯਾ- ਆਵਾਗਮਨ. ਗਮਨਾਗਮਨ। ੩. ਦੇਖੋ, ਚਿਤ੍ਰਅਲੰਕਾਰ ਦਾ ਅੰਗ (ਸ)


ਸੰਗ੍ਯਾ- ਆਮਦਰਫ਼ਤ. ਜਾਣਾ ਆਉਣਾ. "ਮਨ ਕੀ ਗਤਾਗਤੀ ਜੋ ਜਾਨੈ." (ਨਾਪ੍ਰ)


ਦੇਖੋ, ਗਮ੍‌ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ.